
ਪੰਜਾਬ ਕਾਂਗਰਸ ਵਿਚ ਪੈਦਾ ਹੋਈ ਬਗਾਵਤ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਲੋਕ ਸਭਾ ਸੰਸਦ ਮੈਂਬਰ ਪਰਨੀਤ ਕੌਰ ਨੇ ਵੱਡਾ ਬਿਆਨ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਵਿਚ ਪੈਦਾ ਹੋਈ ਬਗਾਵਤ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਪਤਨੀ ਅਤੇ ਲੋਕ ਸਭਾ ਸੰਸਦ ਮੈਂਬਰ ਪਰਨੀਤ ਕੌਰ (MP Preneet Kaur) ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਸਾਢੇ 4 ਸਾਲ ਤੱਕ ਤਾਂ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਚੱਲ ਰਿਹਾ ਸੀ ਆਖਿਰਕਾਰ ਪਿਛਲੇ 2 ਮਹੀਨਿਆਂ ਵਿਚ ਅਜਿਹਾ ਕੀ ਹੋ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਲੋਕ ਸਵਾਲ ਚੁੱਕ ਰਹੇ ਹਨ।
Preneet Kaur
ਹੋਰ ਪੜ੍ਹੋ: Harish Rawat ਦਾ ਬਿਆਨ, ‘ਪਾਰਟੀ ਅਤੇ ਪੰਜਾਬ ਦੇ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਕੱਢਾਂਗੇ ਹੱਲ’
ਉਹਨਾਂ ਕਿਹਾ ਕਿ ਜੋ ਕੁਝ ਵੀ ਕਾਂਗਰਸ ਵਿਚ ਹੋ ਰਿਹਾ ਹੈ ਉਸ ਦੇ ਲਈ ਕਿਤੇ ਨਾ ਕਿਤੇ ਨਵਜੋਤ ਸਿੰਘ ਸਿੱਧੂ ਹੀ ਜ਼ਿੰਮੇਵਾਰ ਹਨ। ਉਹ ਅਪਣੇ ਸਲਾਹਕਾਰਾਂ ’ਤੇ ਕੰਟਰੋਲ ਨਹੀਂ ਰੱਖ ਰਹੇ। ਉਹਨਾਂ ਕਿਹਾ ਕਿ ਕਿਸੇ ਦੇ ਕਹਿ ਦੇਣ ਨਾਲ ਮੁੱਖ ਮੰਤਰੀ ਨੂੰ ਨਹੀਂ ਬਦਲਿਆ ਜਾਵੇਗਾ।
Navjot Sidhu
ਹੋਰ ਪੜ੍ਹੋ: ਗੰਨੇ ਦੀ ਕੀਮਤ ਵਿਚ ਵਾਧੇ ਲਈ ਪ੍ਰਿਯੰਕਾ ਗਾਂਧੀ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼
ਉਹਨਾਂ ਕਿਹਾ ਸੀਐਮ ਕਿਸ ਨੂੰ ਬਣਾਉਣਾ ਹੈ ਜਾਂ ਨਹੀਂ ਇਹ ਸਭ ਕਾਂਗਰਸ ਹਾਈ ਕਮਾਨ ਨੇ ਤੈਅ ਕਰਨਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਬਹੁਤ ਕੰਮ ਕੀਤਾ ਹੈ ਅਤੇ ਉਹਨਾਂ ਦੀ ਅਗਵਾਈ ਵਿਚ ਕਾਂਗਰਸ ਨੇ ਕਈ ਚੋਣਾਂ ਜਿੱਤੀਆਂ ਹਨ। ਉਹਨਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੀ ਪੰਜਾਬ ਦੀ ਭਲਾਈ ਲਈ ਬਹੁਤ ਕੰਮ ਕੀਤਾ ਹੈ।