
ਪਟਵਾਰੀਆਂ ਦੀ ਘਾਟ ਨੂੰ ਤੁਰੰਤ ਪੂਰਾ ਕਰਨ ਦੇ ਮਕਸਦ ਨਾਲ ਸੇਵਾਮੁਕਤ ਪਟਵਾਰੀਆਂ ਨੂੰ ਭਰਤੀ ਕਰਕੇ 31 ਜੁਲਾਈ 2022 ਤੱਕ ਦੇ ਸਮੇਂ ਲਈ ਤਾਇਨਾਤ ਕੀਤਾ ਜਾਵੇਗਾ।
ਚੰਡੀਗੜ੍ਹ: ਪੰਜਾਬ ਵਿਚ ਪਟਵਾਰੀ (Patwari) ਲਈ ਭਰਤੀ ਹੋਣ ਵਾਲੇ ਨੌਜਵਾਨਾਂ ਦੀਆਂ ਉਮੀਦਾਂ ਚਕਨਾਚੂਰ ਹੋ ਗਈਆਂ ਹਨ। ਹੁਣ ਪੰਜਾਬ ਸਰਕਾਰ (Punjab Government) ਨੇ ਪਟਵਾਰੀਆਂ ਅਤੇ ਕਾਨੂੰਗੋਆਂ ਦੀ ਨਿਯਮਤ ਅਤੇ ਨਵੀਂ ਭਰਤੀ (Regular and New Recruitment) ਦੀ ਥਾਂ ਸੇਵਾਮੁਕਤ ਪਟਵਾਰੀਆਂ ਨੂੰ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਇਸ ਦੇ ਲਈ ਮਾਲ ਵਿਭਾਗ ਨੇ ਇਕ ਪੱਤਰ ਵੀ ਜਾਰੀ ਕੀਤਾ ਹੈ।
ਹੋਰ ਪੜ੍ਹੋ: ਹਮਲਾਵਰਾਂ ਨੇ ਡਾਕਟਰ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਨਰਸ ਦੀ ਹੋਈ ਮੌਤ
PHOTO
ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ 'ਚ ਪਟਵਾਰੀਆਂ ਦੀ ਘਾਟ ਨੂੰ ਤੁਰੰਤ ਪੂਰਾ ਕਰਨ ਦੇ ਮਕਸਦ ਨਾਲ ਸੇਵਾਮੁਕਤ ਪਟਵਾਰੀਆਂ (Retired Patwaris) ਨੂੰ ਭਰਤੀ ਕਰਕੇ 31 ਜੁਲਾਈ 2022 ਤੱਕ ਦੇ ਸਮੇਂ ਲਈ ਤਾਇਨਾਤ ਕੀਤਾ ਜਾਵੇਗਾ। ਇਹ ਵੀ ਫੈਸਲਾ ਕੀਤਾ ਗਿਆ ਕਿ ਜੇ ਇਸ ਤੋਂ ਪਹਿਲਾਂ ਨਿਯਮਤ ਅਧਾਰ 'ਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਂਦੀ ਹੈ, ਤਾਂ ਸੇਵਾਮੁਕਤ ਪਟਵਾਰੀਆਂ ਨੂੰ ਹਟਾ ਦਿੱਤਾ ਜਾਵੇਗਾ।
ਹੋਰ ਪੜ੍ਹੋ: ਕੈਨੇਡਾ ਦੇ ਚੱਕਰਾਂ ਨੇ ਖ਼ਤਮ ਕੀਤੀ ਇੱਕ ਹੋਰ ਲਵਪ੍ਰੀਤ ਦੀ ਜ਼ਿੰਦਗੀ
ਡਿਪਟੀ ਕਮਿਸ਼ਨਰਾਂ ਨੂੰ ਭਰਤੀ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਲਈ ਕਿਹਾ ਗਿਆ ਹੈ, ਜਿਨ੍ਹਾਂ ਦੇ ਚੇਅਰਮੈਨ ਵੀ ਡਿਪਟੀ ਕਮਿਸ਼ਨਰ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੇਵਾ ਰਿਕਾਰਡ (Service Record) ਦੀ ਜਾਂਚ ਕਰਨ ਤੋਂ ਬਾਅਦ ਹੀ ਨਿਯੁਕਤੀਆਂ ਕਰਨ ਲਈ ਕਿਹਾ ਗਿਆ ਹੈ।