ਮੁੱਖ ਮੰਤਰੀ ਨੇ ਜੈਸ਼ੰਕਰ ਨੂੰ UK ਤੋਂ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ ਦੀ ਵਾਪਸੀ ਲਈ ਕੀਤੀ ਅਪੀਲ
Published : Aug 25, 2021, 1:36 pm IST
Updated : Aug 25, 2021, 1:36 pm IST
SHARE ARTICLE
CM  Punjab 
CM  Punjab 

ਨਿੱਜੀ ਚੀਜ਼ਾਂ ਵਿਚ ਉਨਾਂ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ

 

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਯੂ.ਕੇ. ਤੋਂ ਮਹਾਨ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ ਜਿਨਾਂ ਵਿਚ ਉਨਾਂ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈ, ਵਾਪਸ ਲਿਆਉਣ ਲਈ ਯੂ.ਕੇ. ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ।

CM orders exemption from utilization ratesCM  Punjab 

 

ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਉਨਾਂ ਨੂੰ ਇਹ ਅਪੀਲ ਕੀਤੀ ਹੈ ਕਿ ਇਹ ਮੁੱਦਾ ਯੂ.ਕੇ. ਦੀ ਸਰਕਾਰ ਕੋਲ ਚੁੱਕਿਆ ਜਾਵੇ ਤਾਂ ਜੋ ਆਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਭਾਰਤ ਇਸ ਸ਼ਹੀਦ ਅਤੇ ਮਹਾਨ ਦੇਸ਼ ਭਗਤ ਨੂੰ ਆਪਣੀ ਸ਼ਰਧਾਂਜਲੀ ਦੇ ਸਕੇ।

 

Shaheed Udham SinghShaheed Udham Singh

 

ਪੱਤਰ ਵਿਚ ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ, ‘‘ਤੁਹਾਨੂੰ ਪਤਾ ਹੋਵੇਗਾ ਕਿ ਇਸੇ ਪਿਸਤੌਲ ਨਾਲ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ, ਜਿੱਥੇ ਕਿ ਉਸ ਸਮੇਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਦੇ ਹੁਕਮਾਂ ਨਾਲ ਸੈਂਕੜਿਆਂ ਹੀ ਨਿਹੱਥੇ ਅਤੇ ਮਾਸੂਮ ਭਾਰਤੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ, ਬ੍ਰਿਟਿਸ਼ ਹਕੂਮਤ ਦੁਆਰਾ ਕੀਤੀ ਗਈ ਘਿਨਾਉਣੀ ਕਾਰਵਾਈ ਦਾ ਬਦਲਾ ਲਿਆ ਸੀ। ਇਹ ਓਹੀ ਪਿਸਤੌਲ ਹੈ ਜਿਸ ਨਾਲ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ’ਡਵਾਇਰ ਨੂੰ ਮਾਰਿਆ ਸੀ।’’

 

Shaheed Udham Singh
Shaheed Udham Singh

 

ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਇਹ ਵੀ ਪਤਾ ਲੱਗਾ ਹੈ ਕਿ ਸ਼ਹੀਦ ਊਧਮ ਸਿੰਘ ਇੱਕ ਨਿੱਜੀ ਡਾਇਰੀ ਵੀ ਰੱਖਦੇ ਸਨ ਜਿਸ ਨੂੰ ਕਿ ਭਾਰਤ ਵਾਪਸ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਦੇਸ਼ ਦੇ ਲੋਕ ਇਸ ਤੋਂ ਪ੍ਰੇਰਣਾ ਲੈ ਸਕਣ।’’

 

Dr. S. JaishankarDr. S. Jaishankar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement