'ਆਪ' ਦੀ ਸੁਖਬੀਰ ਬਾਦਲ ਨੂੰ ਚੁਣੌਤੀ - ਡੇਰਾ ਮੁਖੀ ਰਾਮ ਰਹੀਮ ਨਾਲ ਆਪਣੇ ਸਬੰਧਾਂ ਨੂੰ ਸਪਸ਼ੱਟ ਕਰਨ ਬਾਦਲ
Published : Aug 25, 2022, 6:26 pm IST
Updated : Aug 25, 2022, 6:28 pm IST
SHARE ARTICLE
 Malvinder Singh Kang
Malvinder Singh Kang

-ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਤੋਂ ਬਾਅਦ 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਿਟ ਨੇ ਅਕਾਲੀ ਦਲ ਦੇ ਪ੍ਰਧਾਨ ਬਾਦਲ ਨੂੰ ਕੀਤਾ ਤਲਬ: ਮਲਵਿੰਦਰ ਸਿੰਘ ਕੰਗ

-ਕੰਗ ਨੇ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਨਕਾਰਿਆ, ਕਿਹਾ ਅਕਾਲੀ ਦਲ ਨੇ ਦਹਾਕਿਆਂ ਤੱਕ ਪੰਜਾਬ ਨੂੰ ਲੁੱਟਿਆ

-ਪਿਛਲੀਆਂ ਸਰਕਾਰਾਂ ਨੇ ਇਨਸਾਫ਼ ਵਿੱਚ ਕੀਤੀ ਦੇਰੀ, ਪਰ 'ਆਪ' ਦਿਵਾਏਗੀ ਸਿੱਖ ਸੰਗਤ ਨੂੰ ਇਨਸਾਫ਼: ਕੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਦਾ ਦੋਸ਼ ਲਗਾਉਂਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਾਦਲ ਨੂੰ ਇਹਨਾਂ ਮਾਮਲਿਆਂ 'ਚ ਆਪਣੀ ਸ਼ਮੂਲੀਅਤ ਅਤੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨਾਲ ਉਹਨਾਂ ਦੇ ਸਬੰਧਾਂ ਬਾਰੇ ਸਪੱਸ਼ਟੀਕਰਨ ਦੇਣ ਦੀ ਚੁਣੌਤੀ ਦਿੱਤੀ। 

Sukhbir BadalSukhbir Badal

ਵੀਰਵਾਰ ਨੂੰ ਐਡਵੋਕੇਟ ਰਵਿੰਦਰ ਸਿੰਘ ਅਤੇ ਆਰਪੀਐਸ ਮਲਹੋਤਰਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ 2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਚੱਲ ਰਹੀ ਜਾਂਚ 'ਚ ਸੁਖਬੀਰ ਬਾਦਲ ਦਾ ਨਾਮ ਆ ਰਿਹਾ ਹੈ, ਇਸ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਵਿੱਚ ਪੁੱਛਗਿੱਛ ਲਈ 30 ਅਗਸਤ ਨੂੰ ਤਲਬ ਕੀਤਾ ਹੈ। 

ਕੰਗ ਨੇ ਕਿਹਾ, “ਸਿਟ ਦੇ ਸੰਮਨ ਤੋਂ ਬਾਅਦ ਅਸੀਂ ਉਮੀਦ ਕਰਦੇ ਹਾਂ ਕਿ ਸੁਖਬੀਰ ਬਾਦਲ ਸਪੱਸ਼ਟ ਕਰਨਗੇ ਕਿ ਸ਼ਾਂਤਮਈ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ ਅਤੇ ਕਿਸ ਨੇ ਡੇਰਾ ਮੁਖੀ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ ਅਤੇ ਉਸ ਦੀਆਂ ਫਿਲਮਾਂ ਦਾ ਪੰਜਾਬ ਵਿੱਚ ਪ੍ਰਚਾਰ ਵੀ ਕੀਤਾ ਸੀ। ਪੰਜਾਬ ਦੇ ਲੋਕ ਬਾਦਲਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।"

Malvinder Singh KangMalvinder Singh Kang

ਉਨ੍ਹਾਂ ਸੁਖਬੀਰ ਬਾਦਲ ਵੱਲੋਂ ਲਾਏ ਗਏ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਵੀ ਇਨ੍ਹਾਂ ਨੂੰ ਨਕਾਰ ਦਿੱਤਾ ਹੈ। ਕੰਗ ਨੇ ਕਿਹਾ ਕਿ ਇਨ੍ਹਾਂ ਨੇ ਟਰਾਂਸਪੋਰਟ ਮਾਫੀਆ, ਡਰੱਗ ਮਾਫੀਆ, ਕੇਬਲ ਮਾਫੀਆ ਅਤੇ ਮਾਈਨਿੰਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਅਤੇ ਇਹਨਾਂ ਦੀਆਂ ਨਾਪਾਕ ਨੀਤੀਆਂ ਕਾਰਨ ਹੀ ਅੱਜ ਪੰਜਾਬ ਭਾਰੀ ਕਰਜ਼ੇ ਦੇ ਬੋਝ ਹੇਠ ਡੁੱਬਿਆ ਹੋਇਆ ਹੈ।

ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਿਆ ਅਤੇ ਆਪਣਾ ਨਿੱਜੀ ਖਜ਼ਾਨਾ ਭਰਿਆ। ਉਨ੍ਹਾਂ ਕਿਹਾ ਕਿ ਦੋਵਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖ ਸੰਗਤ’ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement