
ਉਹਨਾਂ ਕਿਹਾ ਕਿ ਜਿਸ ਵਿਅਕਤੀ ਖ਼ਿਲਾਫ਼ ਇੰਨੇ ਸਬੂਤ ਹੋਣ, ਉਸ ਨੂੰ ਸੰਮਨ ਨਹੀਂ, ਸਗੋਂ ਸਿੱਧਾ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕੀਤਾ ਹੈ। ਇਸ ਮਗਰੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਸੰਮਨ ਨਹੀਂ, ਸਗੋਂ ਸਿੱਧਾ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਜਿਸ ਵਿਅਕਤੀ ਖ਼ਿਲਾਫ਼ ਇੰਨੇ ਸਬੂਤ ਹੋਣ, ਉਸ ਨੂੰ ਸੰਮਨ ਨਹੀਂ, ਸਗੋਂ ਸਿੱਧਾ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਜਿੰਨੇ ਵੀ ਇਸ ਮਾਮਲੇ 'ਚ ਮੁਲਜ਼ਮ ਹਨ, ਉਹਨਾਂ ਨੂੰ ਬਿਨਾਂ ਦੇਰ ਕੀਤੇ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ‘ਆਪ’ ਵਿਧਾਇਕ ਨੇ ਇਤਰਾਜ਼ ਜਤਾਉਂਦਿਆਂ ਕਿਹਾ ਕਿ 7 ਸਾਲ ਬੀਤ ਜਾਣ ਤੋਂ ਬਾਅਦ ਹਾਲੇ ਵੀ ਸੰਮਨ ਹੀ ਭੇਜੇ ਜਾ ਰਹੇ ਹਨ ਜਦਕਿ ਹੁਣ ਤੱਕ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ।
ਦੱਸ ਦੇਈਏ ਕਿ ਸਿੱਟ ਵੱਲੋਂ ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਤੋਂ 2015 ’ਚ ਹੋਏ ਗੋਲੀਕਾਂਡ ਦੀ ਘਟਨਾ ਦੇ ਮਾਮਲੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ।