ਕਰੋੜਾਂ ਦਾ ਕਣਕ ਘੁਟਾਲਾ ਕਰ ਕੇ ਵਿਦੇਸ਼ ਭੱਜੇ ਪਨਸਪ ਦੇ ਫੂਡ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਕੀਤਾ ਬਰਖ਼ਾਸਤ
Published : Aug 25, 2022, 6:28 pm IST
Updated : Oct 11, 2022, 6:22 pm IST
SHARE ARTICLE
PUNSUP Food Inspector Gurinder Singh who fled abroad sacked for embezzlement of Rs. 3 crores
PUNSUP Food Inspector Gurinder Singh who fled abroad sacked for embezzlement of Rs. 3 crores

20294 ਕਣਕ ਦੀਆਂ ਬੋਰੀਆਂ ਅਤੇ ਕਰੀਬ 3 ਕਰੋੜ ਰੁਪਏ ਦੇ ਗਬਨ ਦੇ ਦੋਸ਼

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਆਪਣੀ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰ ਰਵੱਈਆ ਅਖ਼ਤਿਆਰ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਨਸਪ ਦੀ ਮੈਨੇਜਿੰਗ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਨੇ 20294 ਕਣਕ ਦੀਆਂ ਬੋਰੀਆਂ ਅਤੇ ਕਰੀਬ 3 ਕਰੋੜ ਰੁਪਏ ਦੇ ਹੋਰ ਸਟਾਕ ਵਿੱਚ ਗਬਨ ਕਰਨ ਦੇ ਦੋਸ਼ ਵਿੱਚ ਪਟਿਆਲਾ- l ਸੈਂਟਰ (ਜ਼ਿਲ੍ਹਾ-ਪਟਿਆਲਾ) ਵਿੱਚ ਤਾਇਨਾਤ ਇੰਸਪੈਕਟਰ ਗਰੇਡ-1 ਗੁਰਿੰਦਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ।

Lal Chand KataruchakkLal Chand Kataruchakk

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮੈਨੇਜਰ, ਪਨਸਪ (ਮੋਗਾ) ਅਨੰਤ ਸ਼ਰਮਾ, ਜ਼ਿਲ੍ਹਾ ਮੈਨੇਜਰ, ਪਨਸਪ (ਸੰਗਰੂਰ) ਗੌਰਵ ਆਹਲੂਵਾਲੀਆ ਅਤੇ ਫੀਲਡ ਅਫ਼ਸਰ, ਪਨਸਪ (ਮੋਗਾ) ਅਵਿਨਾਸ਼ ਗੋਇਲ ਸਮੇਤ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਕੀਤੀ ਨਿੱਜੀ ਜਾਂਚ ਉਪਰੰਤ ਸਟਾਕ ਦੀ ਘਾਟ ਸਾਹਮਣੇ ਆਈ। ਸਟਾਕ ਦੀ ਘਾਟ ਸਾਹਮਣੇ ਆਉਣ 'ਤੇ, 17 ਅਗਸਤ, 2022 ਨੂੰ ਥਾਣਾ ਸਦਰ, ਪਟਿਆਲਾ, ਜ਼ਿਲ੍ਹਾ ਪਟਿਆਲਾ ਵਿਖੇ ਦੰਡਯੋਗ ਜ਼ੁਰਮਾਂ ਲਈ ਭਾਰਤੀ ਦੰਡਾਵਲੀ 1860 ਦੀ ਧਾਰਾ 406, 409, 420, 467, 468 ਅਤੇ 471 ਤਹਿਤ ਐਫਆਈਆਰ ਦਰਜ ਕਰਕੇ ਦੋਸ਼ੀ ਅਧਿਕਾਰੀ ਵਿਰੁੱਧ ਫੌਜਦਾਰੀ ਕਾਰਵਾਈ ਸ਼ੁਰੂ ਕੀਤੀ ਗਈ।

PUNSUPPUNSUP

ਜ਼ਿਕਰਯੋਗ ਹੈ ਕਿ ਫਿਜ਼ੀਕਲ ਵੈਰੀਫਿਕੇਸ਼ਨ ਟੀਮ ਦੇ ਧਿਆਨ ਵਿੱਚ ਇਹ ਸਟਾਕ ਦੀ ਘਾਟ  ਸਾਹਮਣੇ ਆਉਣ ਉਪਰੰਤ ਪੁੱਛਗਿੱਛ ਕਰਨ 'ਤੇ ਇਹ ਪਤਾ ਲੱਗਾ ਕਿ ਸਬੰਧਤ ਇੰਸਪੈਕਟਰ/ਇੰਚਾਰਜ ਐਲ.ਟੀ.ਸੀ. ਛੁੱਟੀ 'ਤੇ ਚਲਾ ਗਿਆ ਸੀ ਅਤੇ ਉਸ ਨੇ ਹਾਲੇ ਤੱਕ ਆਪਣੀ ਸਰਵਿਸ ਮੁੜ ਜੁਆਇੰਨ ਨਹੀਂ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement