SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਾਪੂ ਸੂਰਤ ਸਿੰਘ ਦੀ ਸਿਹਤ ਦਾ ਜਾਣਿਆ ਹਾਲ  
Published : Aug 25, 2022, 5:25 pm IST
Updated : Aug 25, 2022, 5:25 pm IST
SHARE ARTICLE
 SGPC president Harjinder Singh Dhami Known about Bapu Surat Singh's health condition
SGPC president Harjinder Singh Dhami Known about Bapu Surat Singh's health condition

ਬੰਦੀ ਸਿੰਘਾਂ ਦੀ ਰਿਹਾਈ ਲਈ ਸਰਗਰਮ ਸਾਰੀਆਂ ਧਿਰਾਂ ਸਤਿਕਾਰਤ - ਐਡਵੋਕੇਟ ਧਾਮੀ

 

ਅੰਮ੍ਰਿਤਸਰ -(ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਹੈ। ਲੁਧਿਆਣਾ ਸਥਿਤ ਡੀਐਮਸੀ ਹਸਪਤਾਲ ਵਿਚ ਦਾਖ਼ਲ ਬਾਪੂ ਸੂਰਤ ਸਿੰਘ ਨੂੰ ਮਿਲਣ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨਾਲ ਨਿਆਂ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਲੈ ਕੇ ਬਾਪੂ ਸੂਰਤ ਸਿੰਘ ਬਜ਼ੁਰਗ ਅਵਸਥਾ ਵਿਚ ਹੁੰਦਿਆਂ ਵੀ ਨਿਆਂ ਲਈ ਜੰਗ ਲੜ ਰਹੇ ਹਨ।

Harjinder Singh Dhami, Bapu Surat Singh Harjinder Singh Dhami, Bapu Surat Singh

ਉਨ੍ਹਾਂ ਬਾਪੂ ਸੂਰਤ ਸਿੰਘ ਦੀ ਦ੍ਰਿੜ੍ਹਤਾ, ਸਿਦਕ ਅਤੇ ਹਿੰਮਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਸੰਘਰਸ਼ ਦੀ ਪ੍ਰੋੜਤਾ ਕਰਦੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰੰਭੇ ਯਤਨਾਂ ਨੂੰ ਜਾਰੀ ਰੱਖਣ ਦੀ ਵਚਨਬੱਧਤਾ ਵੀ ਪ੍ਰਗਟਾਉਂਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਬਾਪੂ ਸੂਰਤ ਸਿੰਘ ਦੀ ਮਨਸ਼ਾ ਇੱਕੋ ਜਿਹੀ ਹੈ ਅਤੇ ਇਸ ਪੰਥਕ ਕਾਰਜ ਲਈ ਜਿਹੜੀਆਂ ਵੀ ਧਿਰਾਂ ਸਰਗਰਮ ਹਨ ਸਭ ਦਾ ਸਤਿਕਾਰ ਦਿਲੋਂ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ’ਤੇ ਸਰਕਾਰਾਂ ਨੇ ਜਾਣਬੁੱਝ ਕੇ ਘੇਸਲ ਵੱਟੀ ਹੋਈ ਹੈ ਪਰ ਸਿੱਖ ਪੰਥ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖੇਗਾ। ਇਸ ਮੌਕੇ ਬਾਪੂ ਸੂਰਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਥਕ ਸੇਵਾਵਾਂ ਲਈ ਸਨਮਾਨ ਦਿੱਤਾ। 
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement