ਨਸ਼ੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Published : Aug 25, 2022, 3:16 pm IST
Updated : Oct 11, 2022, 6:23 pm IST
SHARE ARTICLE
youth died of overdose
youth died of overdose

ਡੇਢ ਸਾਲ ਪਹਿਲਾਂ ਇਸ ਨੌਜਵਾਨ ਦਾ ਵਿਆਹ ਹੋਇਆ ਸੀ

 

ਭੋਗਪੁਰ - ਪੰਜਾਬ ਵਿਚ ਆਏ ਦਿਨ ਕਿਸੇ ਨਾ ਕਿਸੇ ਨੌਜਵਾਨ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਜਾਂਦੀ ਹੈ ਤੇ ਅੱਜ ਭੋਗਪੁਰ ਸ਼ਹਿਰ ਵਿਚ ਵੀ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜਤਿਨ ਅਰੋੜਾ ਨਾਂ ਦਾ ਨੌਜਵਾਨ ਰੇਲਵੇ ਰੋਡ ਬਾਜ਼ਾਰ ਦੇ ਬਾਹਰ ਆਪਣੇ ਪਿਤਾ ਨਾਲ ਸਬਜ਼ੀ ਦੀ ਦੁਕਾਨ ਚਲਾਉਂਦਾ ਸੀ। ਡੇਢ ਸਾਲ ਪਹਿਲਾਂ ਇਸ ਨੌਜਵਾਨ ਦਾ ਵਿਆਹ ਹੋਇਆ ਸੀ। ਬੀਤੀ ਸ਼ਾਮ ਜਤਿਨ ਪੈਸੇ ਲੈ ਕੇ ਨਸ਼ਾ ਖ਼ਰੀਦ ਕੇ ਲਿਆਇਆ ਸੀ। ਰਾਤ ਸਮੇਂ ਉਹ ਦੁਕਾਨ ਤੋਂ ਵਾਪਸ ਆਉਣ ਤੋਂ ਬਾਅਦ ਆਪਣੇ ਕਮਰੇ ਵਿਚ ਜਾ ਕੇ ਸੌਂ ਗਿਆ ਸੀ।

ਜਤਿਨ ਦੇ ਪਿਤਾ ਹਰ ਰੋਜ਼ ਦੀ ਤਰ੍ਹਾਂ ਜਲੰਧਰ ਸਬਜ਼ੀ ਮੰਡੀ ਵਿਚੋਂ ਦੁਕਾਨ ਦਾ ਸਾਮਾਨ ਲੈਣ ਲਈ ਚਲਾ ਗਿਆ। ਸਵੇਰੇ ਅੱਠ ਵਜੇ ਜਦੋਂ ਉਹ ਸ਼ਹਿਰ ਤੋਂ ਵਾਪਸ ਆਏ ਤਾਂ ਜਤਿਨ ਨੂੰ ਉਠਾਉਣ ਲਈ ਉਸ ਦੇ ਕਮਰੇ ਵਿਚ ਗਏ ਪਰ ਤਦ ਤੱਕ ਜਤਿਨ ਦੀ ਮੌਤ ਹੋ ਚੁੱਕੀ ਸੀ। ਇਸ ਮਾਮਲੇ ਸਬੰਧੀ ਜਦੋਂ ਥਾਣਾ ਮੁਖੀ ਭੋਗਪੁਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਮਾਮਲੇ ਵਿਚ ਪੁਲਿਸ ਕੋਲ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement