20 ਦਿਨਾਂ ਤੋਂ ਹਸਪਤਾਲ ਵਿਚ ਚੱਲ ਰਿਹਾ ਸੀ ਇਲਾਜ
ਫਿਰੋਜ਼ਪੁਰ: ਫਿਰੋਜ਼ਪੁਰ 'ਚ ਸੜਕ ਹਾਦਸੇ 'ਚ ਜ਼ਖ਼ਮੀ ਹੋਏ 24 ਸਾਲਾ ਨੌਜਵਾਨ ਦੀ 20 ਦਿਨਾਂ ਬਾਅਦ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਥਾਣਾ ਘੱਲਖੁਰਦ ਦੀ ਪੁਲਿਸ ਨੇ ਟਰੈਕਟਰ ਚਾਲਕ, ਵਾਸੀ ਮੋਗਾ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਅੱਖਾਂ ਨੂੰ ਠੀਕ ਰੱਖਣ ਲਈ ਖਾਉ ਛੱਲੀ
ਮੁੱਦਕੀ ਫਿਰੋਜ਼ਪੁਰ ਵਾਸੀ ਪਰਮਜੀਤ ਸਿੰਘ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਲੜਕਾ ਗੁਰਭੇਜ ਸਿੰਘ 5 ਅਗਸਤ ਨੂੰ ਘਰੇਲੂ ਕੰਮ ਲਈ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਮੁਹੱਲਾ ਚੌਕ ਨੇੜੇ ਪੁੱਜਾ ਸੀ। ਇਸੇ ਦੌਰਾਨ ਮੋਗਾ ਦਾ ਰਹਿਣ ਵਾਲਾ ਬਾਊ ਨੇ ਲਾਪਰਵਾਹੀ ਨਾਲ ਟਰੈਕਟਰ ਚਲਾਉਂਦੇ ਹੋਏ ਆ ਉਸ ਦੇ ਲੜਕੇ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿਤੀ।
ਇਹ ਵੀ ਪੜ੍ਹੋ: ਪਟਿਆਲਾ 'ਚ ਪੁਲਿਸ ਮੁਲਾਜ਼ਮ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਹਾਦਸੇ ਵਿਚ ਗੁਰਬੇਜ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਹ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਇਥੇ 20 ਦਿਨਾਂ ਬਾਅਦ ਉਸ ਦੀ ਮੌਤ ਹੋ ਗਈ। ਪਰਮਜੀਤ ਨੇ ਦੱਸਿਆ ਕਿ ਉਸ ਦੇ 3 ਬੱਚੇ ਹਨ। ਗੁਰਬੇਜ ਸਿੰਘ ਸਭ ਤੋਂ ਛੋਟਾ ਸੀ। ਬੇਟੇ ਦੀ ਮੌਤ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ।