
''ਜੇ ਰਾਸ਼ਟਰਪਤੀ ਰਾਜ ਲਗਾਉਣਾ ਹੈ ਤਾਂ ਭਾਜਪਾ ਮਨੀਪੁਰ ਵਿਚ ਲਗਾਵੇ, ਜਿਥੇ ਕਤਲੇਆਮ ਤੇ ਲੜਕੀਆਂ ਨਾਲ ਬਲਾਤਕਾਰ ਹੋ ਰਿਹਾ ਹੈ''
ਮੁਹਾਲੀ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ 'ਤੇ 'ਆਪ' ਆਗੂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਨੂੰ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ। ਪੰਜਾਬ ਦੀ ਸਰਕਾਰ 3 ਕਰੋੜ ਲੋਕਾਂ ਨੇ ਚੁਣੀ ਹੈ ਤੇ ਸਰਕਾਰ ਸੰਵਿਧਾਨ ਦੇ ਮੁਤਾਬਿਕ ਹੀ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: ਬ੍ਰਿਕਸ ਤੋਂ ਬਾਅਦ ਭਾਰਤ 'ਚ G-20 'ਚ ਸ਼ਾਮਲ ਨਹੀਂ ਹੋਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ
ਰਾਜਪਾਲ ਵੱਲੋਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਰਸਾਉਂਦੀ ਹੈ ਕਿ ਭਾਜਪਾ ਦਾ ਏਜੰਡਾ ਰਾਜਪਾਲ ਦੇ ਬੁੱਲ੍ਹਾਂ 'ਤੇ ਹੈ। ਮੈਂ ਰਾਜਪਾਲ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੇ ਰਾਸ਼ਟਰਪਤੀ ਰਾਜ ਲਗਾਉਣਾ ਹੈ ਤਾਂ ਭਾਜਪਾ ਮਨੀਪੁਰ ਵਿਚ ਲਗਾਵੇ, ਜਿਥੇ ਕਤਲੇਆਮ ਤੇ ਲੜਕੀਆਂ ਨਾਲ ਬਲਾਤਕਾਰ ਹੋ ਰਿਹਾ ਹੈ, ਰਾਜਪਾਲ ਲੋਕਾਂ ਵਲੋਂ ਚੁਣੀ ਹੋਈ ਸਰਕਾਰ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਨਾ ਦੇਣ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਭਾਜਪਾ ਦੇ ਬੁਲਾਰੇ ਵਾਂਗ ਕੰਮ ਕਰ ਰਹੇ ਹਨ, ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨਕ ਸਿਧਾਂਤਾਂ ਦੇ ਵਿਰੁੱਧ ਹੈ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ