ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ 'ਚ ਕੀਤਾ ਜਾਵੇ ਤਬਦੀਲ
Published : Aug 25, 2023, 3:56 pm IST
Updated : Aug 25, 2023, 3:56 pm IST
SHARE ARTICLE
 Dr Baljeet Kaur
Dr Baljeet Kaur

ਸੂਬੇ ਦੇ ਬੱਚਿਆਂ ਦੀ ਸੁਰੱਖਿਆ ਲਈ ਚੁੱਕੇ ਸਰਗਰਮ ਕਦਮ

 

 ਚੰਡੀਗੜ੍ਹ  -  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ, ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਨੂੰ ਸੁਰੱਖਿਅਤ ਇਮਾਰਤਾਂ ਵਿੱਚ ਜਲਦੀ ਤੋਂ ਜਲਦੀ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋ ਬਚਿਆ ਜਾ ਸਕੇ।

ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement