ਪਹਾੜਾਂ ਵਿਚ ਬਾਰਸ਼ ਜਾਰੀ; ਭਾਖੜਾ ਡੈਮ ਵਿਚ 1673.91 ਫੁੱਟ ਤਕ ਪਹੁੰਚਿਆ ਪਾਣੀ ਦਾ ਪੱਧਰ
Published : Aug 25, 2023, 9:38 am IST
Updated : Aug 25, 2023, 9:38 am IST
SHARE ARTICLE
Bhakra Dam
Bhakra Dam

ਪੰਜਾਬ ਵਿਚ ਤੀਜੀ ਵਾਰ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ


ਨੰਗਲ: ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਹੋਈ ਬਾਰਸ਼ ਮਗਰੋਂ ਪੰਜਾਬ ਵਿਚ ਤੀਜੀ ਵਾਰ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਭਾਖੜਾ ਡੈਮ ਵਿਚ ਪਾਣੀ ਪੱਧਰ ਘਟਦਾ-ਵਧਦਾ ਜਾ ਰਿਹਾ ਹੈ। ਬੀਤੇ ਦਿਨੀਂ ਭਾਖੜਾ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 8 ਫੁੱਟ ਹੇਠਾਂ ਆ ਗਿਆ ਸੀ ਪਰ ਹੁਣ ਫਿਰ 1680 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ 7 ਫੁੱਟ ਹੇਠਾਂ ਆ ਗਿਆ ਹੈ। ਭਾਖੜਾ ਵਿਚ ਅੱਜ ਪਾਣੀ ਦਾ ਪੱਧਰ 1673.91 ਫੁੱਟ ਤਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ ਕਿਸਾਨਾਂ ਨੇ ਕੇਂਦਰ ਵਿਰੁਧ ਧਰਨਾ ਕੀਤਾ ਖ਼ਤਮ; ਗ੍ਰਿਫ਼ਤਾਰ ਆਗੂਆਂ ਨੂੰ ਕੀਤਾ ਗਿਆ ਰਿਹਾਅ

ਭਾਖੜਾ ਡੈਮ ਦੇ ਫਲੱਡ ਗੇਟ 4 ਫੁੱਟ ਤਕ ਖੁੱਲ੍ਹੇ ਰੱਖੇ ਗਏ ਹਨ। ਜਿਸ ਤੋਂ ਬਾਅਦ ਭਾਖੜਾ ਡੈਮ ਵਿਚ ਪਾਣੀ ਦੀ ਆਮਦ 52810 ਕਿਊਸਿਕ ਦਰਜ ਕੀਤੀ ਗਈ। ਭਾਖੜਾ ਡੈਮ ਤੋਂ ਟਰਬਾਈਨ ਰਾਹੀਂ 41143 ਕਿਊਸਿਕ ਅਤੇ ਫਲੱਡ ਗੇਟਾਂ ਰਾਹੀਂ 15358 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿਚ 35900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਕੁੱਲ 58400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ ਜਾਰਜੀਆ ’ਚ ਕੀਤਾ ਆਤਮ ਸਮਰਪਣ; 20 ਮਿੰਟ ਜੇਲ ਵਿਚ ਰਹੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ 

ਇਸ ਦੌਰਾਨ ਇਲਾਕੇ ਦੇ ਕਈ ਪਿੰਡਾਂ ਵਿਚ ਪਾਣੀ ਦਾਖਲ ਹੋਇਆ ਹੈ, ਜਿਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਖਾਲੀ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਪ੍ਰਭਾਵਤ ਇਲਾਕਿਆਂ ਵਿਚ ਬਚਾਅ ਕਾਰਜ ਜਾਰੀ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement