ਖ਼ਬਰਾਂ |

ਤਾਜ਼ਾ |

ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ

By : GAGANDEEP

Published : Aug 25, 2023, 8:54 pm IST
Updated : Aug 25, 2023, 8:55 pm IST
SHARE ARTICLE
photo
photo

'ਪਾਵਰਕੌਮ ਵੱਲੋਂ ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦੀ ਮਿਆਦ 24 ਨਵੰਬਰ ਤੱਕ ਵਧਾਈ'

 

ਚੰਡੀਗੜ੍ਹ: ਹਰਭਜਨ ਸਿੰਘ ਈ.ਟੀ.ਉ. ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ  ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 25 ਮਈ ਤੋਂ ਸ਼ੁਰੂ ਕੀਤੀ  ਯੁਕਮੁਸ਼ਤ ਨਿਬੇੜਾ ਸਕੀਮ (ਉ.ਟੀ.ਐਸ) ਦੀ  ਮਿਆਦ ਨੂੰ 24 ਨਵੰਬਰ ,2023  ਤਕ ਵਧਾ ਦਿੱਤਾ ਹੈ! ਉਨ੍ਹਾਂ ਦਸਿਆ ਕਿ ਇਹ ਸਕੀਮ ਵਿੱਚ ਹਰ ਵਰਗ ਦੇ ਬਿਜਲੀ ਖਪਤਕਾਰਾਂ (ਏ.ਪੀ. ਖਪਤਕਾਰਾਂ) ਨੂੰ  ਛੱਡ ਕੇ ਲਈ ਜਾਰੀ ਰਹੇਗੀ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਓ ਟੀ.ਐਸ ਸਕੀਮ‌ ਅਧੀਨ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਦੇਰੀ ਨਾਲ ਅਦਾਇਗੀ ਉਤੇ ਵਿਆਜ 9 ਫੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ ਜਦੋਂ ਕਿ ਪਹਿਲਾਂ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਲੇਟ ਅਦਾਇਗੀ ਉਤੇ 18 ਫੀਸਦੀ ਕੰਪਾਉਂਡਿਡ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ  ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ। ਉਨ੍ਹਾਂ  ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ਼ ਕੇਵਲ ਛੇ ਮਹੀਨਿਆਂ ਲਈ ਹੀ ਲਏ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਵਿੱਚ  ਖਪਤਕਾਰ ਵੱਲੋਂ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾਂ ਕਰਵਾਇਆ ਜਾ ਸਕੇਗਾ, ਜਦੋਂ ਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ। ਉਨ੍ਹਾਂ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement