
ਕਰੀਬ 9.30 ਵਜੇ ਅਚਾਨਕ ਕਾਰ ਅਤੇ ਐਕਟਿਵਾ 'ਤੇ ਸਵਾਰ ਕੁਝ ਨੌਜਵਾਨਾਂ ਨੇ ਕਿਸੇ ਗੱਲ ਨੂੰ ਲੈ ਕੇ ਆਹਮੋ-ਸਾਹਮਣੇ ਹੋ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਅੰਮ੍ਰਿਤਸਰ - ਥਾਣਾ ਛੇਹਰਟਾ ਦੇ ਗਰੀਨ ਵੈਲੀ ਇਲਾਕੇ 'ਚ ਦੋ ਧਿਰਾਂ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਗੁਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਇਲਾਕਾ ਵਾਸੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ।
ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਕਰੀਬ 9.30 ਵਜੇ ਅਚਾਨਕ ਕਾਰ ਅਤੇ ਐਕਟਿਵਾ 'ਤੇ ਸਵਾਰ ਕੁਝ ਨੌਜਵਾਨਾਂ ਨੇ ਕਿਸੇ ਗੱਲ ਨੂੰ ਲੈ ਕੇ ਆਹਮੋ-ਸਾਹਮਣੇ ਹੋ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਘੱਟੋ-ਘੱਟ 20 ਤੋਂ 25 ਰਾਉਂਡ ਗੋਲੀਬਾਰੀ ਹੋਈ। ਗੋਲੀਆਂ ਚੱਲਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।
ਥਾਣਾ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਉਹ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਕਿਸੇ ਪਾਸਿਓਂ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ। ਫਿਲਹਾਲ ਉਹ ਅਣਪਛਾਤੇ ਹਮਲਾਵਰਾਂ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫ਼ਤ 'ਚ ਹੋਣਗੇ।