ਬਲਾਤਕਾਰੀ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਵਿਵਾਦਾਂ ’ਚ ਫਸੀ, ਹਾਈਕੋਰਟ 'ਚ ਪਹੁੰਚਿਆ ਮਾਮਲਾ 
Published : Aug 25, 2023, 1:50 pm IST
Updated : Aug 25, 2023, 1:50 pm IST
SHARE ARTICLE
Honeypreet
Honeypreet

ਡੇਰੇ ’ਚ ਬਣਾਈ ਜਾ ਰਹੀ ਹੈ ਕਲਸ਼ ਅਕਾਰ ਦੀ ਰਿਹਾਇਸ਼

ਚੰਡੀਗੜ੍ਹ - ਬਲਾਤਕਾਰੀ ਸੌਦਾ ਸਾਦ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਇੱਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਈ ਹੈ। ਹਨੀਪ੍ਰੀਤ ਨਾਲ ਜੁੜਿਆ ਇਹ ਵਿਵਾਦ ਡੇਰੇ ਵਿਚ ਉਸ ਦੀ ਰਿਹਾਇਸ਼ ਨੂੰ ਲੈ ਕੇ ਪੈਦਾ ਹੋਇਆ ਹੈ। ਇਸ ਸਬੰਧੀ ਦੱਖਣੀ-ਪੱਛਮੀ ਦਿੱਲੀ ਦੇ ਮਹਾਵੀਰ ਐਨਕਲੇਵ ਦੇ ਰਹਿਣ ਵਾਲੇ 50 ਸਾਲਾ ਸੰਜੇ ਝਾਅ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। 

ਦਰਅਸਲ ਡੇਰੇ 'ਚ ਸੌਦਾ ਸਾਧ ਦੀ ਰਿਹਾਇਸ਼ ਨੂੰ ਢਾਹ ਕੇ ਨਵੀਂ ਕਲਸ਼ ਦੇ ਆਕਾਰ ਦੀ ਇਮਾਰਤ ਬਣਾਈ ਜਾ ਰਹੀ ਹੈ। ਹਨੀਪ੍ਰੀਤ ਇਸ ਇਮਾਰਤ 'ਚ ਰਹੇਗੀ ਪਰ ਇਮਾਰਤ ਨੂੰ ਕਲਸ਼ ਦਾ ਰੂਪ ਦੇਣ ਕਾਰਨ ਇਹ ਮਾਮਲਾ ਹਾਈਕੋਰਟ 'ਚ ਪਹੁੰਚ ਗਿਆ ਹੈ। ਦਾਇਰ ਪਟੀਸ਼ਨ ਮੁਤਾਬਕ ਕਲਸ਼ ਦੇ ਆਕਾਰ ਦੀ ਇਮਾਰਤ ਦੀ ਉਸਾਰੀ ਦਾ ਮਕਸਦ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ। ਹਿੰਦੂ ਮਿਥਿਹਾਸ ਦੇ ਅਨੁਸਾਰ, ਪਵਿੱਤਰ ਕਲਸ਼ ਨੂੰ ਸਾਰੇ ਦੇਵੀ-ਦੇਵਤਿਆਂ ਦਾ ਅਧਿਆਤਮਿਕ ਨਿਵਾਸ ਮੰਨਿਆ ਜਾਂਦਾ ਹੈ।  

ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਕਲਸ਼ ਸ਼ੁੱਧਤਾ ਦਾ ਪ੍ਰਤੀਕ ਹੈ ਪਰ ਸੌਦਾ ਸਾਧ 'ਤੇ ਬਲਾਤਕਾਰ ਅਤੇ ਕਤਲ ਦਾ ਦੋਸ਼ ਹੈ। ਅਜਿਹੇ ਵਿਚ ਡੇਰਾ ਸਿਰਸਾ ਵਿਚ ਇਮਾਰਤ ਨੂੰ ਕਲਸ਼ ਦਾ ਰੂਪ ਦੇਣਾ ਠੀਕ ਨਹੀਂ ਹੈ। ਪਟੀਸ਼ਨ ਵਿਚ ਅਜਿਹੀਆਂ ਤਬਦੀਲੀਆਂ ਨੂੰ ਸਬੂਤਾਂ ਨੂੰ ਨਸ਼ਟ ਕਰਨ ਵਜੋਂ ਵੀ ਕਿਹਾ ਗਿਆ ਹੈ, ਕਿਉਂਕਿ ਪੁਰਾਣੀ ਇਮਾਰਤ ਅਗਸਤ 2017 ਦੀ ਪੰਚਕੂਲਾ ਹਿੰਸਾ ਦੇ ਸਾਜ਼ਿਸ਼ਕਾਰਾਂ ਖ਼ਿਲਾਫ਼ ਦਰਜ ਐਫਆਈਆਰ ਦਾ ਹਿੱਸਾ ਹੈ। ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਡੇਰਾ ਮੁਖੀ ਸੌਦਾ ਸਾਧ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹਿੰਸਾ ਭੜਕੀ ਸੀ। 

ਦੋਸ਼ ਹਨ ਕਿ ਡੇਰਾ ਸੌਦਾ ਸਾਧ ਦੇ ਟਰੱਸਟ ਬੋਰਡ ਦੀ ਚੇਅਰਮੈਨ ਹਨੀਪ੍ਰੀਤ ਉਰਫ ਪ੍ਰਿਅੰਕਾ ਤਨੇਜਾ ਨੇ ਆਪਣੀ ਰਿਹਾਇਸ਼ ਲਈ ਨਵੀਂ ਇਮਾਰਤ ਬਣਾਈ ਹੈ। ਪਟੀਸ਼ਨ ਵਿਚ ਕਲਸ਼ ਆਕਾਰ ਦੇ ਗੈਰ-ਕਾਨੂੰਨੀ ਅਤੇ ਵਿਵਾਦਪੂਰਨ ਨਿਰਮਾਣ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ। 

 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement