ਬਠਿੰਡਾ: ਚੋਰਾਂ ਨੇ ਗੁਰੂ ਘਰ ਨੂੰ ਵੀ ਨਹੀਂ ਬਖਸ਼ਿਆ, ਗੋਲਕ ਤੋੜ ਕੇ ਪੈਸੇ ਕੱਢ ਕੇ ਹੋਏ ਫਰਾਰ

By : GAGANDEEP

Published : Aug 25, 2023, 4:50 pm IST
Updated : Aug 25, 2023, 5:27 pm IST
SHARE ARTICLE
photo
photo

ਘਟਨਾ ਸੀਸੀਟੀਵੀ 'ਚ ਹੋਈ ਕੈਦ

 

ਬਠਿੰਡਾ: ਬਠਿੰਡਾ ਦੀ ਬਿਰਸਾਲ ਬਸਤੀ ਸਥਿਤ ਗੁਰਦੁਆਰਾ ਸਾਹਿਬ 'ਚ ਬੀਤੀ ਰਾਤ ਚੋਰ ਗੋਲਕ 'ਚੋਂ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਚੋਰ ਖਿੜਕੀ ਰਾਹੀਂ ਅੰਦਰ ਦਾਖਲ ਹੋਏ ਸਨ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮਾਮਲੇ ਦੀ ਸ਼ਿਕਾਇਤ ਥਾਣਾ ਸਦਰ ਨੂੰ ਦੇ ਦਿਤੀ ਗਈ ਹੈ।

 ਇਹ ਵੀ ਪੜ੍ਹੋਉਚੇਰੀ ਪੜ੍ਹਾਈ ਲਈ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ 'ਚ ਹੋਈ ਮੌਤ 

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਜਨ ਸਿੰਘ ਨੇ ਦਸਿਆ ਕਿ ਜਦੋਂ ਉਹ ਸਵੇਰੇ 4 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਪੁੱਜੇ ਤਾਂ ਖਿੜਕੀ ਖੁੱਲ੍ਹੀ ਹੋਈ ਸੀ ਅਤੇ ਅੰਦਰ ਗੋਲਕ ਡਿੱਗੀ ਪਈ ਸੀ। ਜਦੋਂ ਉਸ ਨੇ ਸੀਸੀਟੀਵੀ ਕੈਮਰਿਆਂ ਵਾਲੇ ਲੜਕਿਆਂ ਨੂੰ ਬੁਲਾ ਕੇ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ 2 ਲੜਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਹਨ। ਉਹ ਗੋਲਕ ਤੋੜ ਕੇ ਸਾਰੇ ਪੈਸੇ ਕੱਪੜੇ ਵਿਚ ਬੰਨ੍ਹ ਕੇ ਭੱਜ ਗਏ।

ਇਹ ਵੀ ਪੜ੍ਹੋ: ਜ਼ੀਰਾ : ਭੇਦਭਰੇ ਹਾਲਾਤ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

ਬਠਿੰਡਾ ਦੀ ਬਿਰਸਾਲ ਬਸਤੀ ਸਥਿਤ ਗੁਰਦੁਆਰਾ ਸਾਹਿਬ 'ਚ ਬੀਤੀ ਰਾਤ ਚੋਰ ਗੋਲਕ 'ਚੋਂ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਚੋਰ ਖਿੜਕੀ ਰਾਹੀਂ ਅੰਦਰ ਦਾਖਲ ਹੋਏ ਸਨ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮਾਮਲੇ ਦੀ ਸ਼ਿਕਾਇਤ ਥਾਣਾ ਸਦਰ ਨੂੰ ਦੇ ਦਿੱਤੀ ਗਈ ਹੈ।਼

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਤੋਂ ਪਰਤੇ ਨੌਜਵਾਨਾਂ ਦੇ ਪਰਿਵਾਰ ਵਾਲੇ ਹੋਏ ਪਏ ਬੇਹੱਦ ਪਰੇਸ਼ਾਨ

16 Feb 2025 12:09 PM

ਅਮਰੀਕਾ ਤੋਂ ਪਰਤੇ ਨੌਜਵਾਨ ਢਕ ਰਹੇ ਆਪਣੇ ਮੂੰਹ, ਪੁਲਿਸ ਦੀਆਂ ਗੱਡੀਆਂ 'ਚ ਬੈਠੇ ਦਿਖਾਈ ਦਿੱਤੇ ਨੌਜਵਾਨ

16 Feb 2025 12:04 PM

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM
Advertisement