ਵਿਜੀਲੈਂਸ ਵਲੋਂ DSP ਮੌੜ ਮੰਡੀ ਬਲਜੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By : GAGANDEEP

Published : Aug 25, 2023, 8:39 pm IST
Updated : Aug 25, 2023, 8:39 pm IST
SHARE ARTICLE
photo
photo

ਰੀਡਰ ਹੌਲਦਾਰ ਮਨਪ੍ਰੀਤ ਸਿੰਘ ਕੋਲੋਂ ਬਰਾਮਦ ਹੋਈ 1 ਲੱਖ ਰੁਪਏ ਦੀ ਰਕਮ ਦੀ ਵੀ ਕੀਤੀ ਜਾ ਰਹੀ ਜਾਂਚ

 

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਨੇ ਉਕਤ ਡੀ.ਐਸ.ਪੀ. ਦੇ ਰੀਡਰ ਮਨਪ੍ਰੀਤ ਸਿੰਘ (ਹੈੱਡ ਕਾਂਸਟੇਬਲ) ਕੋਲੋਂ ਇੱਕ ਲੱਖ ਰੁਪਏ ਦੀ ਰਕਮ ਵੀ ਬਰਾਮਦ ਕੀਤੀ ਹੈ। ਇਸ ਰਕਮ ਬਾਰੇ ਵੱਖਰੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਇਹ ਰਕਮ ਵੀ ਰਿਸ਼ਵਤ ਵਜੋਂ ਲਈ ਹੋ ਸਕਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਰਵਿੰਦਰ ਸਿੰਘ ਵਾਸੀ ਮੌੜ ਮੰਡੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਉਸ ਦੇ ਪੁੱਤਰ ਖ਼ਿਲਾਫ਼ ਥਾਣਾ ਬਾਲਿਆਂਵਾਲੀ ਵਿਖੇ ਇਕ ਝਗੜੇ ਸਬੰਧੀ ਸ਼ਿਕਾਇਤ ਦਰਜ ਹੋਈ ਸੀ। ਉਸ ਨੇ ਆਪਣੇ ਪੁੱਤਰ ਨੂੰ ਨਿਰਦੋਸ਼ ਸਾਬਤ ਕਰਨ ਲਈ ਐਸ.ਐਸ.ਪੀ. ਦਫ਼ਤਰ ਬਠਿੰਡਾ ਵਿਖੇ ਦਰਖ਼ਾਸਤ ਦਿੱਤੀ ਸੀ, ਜਿਸਦੀ ਜਾਂਚ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ ਸੌਂਪੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਨੇ ਆਪਣੇ ਪੁੱਤਰ ਦੀ ਬੇਗੁਨਾਹੀ ਸਾਬਤ ਕਰਨ ਲਈ ਇੱਕ ਵੀਡੀਓ ਵੀ ਪੇਸ਼ ਕੀਤੀ ਪਰ ਮੁਲਜ਼ਮ ਡੀ.ਐਸ.ਪੀ. ਨੇ ਉਸ ਦੇ ਪੁੱਤਰ ਨੂੰ ਕਲੀਨ ਚਿੱਟ ਦੇਣ ਬਦਲੇ 50,000 ਰੁਪਏ ਰਿਸ਼ਵਤ ਮੰਗ ਲਈ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30,000 ਰੁਪਏ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement