
ਮ੍ਰਿਤਕ ਅਪਣੇ ਪਿੱਛੇ ਆਪਣੀ ਪਤਨੀ ਤੇ ਤਿੰਨ ਬੱਚੇ ਛੱਡ ਗਿਆ
ਜ਼ੀਰਾ- ਜ਼ੀਰਾ ਨੇੜਲੇ ਪਿੰਡ ਗਾਦੜੀਵਾਲਾ 'ਚ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (34 ਸਾਲ) ਪੁੱਤਰ ਮਾਸਟਰ ਅਜੀਤ ਸਿੰਘ ਵਾਸੀ ਪਿੰਡ ਗਾਦੜੀ ਵਾਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ
ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਘਰ ਵਿਚ ਹੀ ਸੀ ਤਾਂ ਅਚਾਨਕ ਉਸ ਕੋਲ ਮੌਜੂਦ 32 ਬੋਰ ਦੇ ਪਿਸਤੌਲ ਵਿਚੋਂ ਗੋਲੀ ਚੱਲ ਗਈ, ਜੋ ਕਿ ਉਸ ਦੀ ਛਾਤੀ ਵਿਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪਟਿਆਲਾ 'ਚ ਪੁਲਿਸ ਮੁਲਾਜ਼ਮ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਇਸ ਸੰਬੰਧੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਜ਼ੀਰਾ ਤੋਂ ਏ.ਐੱਸ.ਆਈ ਲਖਵੀਰ ਸਿੰਘ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ ’ਤੇ ਪੁੱਜੇ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੱਧ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਕੁਲਵਿੰਦਰ ਕੌਰ ਅਤੇ ਦੋ ਬੇਟੇ ਅਤੇ ਇਕ ਬੇਟੀ ਛੱਡ ਗਿਆ ਹੈ।