Amritsar NRI Firing News: ਅੰਮ੍ਰਿਤਸਰ NRI ਫਾਇਰਿੰਗ ਮਾਮਲੇ 'ਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ
Published : Aug 25, 2024, 8:40 am IST
Updated : Aug 25, 2024, 10:46 am IST
SHARE ARTICLE
Amritsar NRI Firing Action News in punjabi
Amritsar NRI Firing Action News in punjabi

Amritsar NRI Firing News: ਗੋਲੀਬਾਰੀ ਦੀ ਘਟਨਾ ਵਿਚ ਪੀੜਤ ਦੀ ਪਹਿਲੀ ਪਤਨੀ ਦੇ ਪਰਿਵਾਰ ਦੇ 5 ਮੈਂਬਰਾਂ ਖ਼ਿਲਾਫ਼ ਐਫ਼.ਆਈ.ਆਰ ਦਰਜ ਕੀਤੀ

 Amritsar NRI firing case Action News:   ਅੰਮ੍ਰਿਤਸਰ 'ਚ ਸ਼ਨੀਵਾਰ ਸਵੇਰੇ ਇਕ NRI 'ਤੇ ਉਸ ਦੇ ਘਰ 'ਚ ਦਾਖਲ ਹੋ ਕੇ ਗੋਲੀਬਾਰੀ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਿਤਾ ਤੋਂ ਇਲਾਵਾ ਪੁਲਿਸ ਨੇ ਇਸ ਮਾਮਲੇ ਵਿਚ 4 ਹੋਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਸ ਨੇ ਹਮਲਾਵਰਾਂ ਦੀ ਮਦਦ ਕੀਤੀ ਸੀ। ਪੁਲਿਸ ਨੇ ਹਮਲਾਵਰਾਂ ਦੀ ਪਛਾਣ ਕਰ ਲਈ ਹੈ ਅਤੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੀ ਜਲਦੀ ਹੀ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ 3 ਜ਼ਿਲਿਆਂ 'ਚ ਮੀਂਹ ਦੀ ਸੰਭਾਵਨਾ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਜਾਂਚ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਹਮਲਾਵਰ ਗੁਰਿੰਦਰ ਸਿੰਘ ਸੁੱਖਾ ਗਰਨੇਡ ਵਾਸੀ ਕਪੂਰਥਲਾ ਅਤੇ ਗੁਰਕੀਰਤ ਸਿੰਘ ਗੁਰੀ ਵਾਸੀ ਜਲੰਧਰ ਹਨ। ਪੁਲਿਸ ਨੇ ਤਰਨਤਾਰਨ ਵਾਸੀ ਜਗਜੀਤ ਸਿੰਘ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਵਿਚ ਹਮਲਾਵਰਾਂ ਦੀ ਮਦਦ ਕੀਤੀ ਸੀ। ਇਕ ਹੋਟਲ ਦੇ ਮਾਲਕ ਜਗਦੰਬਰ ਅਟਾਰੀ ਅਤੇ ਅਭਿਲਾਸ਼  ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੇ ਬਿਨਾਂ ਕਿਸੇ ਆਈਡੀ ਦੇ ਆਪਣੇ ਹੋਟਲ ਵਿੱਚ ਹਮਲਾਵਰਾਂ ਨੂੰ ਪਨਾਹ ਦਿੱਤੀ ਸੀ।

ਇਹ ਵੀ ਪੜ੍ਹੋ: Kangana Ranaut: ਕਿਸਾਨ ਅੰਦੋਲਨ ਦੌਰਾਨ ਰੇਪ ਹੋਏ, ਲਾਸ਼ਾਂ ਲਟਕਦੀਆਂ ਰਹੀਆਂ- ਕੰਗਨਾ ਰਣੌੌਤ

ਐਨਆਰਆਈ 'ਤੇ ਹਮਲਾ ਕਰਨ ਵਾਲੇ ਉਸ ਦੀ ਪਹਿਲੀ ਪਤਨੀ ਦੇ ਪੇਕੇ ਪਰਿਵਾਰ ਵਾਲੇ ਹਨ, ਜੋ ਅਮਰੀਕਾ ਵਿਚ ਰਹਿ ਰਹੇ ਹਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਪਰਿਵਾਰਕ ਮਾਮਲਾ ਸੀ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮ੍ਰਿਤਕ ਪਤਨੀ ਦੇ ਭਰਾ ਵੱਲੋਂ ਹਮਲਾਵਰਾਂ ਨੂੰ ਪੈਸੇ ਟਰਾਂਸਫਰ ਕੀਤੇ ਗਏ ਸਨ। ਮ੍ਰਿਤਕ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਵਿਦੇਸ਼ ਵਿੱਚ ਬੈਠ ਕੇ ਪੂਰੀ ਵਿਉਂਤਬੰਦੀ ਕੀਤੀ ਹੋਈ ਸੀ।
ਇਸੇ ਦੌਰਾਨ ਬੀਤੇ ਕੱਲ੍ਹ ਅੰਮ੍ਰਿਤਸਰ ਪੁਲਿਸ ਦੀ ਟੀਮ ਮ੍ਰਿਤਕ ਪਤਨੀ ਦੇ ਪੇਕੇ ਪਿੰਡ ਟਾਂਡਾ, ਹੁਸ਼ਿਆਰਪੁਰ ਪਹੁੰਚੀ। ਜਿੱਥੋਂ ਮ੍ਰਿਤਕ ਪਤਨੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਚਾਰ ਹੋਰਾਂ 'ਤੇ ਹਮਲਾਵਰਾਂ ਦੀ ਮਦਦ ਕਰਨ ਦਾ ਦੋਸ਼ ਹੈ।

ਸਪੈਸ਼ਲ ਡੀਜੀਪੀ ਡੋਕੇ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਵਿੱਚੋਂ ਇੱਕ ਜਲੰਧਰ ਅਤੇ ਦੂਜਾ ਕਪੂਰਥਲਾ ਦਾ ਰਹਿਣ ਵਾਲਾ ਹੈ। ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ। ਇੱਕ ਵਿਅਕਤੀ ਖ਼ਿਲਾਫ਼ 10 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਐਨਡੀਪੀਐਸ ਅਤੇ ਲੜਾਈ ਝਗੜੇ ਨਾਲ ਸਬੰਧਤ ਹਨ। ਜਦਕਿ ਬਾਕੀ ਖਿਲਾਫ ਐਨਡੀਪੀਐਸ ਦੇ ਕੇਸ ਦਰਜ ਹਨ। ਦੋਵਾਂ ਖਿਲਾਫ ਐੱਲਓਸੀ ਜਾਰੀ ਕਰ ਦਿੱਤੀ ਗਈ ਹੈ, ਤਾਂ ਜੋ ਉਹ ਵਿਦੇਸ਼ ਭੱਜ ਨਾ ਸਕਣ। ਹਮਲਾਵਰ ਕਿਸ ਬਾਈਕ 'ਤੇ ਆਏ ਸਨ, ਉਸ ਦਾ ਵੇਰਵਾ ਵੀ ਪੁਲਿਸ ਕੋਲ ਮੌਜੂਦ ਹੋ ਗਿਆ ਹੈ।

ਪਹਿਲੀ ਪਤਨੀ ਨੇ 2022 ਵਿਚ ਕੀਤੀ ਸੀ ਖ਼ੁਦਕੁਸ਼ੀ 
ਪਰਿਵਾਰਕ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸ ਦੀ ਪਹਿਲੀ ਪਤਨੀ ਨੇ 2022 ਵਿੱਚ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਮਾਮੇ ਵੱਲੋਂ ਐਫਆਈਆਰ ਵੀ ਦਰਜ ਕਰਵਾਈ ਗਈ ਸੀ।
ਜਿਸ ਵਿੱਚ ਸੁਖਚੈਨ ਸਿੰਘ, ਉਸਦੇ ਭਰਾ ਅਤੇ ਮਾਤਾ ਦੇ ਖਿਲਾਫ ਐਫ.ਆਈ.ਆਰ. ਕਰਵਾਈ ਗਈ ਸੀ ਪਰ ਸੁਖਚੈਨ ਸਿੰਘ ਅਤੇ ਭਰਾ ਵਿਦੇਸ਼ ਸਨ। ਜਾਂਚ ਤੋਂ ਬਾਅਦ ਮਾਂ ਖ਼ਿਲਾਫ਼ ਹੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।

1 ਸਾਲ ਬਾਅਦ ਪੰਜਾਬ ਆਇਆ ਸੁਖਚੈਨ ਸਿੰਘ
ਪਰਮਜੀਤ ਨੇ ਦੱਸਿਆ ਕਿ ਸੁਖਚੈਨ ਅਮਰੀਕਾ ਰਹਿੰਦਾ ਸੀ। ਅਮਰੀਕਾ ਵਿੱਚ ਉਸ ਦਾ ਇੱਕ ਭਰਾ ਹੈ। ਪਰ ਪਤਨੀ ਦੀ ਖੁਦਕੁਸ਼ੀ ਤੋਂ ਬਾਅਦ ਉਹ ਬੱਚਿਆਂ ਦੀ ਦੇਖਭਾਲ ਲਈ ਕਰੀਬ ਇੱਕ ਸਾਲ ਤੋਂ ਭਾਰਤ ਵਿੱਚ ਰਹਿ ਰਿਹਾ ਸੀ। ਇਸ ਦੌਰਾਨ ਉਹ ਕਈ ਵਾਰ ਕੰਮ ਲਈ ਅਮਰੀਕਾ ਗਿਆ। ਕਰੀਬ ਇੱਕ ਮਹੀਨਾ ਪਹਿਲਾਂ ਉਸ ਦੀ ਪਤਨੀ ਦਾ ਐਕਸੀਡੈਂਟ ਹੋ ਗਿਆ ਸੀ, ਜਿਸ ਤੋਂ ਬਾਅਦ ਸੁਖਚੈਨ ਇੱਕ ਮਹੀਨਾ ਅੰਮ੍ਰਿਤਸਰ ਦੇ ਦਬੁਰਜੀ ਵਿੱਚ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement