
Punjab Weather Update: ਫਰੀਦਕੋਟ ਵਿੱਚ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ
Punjab Weather Update News: ਪੰਜਾਬ ਵਿਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਤਾਪਮਾਨ 'ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ਨੀਵਾਰ ਨੂੰ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ। ਇਸ ਨਾਲ ਗਰਮੀ ਤੋਂ ਰਾਹਤ ਨਹੀਂ ਮਿਲੀ। ਫਰੀਦਕੋਟ ਵਿੱਚ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ 2 ਦਿਨ ਤੱਕ ਮੌਸਮ ਅਜਿਹਾ ਹੀ ਰਹੇਗਾ। 27 ਅਗਸਤ ਤੋਂ ਬਾਅਦ ਮੌਸਮ 'ਚ ਬਦਲਾਅ ਹੋਵੇਗਾ।
ਮੌਸਮ ਵਿਗਿਆਨ ਕੇਂਦਰ (ਆਈ.ਐੱਮ.ਡੀ.) ਮੁਤਾਬਕ ਅੱਜ ਮਾਨਸੂਨ ਟ੍ਰੌਫ ਰਾਜਸਥਾਨ, ਦੱਖਣ-ਪੂਰਬੀ ਉੱਤਰ ਪ੍ਰਦੇਸ਼, ਨਾਲ ਲੱਗਦੇ ਉੱਤਰ-ਪੂਰਬੀ ਮੱਧ ਪ੍ਰਦੇਸ਼ ਅਤੇ ਫਿਰ ਬੰਗਾਲ ਦੀ ਖਾੜੀ ਦੇ ਦੱਖਣ-ਪੂਰਬੀ ਅਤੇ ਉੱਤਰ-ਪੂਰਬ ਵੱਲ ਪਹੁੰਚ ਰਿਹਾ ਹੈ, ਪਰ ਉਚਿਤ ਦਬਾਅ ਨਹੀਂ ਬਣ ਰਿਹਾ ਹੈ। ਜਿਸ ਕਾਰਨ ਗੁਆਂਢੀ ਰਾਜਾਂ ਵਿੱਚ ਬਰਸਾਤ ਹੋਣ ਦੇ ਬਾਵਜੂਦ ਪੰਜਾਬ ਵਿੱਚ ਸਹੀ ਮੀਂਹ ਨਹੀਂ ਪੈ ਰਿਹਾ।
ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਪੱਛਮੀ ਮਾਲਵੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਦੋ ਦਿਨਾਂ ਦੇ ਖੁਸ਼ਕ ਮੌਸਮ ਤੋਂ ਬਾਅਦ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਦੋਵੇਂ ਦਿਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।