Hoshiarpur News :ਪੰਜਾਬ ਦੀ ਧੀ ਨੇ ਅਮਰੀਕਾ ’ਚ ਦੇਸ਼ ਦਾ ਨਾਂਅ ਕੀਤਾ ਰੌਸ਼ਨ , U.S.A. ਦੀ ਫੌਜ ਵਿੱਚ ਹੋਈ ਭਰਤੀ

By : BALJINDERK

Published : Aug 25, 2024, 7:41 pm IST
Updated : Aug 25, 2024, 7:41 pm IST
SHARE ARTICLE
ਹਰਮਨਦੀਪ ਕੌਰ
ਹਰਮਨਦੀਪ ਕੌਰ

Hoshiarpur News : ਪੰਜਵੀ ਦੀ ਪੜ੍ਹਾਈ ਪੂਰੀ ਕਰ ਚਲੀ ਗਈ ਸੀ U.S.A., ਡਾਕਟਰ ਦੀ ਪੜ੍ਹਾਈ ਕਰਨ ਦੇ ਨਾਲ-ਨਾਲ ਆਰਮੀ ਦਾ ਟੈਸਟ ਕੀਤਾ ਪਾਸ

Hoshiarpur News : ਅੱਜ ਦੀਆਂ ਧੀਆਂ ਵਿਦੇਸ਼ਾਂ ਦੀ ਧਰਤੀ ਤੇ ਵੱਡੀ ਮਲਾਂ ਮਾਰਕੇ ਦੇਸ਼ ਦਾ ਨਾਂ ਚਮਕਾ ਰਹੀਆਂ ਹਨ, ਅਜਿਹਾ ਹੀ ਕਰ ਦਿਖਾਇਆ ਹੈ। ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਦੇ ਪਿੰਡ ਹੈਬੋਵਾਲ ਦੀ ਧੀ ਹਰਮਨਦੀਪ ਕੌਰ ਨੇ, ਜਿਸਨੇ ਅੱਜ U.S.A.ਦੀ ਆਰਮੀ ਵਿੱਚ ਸਲੈਕਟ ਹੋਣ ਕਾਰਨ ਆਪਣੇ ਪਿੰਡ ਦੇ ਨਾਲ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਜਿਸਦੇ ਕਾਰਨ ਇਲਾਕੇ ਦੇ ਵਿਚ ਵੱਡੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜੋ:Mukandpur News : ਸੜਕ ਹਾਦਸੇ ’ਚ ASI ਦੀ ਹੋਈ ਦਰਦਨਾਕ ਮੌਤ 

ਜਾਣਕਾਰੀ ਦਿੰਦੇ ਹੋਏ ਰਜਿੰਦਰ ਕੌਰ ਮਾਸੀ, ਨਿਤਿਕਾ ਖੋਸਲਾ ਮਾਸੀ ਨੇ ਦੱਸਿਆ ਕਿ ਰਮਨਦੀਪ ਕੌਰ ਦੇ ਪਿਤਾ ਪ੍ਰਗਟ ਸਿੰਘ ਦੀ ਬਚਪਨ ਵਿੱਚ ਮੌਤ ਹੋਣ ਕਾਰਨ ਮਾਤਾ ਨਰਿੰਦਰ ਕੌਰ ਦੀ ਸਖ਼ਤ ਮਿਹਨਤ ਦੀ ਬਦੌਲਤ ਅੱਜ ਇਹ ਮੁਕਾਮ ਹਾਸਿਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰਮਨਦੀਪ ਕੌਰ ਨੇ ਪੰਜਵੀ ਤੱਕ ਦੀ ਪੜ੍ਹਾਈ ਕਰਨ ਉਪਰੰਤ ਉਹ U.S.A. ਚੱਲੀ ਗਈ ਅਤੇ ਉੱਥੇ ਜਾਕੇ ਸਖ਼ਤ ਮਿਹਨਤ ਨਾਲ ਡਾਕਟਰ ਦੀ ਪੜ੍ਹਾਈ ਕਰਨ ਦੇ ਨਾਲ-ਨਾਲ ਆਰਮੀ ਦਾ ਟੈਸਟ ਪਾਸ ਕੀਤਾ।

ਇਹ ਵੀ ਪੜੋ:Pakistan News : ਪਤੰਗ ਉਡਾਉਂਦੇ ਫੜੇ ਜਾਣ 'ਤੇ 5 ਸਾਲ ਦੀ ਕੈਦ ਤੇ ਲੱਗੇਗਾ 20 ਲੱਖ ਦਾ ਜੁਰਮਾਨਾ  

ਜਿਸਤੋਂ ਉਪਰੰਤ ਉਨ੍ਹਾਂ ਨੂੰ 4 ਮਹੀਨੇ ਦੀ ਸਖ਼ਤ ਟ੍ਰੇਨਿੰਗ ਤੋਂ ਬਾਅਦ ਅੱਜ ਉਹ ਆਰਮੀ ਦੇ ਵਿੱਚ ਸੇਵਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਰਮਨਦੀਪ ਕੌਰ ਦਾ ਆਰਮੀ ਵਿਚ ਭਰਤੀ ਹੋਣ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਦੀ ਖੁਸ਼ੀ ਦਾ ਠਿਕਾਣਾ ਨਹੀਂ ਰਿਹਾ ਅਤੇ ਹੁਣ ਰਿਸ਼ਤੇਦਾਰਾਂ ਤੇ ਇਲਾਕੇ ਦੇ ਲੋਕਾਂ ਵਲੋਂ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ। 

a


ਇਸ ਮੌਕੇ ਪ੍ਰਭਜੋਤ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ, ਅਜੀਤ ਸਿੰਘ, ਸੰਜੀਵ ਸਿੰਘ ਆਦਿ ਹਾਜ਼ਰ ਸਨ। 

(For more news apart from  Punjab's daughter named the country Roshan in America, U.S.A. Enlisted in the army News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement