
ਜਥੇਦਾਰ ਕੁਲਦੀਪ ਸਿੰਘ ਗੜਗੱਜ ਸਾਹਮਣੇ ਲਿਖਤੀ ਰੂਪ ’ਚ ਰੱਖਿਆ ਆਪਣਾ ਪੱਖ
ਸ੍ਰੀ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਅੱਜ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣਾ ਨਿੱਜੀ ਤੌਰ ’ਤੇ ਲਿਖਤੀ ਰੂਪ ਵਿਚ ਆਪਣਾ ਪੱਖ ਰੱਖਿਆ। ਜਿਸ ’ਤੇ ਆਉਣ ਵਾਲੇ ਦਿਨਾਂ ’ਤੇ ਪੰਜ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਇਕੱਤਰ ਵਿਚ ਫੈਸਲਾ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੇ ਵਿਰੁੱਧ ਦੱਖਣ ਭਾਰਤ ਵਿੱਚ ਇੱਕ ਸਮਾਗਮ ਦੌਰਾਨ ਗੁਰਮਤਿ ਫ਼ਲਸਫ਼ੇ ਦੇ ਵਿਰੁੱਧ ਪ੍ਰਗਟਾਵਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ। ਇਸ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਵਾਈਸ ਚਾਂਸਲਰ ਡਾ. ਗੁਰਮੀਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪਹੁੰਚ ਕੇ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਸੀ।