SGPC ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਦਾ ਹੋਇਆ ਦਿਹਾਂਤ

By : GAGANDEEP

Published : Aug 25, 2025, 9:33 am IST
Updated : Aug 25, 2025, 9:33 am IST
SHARE ARTICLE
Former SGPC President Bhai Gobind Singh Longowal's daughter passes away
Former SGPC President Bhai Gobind Singh Longowal's daughter passes away

ਬਰੇਨ ਟਿਊਮਰ ਦੀ ਬਿਮਾਰੀ ਤੋਂ ਪੀੜਤ ਸੀ ਗੁਰਮਨ ਕੌਰ

Gobind Singh Longowal's daughter news :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਪੁੱਤਰੀ ਗੁਰਮਨ ਕੌਰ ਦਾ ਦਿਹਾਂਤ ਹੋ ਗਿਆ ਹੈ। ਗੁਰਮਨ ਕੌਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ।

ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੁੱਖਦਾਇਕ ਖਬਰ ਤੋਂ ਬਾਅਦ ਲੌਂਗੋਵਾਲ ਸਮੇਤ ਨੇੜਲੇ ਇਲਾਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਗੁਰਮਨ ਕੌਰ ਦਾ ਅੰਤਿਮ ਸੰਸਕਾਰ ਅੱਜ 25 ਅਗਸਤ ਨੂੰ ਰਾਮ ਬਾਗ ਲੌਂਗੋਵਾਲ ਵਿਖੇ ਕੀਤਾ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement