
Punjab News : ਜਲੰਧਰ ’ਚ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ, ਮੰਤਰੀ ਅਮਨ ਅਰੋੜਾ ਹੜ੍ਹ ਕੰਟਰੋਲ ਰੂਮ ਦੇ ਇੰਚਾਰਜ ਨਿਯੁਕਤ
Punjab News in Punjbai: ਪੰਜਾਬ ’ਚ ਹੜ੍ਹ ਦੇ ਖ਼ਤਰੇ ਨੂੰ ਧਿਆਨ ’ਚ ਰੱਖਦੇ ਹੋਏ ਮਾਨ ਸਰਕਾਰ ਨੇ ਵੱਡੇ ਪੱਧਰ ‘ਤੇ ਤਿਆਰੀਆਂ ਕਰ ਲਈਆਂ ਹਨ। ਜਲੰਧਰ ’ਚ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦੇੇ ਇੰਚਾਰਜ ਮੰਤਰੀ ਅਮਨ ਅਰੋੜਾ ਨੂੰ ਨਿਯੁਕਤ ਕੀਤਾ ਗਿਆ ਹੈ । ਇਸ ਕੰਟਰੋਲ ਰੂਮ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 0181-2240064 ਜਾਰੀ ਕੀਤਾ ਹੈ, ਜਿਸ ‘ਤੇ ਪ੍ਰਭਾਵਿਤ ਲੋਕ 24 ਘੰਟੇ ਸੰਪਰਕ ਕਰ ਸਕਦੇ ਹਨ।
ਸੱਭਿਆਚਾਰ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਲ ਕੰਟਰੋਲ ਰੂਮ ਤੋਂ ਹਾਲਾਤ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ, ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ ਅਤੇ ਬਰਿੰਦਰ ਕੁਮਾਰ ਗੋਇਲ ਨੂੰ ਪੂਰੇ ਪੰਜਾਬ ਵਿੱਚ ਹੜ੍ਹ ਸਥਿਤੀ ‘ਤੇ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ।
ਜ਼ਿਲ੍ਹਾ ਪੱਧਰ ‘ਤੇ ਵੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਕਪੂਰਥਲਾ ਵਿੱਚ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ, ਤਰਨਤਾਰਨ ਵਿੱਚ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ, ਜਦਕਿ ਫਾਜ਼ਿਲਕਾ ਵਿੱਚ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੂੰ ਹੜ੍ਹ ਸਥਿਤੀ ਦੀ ਨਿਗਰਾਨੀ ਲਈ ਇੰਚਾਰਜ ਬਣਾਇਆ ਗਿਆ ਹੈ।
ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ, ਰਾਹਤ ਅਤੇ ਸਹਾਇਤਾ ਲਈ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਰਾਹਤ ਟੀਮਾਂ ਨੂੰ ਜ਼ਮੀਨੀ ਪੱਧਰ ‘ਤੇ ਤੈਨਾਤ ਕੀਤਾ ਗਿਆ ਹੈ ਅਤੇ ਹਾਲਾਤਾਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ।
(For more news apart from Punjab government fully prepared for flood management, people can contact 0181-2240064 anytime News in Punjabi, stay tuned to Rozana Spokesman)