Punjab Police ਨੇ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, Batala ਤੋਂ ਚਾਰ ਹੈਂਡ-ਗ੍ਰੇਨੇਡ
Published : Aug 25, 2025, 4:44 pm IST
Updated : Aug 25, 2025, 4:44 pm IST
SHARE ARTICLE
Punjab Police foils BKI terror plot, recovers four hand grenades from Batala
Punjab Police foils BKI terror plot, recovers four hand grenades from Batala

2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਚੰਡੀਗੜ੍ਹ/ਬਟਾਲਾ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) – ਜਿਸ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ – ਨੂੰ ਅੰਮ੍ਰਿਤਸਰ ਵੱਲ ਜਾਣ ਵਾਲੀ ਸੜਕ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਬਾਓਫੇਂਗ ਡਿਊਲ-ਬੈਂਡ ਐਫਐਮ ਟ੍ਰਾਂਸਸੀਵਰ ਸੈੱਟ, ਇੱਕ ਡੀ-ਆਕਾਰ ਵਾਲਾ ਹੈੱਡਸੈੱਟ ਜੋ ਆਮ ਤੌਰ 'ਤੇ ਵਾਕੀ-ਟਾਕੀ ਨਾਲ ਵਰਤਿਆ ਜਾਂਦਾ ਹੈ, ਸਮੇਤ ਹੋਰ ਉਪਕਰਣ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ, ਜੋ ਕਿ ਪਾਕਿ ਆਈਐਸਆਈ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ।

ਡੀਜੀਪੀ ਨੇ ਦੱਸਿਆ ਕਿ ਇੱਕ ਦੋਸ਼ੀ, ਜਿਸਦੀ ਪਛਾਣ ਰਵਿੰਦਰ ਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਪੂਰੀਆ ਕਲਾਂ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਵੱਲੋਂ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਗੈਂਗਸਟਰ-ਅੱਤਵਾਦੀ ਨਿਸ਼ਾਨ ਸਿੰਘ ਉਰਫ਼ ਨਿਸ਼ਾਨ ਜੋਡੀਆ, ਜਿਸਨੇ ਵਿਸਫੋਟਕ ਛੁਪਾਉਣ ਅਤੇ ਪ੍ਰਾਪਤ ਕਰਨ ਦਾ ਪ੍ਰਬੰਧ ਕੀਤਾ ਸੀ, ਦੇ ਨਿਰਦੇਸ਼ਾਂ 'ਤੇ ਇੱਕ ਡੈੱਡ ਲੈਟਰਬਾਕਸ ਤਕਨੀਕ ਜ਼ਰੀਏ ਖੇਪ ਇਕੱਠੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਖੇਪ ਦੀ ਬਰਾਮਦਗੀ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਦੇ ਉਦੇਸ਼ ਨਾਲ ਸਰਹੱਦ ਪਾਰੋਂ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਐਸਐਸਪੀ ਨੇ ਦੱਸਿਆ ਕਿ ਨਿਸ਼ਾਨ ਜੋਡੀਆ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ, ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਪੱਤਰ ਵਿਹਾਰ ਸ਼ੁਰੂ ਕੀਤਾ ਹੈ ਅਤੇ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 129 ਮਿਤੀ 21.08.2025 ਨੂੰ ਥਾਣਾ ਸਦਰ ਬਟਾਲਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ 4 ਤਹਿਤ ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਜਿਵੇਂ ਜਿਵੇਂ ਅੱਤਵਾਦੀ ਨੈੱਟਵਰਕਾਂ ਦੀ ਸ਼ਮੂਲੀਅਤ ਸਪੱਸ਼ਟ ਹੁੰਦੀ ਗਈ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀਆਂ ਸੰਬੰਧਿਤ ਧਾਰਾਵਾਂ ਵੀ ਕੇਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement