
Sant Baba Baljinder Singh ji News: ਦੇਰ ਰਾਤ ਸਾਹ ਲੈਣ ਵਿਚ ਹੋਈ ਤਕਲੀਫ਼, ਹਸਪਤਾਲ ਪਹੁੰਚਣ ਤੋਂ ਪਹਿਲਾਂ ਛੱਡੇ ਸੁਆਸ
Sant Baba Baljinder Singh Ji of Rara Sahib death News : ਗੁਰਦੁਆਰਾ ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਅਚਾਨਕ ਸਦੀਵੀਂ ਵਿਛੋੜੇ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤ ਬਲਜਿੰਦਰ ਸਿੰਘ ਨੂੰ ਰਾਤ ਕਰੀਬ 2 ਵਜੇ ਸਾਹ ਲੈਣ ਵਿਚ ਤਕਲੀਫ਼ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਹਸਤਪਾਲ ਲਿਜਾਇਆ ਜਾ ਰਿਹਾ ਸੀ ਕਿ ਹਸਪਤਾਲ ਜਾਂਦੇ ਹੀ ਸੁਆਸ ਤਿਆਗ ਦਿੱਤੇ।
CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
CM ਭਗਵੰਤ ਮਾਨ ਨੇ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਅਤੇ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਬਾਬਾ ਬਲਜਿੰਦਰ ਸਿੰਘ ਜੀ ਨੇ ਸਿੱਖ ਪੰਥ ਦੀ ਮਹਾਨ ਸੇਵਾ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲਾਇਆ। ਪਰਮਾਤਮਾ ਅੱਗੇ ਅਰਦਾਸ ਵਿੱਛੜੀ ਪਵਿੱਤਰ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖ਼ਸ਼ਣ।
Sant Baba Baljinder Singh Ji