5ਵੇਂ ਰੁਜ਼ਗਾਰ ਮੇਲੇ 'ਚ 71,979 ਬੇਰੁਜ਼ਗਾਰ ਨੌਜਵਾਨਾਂ ਨੂੰ ਮਿਲੀ ਨੌਕਰੀ
Published : Sep 25, 2019, 7:48 pm IST
Updated : Sep 25, 2019, 7:48 pm IST
SHARE ARTICLE
71,979 candidates offers jobs in 5th Mega Job Fair
71,979 candidates offers jobs in 5th Mega Job Fair

ਮੁੱਖ ਮੰਤਰੀ ਵੱਲੋਂ 5 ਅਕਤੂਬਰ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ 71,979 ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਪ੍ਰਮੁੱਖ ਸਕੀਮ 'ਘਰ ਘਰ ਰੁਜ਼ਗਾਰ' ਤਹਿਤ ਸਭਨਾਂ ਲਈ ਰੁਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੈਗਾ ਰੁਜ਼ਗਾਰ ਮੇਲੇ, ਜਿਸ ਵਿਚ 2.10 ਲੱਖ ਨੌਕਰੀਆਂ ਦਿੱਤੀਆਂ ਜਾਣੀਆਂ ਹਨ, ਦੌਰਾਨ ਸਵੈ-ਰੁਜ਼ਗਾਰ ਦੇ ਮੌਕਿਆਂ ਲਈ 21429 ਨੌਜਵਾਨਾਂ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਲਈ 4989 ਨੌਜਵਾਨਾਂ ਦੀ ਪਛਾਣ ਕੀਤੀ ਗਈ ਹੈ। ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਰੁਜ਼ਗਾਰ ਮੇਲਾ 30 ਸਤੰਬਰ ਤੱਕ 100 ਤੋਂ ਵੱਧ ਥਾਵਾਂ 'ਤੇ ਲਗਾਇਆ ਜਾਵੇਗਾ।

Job Fair Job Fair

ਮੁੱਖ ਮੰਤਰੀ 5 ਅਕਤੂਬਰ ਨੂੰ ਚਮਕੌਰ ਸਾਹਿਬ, ਜ਼ਿਲ੍ਹਾ ਰੋਪੜ ਵਿਖੇ 5ਵੇਂ ਮੈਗਾ ਰੁਜ਼ਗਾਰ ਮੇਲੇ ਦੇ ਸਫ਼ਲ ਉਮੀਦਵਾਰਾਂ ਨੂੰ ਨਿੱਜੀ ਤੌਰ 'ਤੇ ਨਿਯੁਕਤੀ ਪੱਤਰ ਸੌਂਪਣਗੇ। ਕੈਪਟਨ ਅਮਰਿੰਦਰ ਸਿੰਘ, ਜੋ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਦੀ ਪ੍ਰਗਤੀ 'ਤੇ ਖੁਦ ਨਜ਼ਰ ਰੱਖ ਰਹੇ ਹਨ, ਨੇ ਇਨ੍ਹਾਂ ਮੇਲਿਆਂ ਦੀ ਸਫ਼ਲਤਾ 'ਤੇ ਸੰਤੁਸ਼ਟੀ ਪ੍ਰਗਟਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਭਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਆਪਣੇ ਯਤਨ ਜਾਰੀ ਰੱਖੇਗੀ। ਉਨ੍ਹਾਂ ਚੇਤੇ ਕੀਤਾ ਕਿ ਇਸ ਤੋਂ ਪਹਿਲਾਂ ਫਰਵਰੀ 2019 ਦੌਰਾਨ ਸੂਬੇ ਭਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਏ ਰੁਜ਼ਗਾਰ ਮੇਲਿਆਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ 55,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਸਨ।

job fairJob fair

ਰੁਜ਼ਗਾਰ ਉੱਤਪਤੀ ਵਿਭਾਗ ਦੇ ਬੁਲਾਰੇ ਅਨੁਸਾਰ 5ਵੇਂ ਮੈਗਾ ਰੁਜ਼ਗਾਰ ਮੇਲੇ ਦਾ ਆਗਾਜ਼ 9 ਸਤੰਬਰ ਨੂੰ ਕੀਤਾ ਗਿਆ ਸੀ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਹੁਣ ਤਕ 1,12,080 ਉਮੀਦਵਾਰ ਇਸ ਰੁਜ਼ਾਗਾਰ ਮੇਲੇ ਵਿਚ ਹਿੱਸਾ ਲੈ ਚੁੱਕੇ ਹਨ। ਬੁਲਾਰੇ ਨੇ ਦਸਿਆ ਕਿ ਇਸ ਰੁਜ਼ਗਾਰ ਮੇਲੇ ਦੌਰਾਨ ਵਿਦਿਆਰਥੀਆਂ ਨੂੰ 10 ਲੱਖ ਰੁਪਏ ਸਾਲਾਨਾ ਤਕ ਦੇ ਪੈਕੇਜ਼ਾਂ ਦੀ ਪੇਸ਼ਕਸ਼ ਕੀਤੀ ਗਈ ਹੈ ਅਤੇ ਨਾਲ ਹੀ ਦਸਿਆ ਕਿ ਵਿਭਾਗ ਨੂੰ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ।

Job fairJob fair

ਚੁਣੇ ਗਏ ਉਮੀਦਵਾਰਾਂ ਵਿਚੋਂ 9138 ਉਮੀਦਵਾਰ ਮੋਹਾਲੀ ਤੋਂ, ਜਲੰਧਰ ਤੋਂ 5389, ਸੰਗਰੂਰ ਤੋਂ 5235 ਅਤੇ ਲੁਧਿਆਣਾ ਤੋਂ 4931, ਬਠਿੰਡਾ ਤੋਂ 3657 ਉਮੀਦਵਾਰ ਚੁਣੇ ਗਏ ਹਨ। ਹੁਸ਼ਿਆਰਪੁਰ ਤੋਂ 3334, ਗੁਰਦਾਸਪੁਰ ਤੋਂ 3231, ਪਟਿਆਲਾ ਅਤੇ ਮਾਨਸਾ ਦੇ ਕ੍ਰਮਵਾਰ 3978 ਅਤੇ 3018 ਉਮੀਦਵਾਰ ਚੁਣੇ ਗਏ ਹਨ। ਇਸਦੇ ਨਾਲ ਹੀ ਬਰਨਾਲਾ ਦੇ 2850, ਤਰਨਤਾਰਨ (2808), ਫਿਰੋਜਪੁਰ (2708), ਐਸਬੀਐਸ ਨਗਰ (2364), ਅਤੇ ਅੰਮ੍ਰਿਤਸਰ (2054) ਦੇ ਉਮੀਦਵਾਰ ਚੁਣੇ ਗਏ ਹਨ। ਸਵੈ-ਰੁਜ਼ਗਾਰ ਉੱਦਮਾਂ ਲਈ ਕਪੂਰਥਲਾ ਦੇ 3790, ਫਾਜਲਿਕਾ ਜ਼ਿਲ੍ਹੇ ਦੇ 1330  ਅਤੇ ਸਹੀਦ ਭਗਤ ਸਿੰਘ ਨਗਰ ਦੇ 1353 ਨੌਜਵਾਨਾਂ ਦੀ ਪਛਾਣ ਕੀਤੀ ਗਈ ਹੈ। ਇਸਦੇ ਨਾਲ ਹੀ ਹੁਨਰ ਸਿਖਲਾਈ ਲਈ ਕਪੂਰਥਲਾ ਤੋਂ 794, ਫਾਜਲਿਕਾ ਤੋਂ 410, ਜਲੰਧਰ ਤੋਂ 355  , ਮੁਹਾਲੀ ਤੋਂ 324  ਅਤੇ ਸੰਗਰੂਰ ਤੋਂ 414, ਗੁਰਦਾਸਪੁਰ ਤੋਂ 286 ਅਤੇ ਲੁਧਿਆਣਾ ਤੋਂ 258 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement