ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ
Published : Sep 25, 2019, 8:54 pm IST
Updated : Sep 25, 2019, 8:54 pm IST
SHARE ARTICLE
Captain Amarinder Singh will lead an all-party delegation across the border to Sri Kartarpur Sahib
Captain Amarinder Singh will lead an all-party delegation across the border to Sri Kartarpur Sahib

ਡੇਰਾ ਬਾਬਾ ਨਾਨਕ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ’ਤੇ ਰੱਖਿਆ ਜਾਵੇਗਾ

ਚੰਡੀਗੜ੍ਹ : ਕੌਮਾਂਤਰੀ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਕਰਤਾਪੁਰ ਲਾਂਘੇ ਦੇ ਖੁੱਲਣ ਵਾਲੇ ਦਿਨ ਜਾਣ ਵਾਲੇ ਸਰਵ ਪਾਰਟੀ ਵਫ਼ਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਹ ਐਲਾਨ ਅੱਜ ਮੁੱਖ ਮੰਤਰੀ ਵਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਮੌਕੇ ਕੀਤਾ। ਇਕ ਹਫਤੇ ਵਿਚ ਇਹ ਦੂਜੀ ਸਮੀਖਿਆ ਮੀਟਿੰਗ ਸੀ।

Amarinder Singh will lead all-party delegation across the border to Kartarpur Sahib Amarinder Singh will lead all-party delegation across the border to Kartarpur Sahib

ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਵਫ਼ਦ ਵਿਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼ੋ੍ਰਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਸਮੀਖਿਆ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਐਲਾਨ ਕੀਤਾ ਕਿ ਡੇਰਾ ਬਾਬਾ ਨਾਨਕ ਤੋਂ ਲਾਂਘੇ ਵੱਲ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਨੂੰ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ਉਤੇ ਰੱਖਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰਿਆਂ ਵਲੋਂ ਸ਼ਾਮਲ ਹੋ ਕੇ ਮਨਾਉਣ ਦਾ ਅਜਿਹਾ ਇਤਿਹਾਸਕ ਤੇ ਮਹਾਨ ਮੌਕਾ ਜ਼ਿੰਦਗੀ ਵਿੱਚ ਇਕ ਵਾਰ ਹੀ ਆਉਂਦਾ ਹੈ। ਉਨ੍ਹਾਂ ਵਿੱਤ ਮੰਤਰੀ ਨੂੰ ਵੀ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਮਾਗਮਾਂ ਨਾਲ ਸਬੰਧਤ ਸਾਰੇ ਪ੍ਰਾਜੈਕਟਾਂ ਲਈ ਲੋੜੀਂਦੇ ਫੰਡ ਨਿਰਵਿਘਨ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਵਿੱਤ ਮੰਤਰੀ ਨੇ ਕਿਹਾ ਕਿ ਜੇ ਲੋੜ ਪਈ ਤਾਂ ਹੋਰ ਕਿਸੇ ਵੀ ਵਿਭਾਗ ਨੂੰ ਅਲਾਟ ਕੀਤੇ ਫੰਡਾਂ ਵਿੱਚ ਕਾਟ ਲਗਾ ਲਈ ਜਾਵੇ।

Amarinder Singh will lead all-party delegation across the border to Kartarpur Sahib Amarinder Singh will lead all-party delegation across the border to Kartarpur Sahib

ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਮਨਾਉਣ ਲਈ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਵੱਡੇ ਪੱਧਰ ਦੇ ਸਮਾਗਮਾਂ ਲਈ ਵੀਰਵਾਰ ਤੱਕ ਬਜਟ ਫਰੀਜ਼ ਕੀਤਾ ਜਾਵੇ। ਉਨਾਂ ਮੁੱਖ ਸਕੱਤਰ ਨੂੰ ਵੀ ਹਦਾਇਤਾਂ ਕੀਤੀਆਂ ਕਿ ਕਿੰਨੋਂ ਇਤਿਹਾਸਕ ਕਸਬਿਆਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਹੋਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਕੇ ਪਹਿਲੀ ਅਕਤੂਬਰ ਤੋਂ ਪਹਿਲਾਂ ਹਰ ਹੀਲੇ ਜਨਤਕ ਕਰ ਦਿੱਤੀ ਜਾਵੇ।

Captain Amarinder Singh will lead an all-party delegation across the border to Sri Kartarpur Sahib Captain Amarinder Singh will lead an all-party delegation across the border to Sri Kartarpur Sahib

ਮੁੱਖ ਮੰਤਰੀ ਨੇ ਰਾਜ ਪਧਰੀ ਪ੍ਰਬੰਧਕੀ ਕਮੇਟੀ ਨੂੰ ਮੁੱਖ ਸਮਾਗਮਾਂ ਦੀ ਜਾਣਕਾਰੀ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਆਡੀਓ ਵਿਜ਼ੁਅਲ ਮੁਹਿੰਮ ਵਿੱਢੀ ਜਾਵੇ ਤਾਂ ਆਉਣ ਵਾਲੇ ਸ਼ਰਧਾਲੂਆਂ ਪਹਿਲਾਂ ਹੀ ਆਪਣਾ ਪ੍ਰੋਗਰਾਮ ਬਣਾ ਸਕਣ। ਉਨਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਦੀ ਸਹਾਇਤਾ ਲਈ ਸੂਚਨਾ ਹੈਂਡਬੁੱਕ ਤਿਆਰ ਕੀਤੀ ਜਾਵੇ ਜਿਸ ਵਿਚ ਸਾਰੇ ਸਮਾਗਮਾਂ ਦੇ ਵੇਰਵੇ ਹੋਣ। ਡੇਰਾ ਬਾਬਾ ਨਾਨਕ ਵਿਖੇ ਬਣਾਏ ਜਾ ਰਹੇ ਟੈਂਟ ਸਿਟੀ ਬਾਰੇ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗਾਂ ਦਰਮਿਆਨ ਸੰਪੂਰਨ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਲੱਖਾਂ ਸਰਧਾਲੂਆਂ ਦੀ ਇਤਿਹਾਸਕ ਯਾਤਰਾ ਲਈ ਸੁਚਾਰੂ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ।

Captain Amarinder Singh will lead an all-party delegation across the border to Sri Kartarpur Sahib Captain Amarinder Singh will lead an all-party delegation across the border to Sri Kartarpur Sahib

ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਲਈ 271 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਮੀਟਿੰਗ ਵਿਚ ਦੱਸਿਆ ਕਿ ਸੰਗਤਾਂ ਲਈ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੰਮ ਚੱਲ ਰਿਹਾ ਹੈ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਏ ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ ਸਪਾਟਾ ਵਿਕਾਸ ਪ੍ਰਤਾਪ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਗੁਰਕਿਰਤ ਕਿ੍ਰਪਾਲ ਸਿੰਘ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement