ਕੈਪਟਨ ਤੇ ਬਾਦਲ ਆਪਸ 'ਚ ਰਲੇ ਹੋਏ : ਭਗਵੰਤ ਮਾਨ
Published : Sep 25, 2019, 12:48 pm IST
Updated : Sep 25, 2019, 12:48 pm IST
SHARE ARTICLE
Bhagwant Mann
Bhagwant Mann

ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਪਿੰਡ ਅਕਾਲਗੜ ਦੇ ਕਬੱਡੀ ਟੂਰਨਾਮੈਂਟ ਵਿੱਚ ਪਹੁੰਚੇ। ਜਿਸ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ..

ਸੰਗਰੂਰ : ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਪਿੰਡ ਅਕਾਲਗੜ ਦੇ ਕਬੱਡੀ ਟੂਰਨਾਮੈਂਟ ਵਿੱਚ ਪਹੁੰਚੇ। ਜਿਸ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਜੰਮਕੇ ਨਿਸ਼ਾਨੇ ਸਾਧੇ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਤੇ ਉਨ੍ਹਾਂ ਬੋਲਦਿਆਂ ਕਿਹਾ ਕਿ ਕੈਪਟਨ ਅਤੇ ਬਾਦਲ ਆਪਸ ਵਿੱਚ ਰਲੇ ਹੋਏ ਹਨ, ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਮਾਮਲੇ ਦੀ ਜਾਂਚ ਚਲ ਰਹੀ ਹੈ ਤਾਂ ਇਸ ਦੌਰਾਨ ਕੈਪਟਨ ਬਾਦਲਾਂ ਨੂੰ ਕਲੀਨ ਚਿੱਟ ਕਿਵੇਂ ਦੇ ਸਕਦੇ ਹਨ।

Bhagwant Mann Bhagwant Mann

ਪੰਜਾਬੀ ਮਾਂ ਬੋਲੀ ਨੂੰ ਲੈ ਕੇ ਦਿੱਤੇ ਗੁਰਦਾਸ ਮਾਨ ਦੇ ਵਿਵਾਦਿਤ ਬਿਆਨ ਬਾਰੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦਾ ਕੋਈ ਬਦਲ ਨਹੀਂ ਹੈ ਅਤੇ ਨਾ ਹੀ ਹੋ ਸਕਦਾ ਹੈ। ਜੇਕਰ ਕੋਈ ਪੰਜਾਬੀ ਮਾਂ ਬੋਲੀ ਬਾਰੇ ਅਜਿਹਾ ਬਿਆਨ ਦਿੰਦਾ ਹੈ ਜਾਂ ਸੋਚਦਾ ਹੈ ਤਾਂ ਇਹ ਕੋਈ ਚੰਗੀ ਗੱਲ ਨਹੀਂ ਹੈ  ਫਿਰ ਚਾਹੇ ਉਹ ਕੋਈ ਵੀ ਹੋਵੇ।

Bhagwant Mann Bhagwant Mann

ਕੈਪਟਨ ਅਮਰਿੰਦਰ ਦੇ 2022 'ਚ ਦੁਬਾਰਾ ਚੋਣ ਲੜਨ ਦੇ ਬਿਆਨ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕੈਪਟਨ ਸਾਬ੍ਹ ਕਹਿੰਦੇ ਸੀ ਕਿ ਪੰਜਾਬ ਨੂੰ ਨੰਬਰ 1 ਸੂਬਾ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾਵੇਗੀ ਪਰ ਜਦੋਂ ਤੱਕ ਕੈਪਟਨ ਸਾਬ੍ਹ ਸੱਤਾ 'ਚ ਰਹਿਣਗੇ ਪੰਜਾਬ ਨੰਬਰ 1 ਸੂਬਾ ਨਹੀਂ ਬਣ ਸਕਦਾ। ਕਿਸਾਨਾਂ ਦੇ ਕਰਜ਼ਿਆਂ ਤੋਂ ਤੰਗ ਆ ਕੇ ਕੀਤੀਆਂ ਗਈਆਂ ਖੁਦਕੁਸ਼ੀਆਂ ਬਾਰੇ ਬੋਲਦੇ ਹੋਏ ਮਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਇਹ ਮੁੱਦੇ ਵਿਧਾਨ ਸਭਾ 'ਚ ਕਈ ਵਾਰ ਚੁੱਕੇ ਗਏ ਪਰ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਕੰਮ ਮਹਿਜ਼ ਕਾਗਜ਼ਾਂ ਤੱਕ ਹੀ ਸੀਮਤ ਰਹੇ ਅਸਲ ਵਿੱਚ ਸਰਕਾਰ ਵਲੋਂ ਕੋਈ ਵੀ ਕਾਰਗੁਜ਼ਾਰੀ ਨਹੀਂ ਕੀਤੀ ਗਈ।

Bhagwant Mann Bhagwant Mann

ਦੱਸ ਦਈਏ ਕਿ ਭਗਵੰਤ ਮਾਨ ਪਿੰਡ ਅਕਾਲਗੜ ਦੇ ਕਬੱਡੀ ਟੂਰਨਾਮੈਂਟ ਵਿੱਚ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਵੱਖ ਵੱਖ ਮਸਲਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਅਤੇ ਪੰਜਾਬੀ ਗਾਇਕ ਜੋ ਕਿ ਪੰਜਾਬੀ ਮਾਂ ਬੋਲੀ ਦੀ ਕਦਰ ਨੂੰ ਰੋਲ ਰਹੇ ਹਨ ਉਨ੍ਹਾਂ ਨੂੰ ਵੀ ਨਿਸ਼ਾਨੇ ਤੇ ਲਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement