
ਕਿਹਾ- ਪੰਜਾਬ 'ਚ ਕੋਈ ਨਹੀਂ ਦੇ ਰਿਹਾ ਰੈਫਰੰਡਮ-2020 ਦਾ ਸਾਥ
ਪੰਜਾਬ- ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਰੈਫਰੰਡਮ-2020 ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰੈਫਰੰਡਮ 2020 ਵਿਚ ਪੰਜਾਬ ਦੇ ਕਿਸੇ ਵੀ ਨੇਤਾ ਜਾਂ ਕਿਸੇ ਵੀ ਵਿਅਕਤੀ ਦਾ ਸਾਥ ਨਹੀਂ ਹੈ। ਉਨ੍ਹਾਂ ਆਖਿਆ ਕਿ ਦੇਸ਼ ਵਿਚ ਕਰੀਬ ਹਰ ਢਾਈ ਸਾਲ ਬਾਅਦ ਕੋਈ ਨਾ ਕੋਈ ਚੋਣ ਹੁੰਦੀ ਹੈ। ਇਸ ਤੋਂ ਵੱਡਾ ਰੈਫਰੰਡਮ ਹੋਰ ਕੀ ਹੋ ਸਕਦਾ ਹੈ।
DGP Dinkar Gupta
ਉਨ੍ਹਾਂ ਕਿਹਾ ਕਿ ਕੁੱਝ ਲੋਕ ਵਿਦੇਸ਼ ਵਿਚ ਬੈਠ ਕੇ ਇਸ ਦੀ ਆਵਾਜ਼ ਉਠਾ ਰਹੇ ਹਨ ਪਰ ਪੰਜਾਬ ਵਿਚ ਇਸ ਦਾ ਕੋਈ ਵੀ ਅਸਰ ਦੇਖਣ ਨੂੰ ਨਹੀਂ ਮਿਲੇਗਾ। ਇਸੇ ਤਰ੍ਹਾਂ ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਆਖਿਆ ਕਿ ਪੰਜਾਬ ਵਿਚ ਨਸ਼ੇ 'ਤੇ ਪੂਰੀ ਤਰ੍ਹਾਂ ਰੋਕ ਲੱਗ ਚੁੱਕੀ ਹੈ। ਪਿਛਲੇ ਢਾਈ ਸਾਲਾਂ ਦੌਰਾਨ ਨਸ਼ੇ ਵਿਚ ਕਾਫ਼ੀ ਕਮੀ ਆਈ ਹੈ।
Referendum-2020
ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਬਾਰਡਰ ਤੋਂ ਵੱਡੀਆਂ-ਵੱਡੀਆਂ ਨਸ਼ੇ ਦੀਆਂ ਖੇਪਾਂ ਬਰਾਮਦ ਕਰਨਾ ਸਰਕਾਰ ਦੀ ਨਸ਼ਿਆਂ ਵਿਰੁੱਧ ਸਖ਼ਤੀ ਨੂੰ ਦਰਸਾਉਂਦਾ ਹੈ। ਦੱਸ ਦਈਏ ਕਿ ਰੈਫਰੰਡਮ ਨੂੰ ਲੈ ਕੇ ਡੀਜੀਪੀ ਪੰਜਾਬ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਜਦੋਂ ਕੁੱਝ ਦਿਨ ਪਹਿਲਾਂ ਪੰਜਾਬ ਵਿਚੋਂ ਹਥਿਆਰਾਂ ਸਮੇਤ ਕੁੱਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ 'ਤੇ ਕਥਿਤ ਤੌਰ 'ਤੇ ਖ਼ਾਲਿਸਤਾਨੀ ਮੁਹਿੰਮ ਨਾਲ ਜੁੜੇ ਹੋਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।