ਕੈਪਟਨ ਅਤੇ ਬਾਦਲ ਆਪਸ ਵਿਚ ਰਲੇ ਹੋਏ ਹਨ: ਭਗਵੰਤ ਮਾਨ
Published : Sep 25, 2019, 12:51 pm IST
Updated : Sep 25, 2019, 12:51 pm IST
SHARE ARTICLE
ਕੈਪਟਨ ਅਤੇ ਬਾਦਲ ਆਪਸ ਵਿਚ ਰਲੇ ਹੋਏ ਹਨ: ਭਗਵੰਤ ਮਾਨ
ਕੈਪਟਨ ਅਤੇ ਬਾਦਲ ਆਪਸ ਵਿਚ ਰਲੇ ਹੋਏ ਹਨ: ਭਗਵੰਤ ਮਾਨ

ਕੈਪਟਨ ਦੇ ਹੁੰਦੇ ਪੰਜਾਬ ਨੰ: 1 ਸੂਬਾ ਨੀ ਬਣਦਾ: ਭਗਵੰਤ ਮਾਨ, ਪੰਜਾਬੀ ਬੋਲੀ ਦੇ ਬਿਆਨ ਨੂੰ ਲੈਕੇ ਗੁਰਦਾਸ ਮਾਨ ਵੀ ਘੇਰਿਆ

ਸੰਗਰੂਰ (ਸੋਨੂੰ ਖੇੜਾ)- ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਪਿੰਡ ਅਕਾਲਗੜ ਦੇ ਕਬੱਡੀ ਟੂਰਨਾਮੈਂਟ ਵਿਚ ਪਹੁੰਚੇ ਜਿਸ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਜੰਮ ਕੇ ਨਿਸ਼ਾਨੇ ਸਾਧੇ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਤੇ ਉਨ੍ਹਾਂ ਬੋਲਦਿਆਂ ਕਿਹਾ ਕਿ ਕੈਪਟਨ ਅਤੇ ਬਾਦਲ ਆਪਸ ਵਿਚ ਰਲੇ ਹੋਏ ਹਨ, ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਮਾਮਲੇ ਦੀ ਜਾਂਚ ਚਲ ਰਹੀ ਹੈ ਤਾਂ ਇਸ ਦੌਰਾਨ ਕੈਪਟਨ ਬਾਦਲਾਂ ਨੂੰ ਕਲੀਨ ਚਿੱਟ ਕਿਵੇਂ ਦੇ ਸਕਦੇ ਹਨ। ਪੰਜਾਬੀ ਮਾਂ ਬੋਲੀ ਨੂੰ ਲੈ ਕੇ ਦਿੱਤੇ ਗੁਰਦਾਸ ਮਾਨ ਦੇ ਵਿਵਾਦਿਤ ਬਿਆਨ ਬਾਰੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦਾ ਕੋਈ ਬਦਲ ਨਹੀਂ ਹੈ ਅਤੇ ਨਾ ਹੀ ਹੋ ਸਕਦਾ ਹੈ।

Bhagwant MannBhagwant Mann

ਜੇਕਰ ਕੋਈ ਪੰਜਾਬੀ ਮਾਂ ਬੋਲੀ ਬਾਰੇ ਅਜਿਹਾ ਬਿਆਨ ਦਿੰਦਾ ਹੈ ਜਾਂ ਸੋਚਦਾ ਹੈ ਤਾਂ ਇਹ ਕੋਈ ਚੰਗੀ ਗੱਲ ਨਹੀਂ ਹੈ ਫਿਰ ਚਾਹੇ ਉਹ ਕੋਈ ਵੀ ਹੋਵੇ। ਕੈਪਟਨ ਅਮਰਿੰਦਰ ਦੇ 2022 'ਚ ਦੁਬਾਰਾ ਚੋਣ ਲੜਨ ਦੇ ਬਿਆਨ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕੈਪਟਨ ਸਾਬ੍ਹ ਕਹਿੰਦੇ ਸਨ ਕਿ ਪੰਜਾਬ ਨੂੰ ਨੰਬਰ 1 ਸੂਬਾ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾਵੇਗੀ ਪਰ ਜਦੋਂ ਤੱਕ ਕੈਪਟਨ ਸਾਬ੍ਹ ਸੱਤਾ 'ਚ ਰਹਿਣਗੇ। ਪੰਜਾਬ ਨੰਬਰ 1 ਸੂਬਾ ਨਹੀਂ ਬਣ ਸਕਦਾ। ਕਿਸਾਨਾਂ ਦੇ ਕਰਜ਼ਿਆਂ ਤੋਂ ਤੰਗ ਆ ਕੇ ਕੀਤੀਆਂ ਗਈਆਂ ਖੁਦਕੁਸ਼ੀਆਂ ਬਾਰੇ ਬੋਲਦੇ ਹੋਏ ਮਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਇਹ ਮੁੱਦੇ ਵਿਧਾਨ ਸਭਾ 'ਚ ਕਈ ਵਾਰ ਚੁੱਕੇ ਗਏ

Image result for sukhbir badal with captain sukhbir badal with captain

ਪਰ ਸਰਕਾਰਾਂ ਦੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਕੰਮ ਮਹਿਜ਼ ਕਾਗਜ਼ਾਂ ਤੱਕ ਹੀ ਸੀਮਤ ਰਹੇ। ਅਸਲ ਵਿਚ ਸਰਕਾਰ ਵਲੋਂ ਕੋਈ ਵੀ ਕਾਰਗੁਜ਼ਾਰੀ ਨਹੀਂ ਕੀਤੀ ਗਈ। ਦੱਸ ਦਈਏ ਕਿ ਭਗਵੰਤ ਮਾਨ ਪਿੰਡ ਅਕਾਲਗੜ ਦੇ ਕਬੱਡੀ ਟੂਰਨਾਮੈਂਟ ਵਿਚ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਵੱਖ ਵੱਖ ਮਸਲਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਅਤੇ ਪੰਜਾਬੀ ਗਾਇਕ ਜੋ ਕਿ ਪੰਜਾਬੀ ਮਾਂ ਬੋਲੀ ਦੀ ਕਦਰ ਨੂੰ ਰੋਲ ਰਹੇ ਹਨ। ਉਨ੍ਹਾਂ ਨੂੰ ਵੀ ਨਿਸ਼ਾਨੇ ਤੇ ਲਿਆ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement