ਪਾਕਿਸਤਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ਹੋਈ
Published : Sep 25, 2019, 8:07 pm IST
Updated : Sep 25, 2019, 8:07 pm IST
SHARE ARTICLE
Earthquake in Pakistan: Death tolls rises to 30
Earthquake in Pakistan: Death tolls rises to 30

452 ਤੋਂ ਵੱਧ ਲੋਕ ਜ਼ਖ਼ਮੀ

ਇਸਲਾਮਾਬਾਦ : ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਅਤੇ ਦੇਸ਼ ਦੇ ਉਤਰ-ਪੂਰਬੀ ਹਿੱਸਿਆਂ ਵਿਚ ਮੰਗਲਵਾਰ ਨੂੰ ਆਏ ਤੇਜ਼ ਭੂਚਾਲ ਕਾਰਨ ਬੁਧਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ। ਅਮਰੀਕੀ ਜਿਓਲੌਜੀਕਲ ਸਰਵੇ ਦੇ ਅਨੁਸਾਰ 5.8 ਮਾਪ ਦੇ ਭੂਚਾਲ ਦਾ ਕੇਂਦਰ ਪੀਓਕੇ ਦੇ ਮੀਰਪੁਰ ਨੇੜੇ ਸਥਿਤ ਸੀ। ਭੂਚਾਲ ਨਾਲ ਪੀਓਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਭੂਚਾਲ ਸ਼ਾਮ ਚਾਰ ਵਜੇ ਆਇਆ, ਜਿਸਦਾ ਕੇਂਦਰ ਦੇ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ।

Earthquake in Pakistan: Death tolls rises to 30Earthquake in Pakistan: Death tolls rises to 30

ਐਕਸਪ੍ਰੈਸ ਟ੍ਰਿਬਿਊਨ ਨੇ ਆਫ਼ਤ ਪ੍ਰਬੰਧਨ ਅਧਿਕਾਰੀਆਂ ਦੇ ਹਵਾਲੇ ਨਾਲ ਘੱਟੋ ਘੱਟ 30 ਲੋਕਾਂ ਦੀ ਮੌਤ ਬਾਰੇ ਜਾਣਕਾਰੀ ਦਿਤੀ। ਖਬਰ ਵਿਚ ਪੀਓਕੇ ਦੇ ਸਟੇਟ ਆਫ਼ਤ ਪ੍ਰਬੰਧਨ ਅਥਾਰਟੀ (ਐਸਡੀਐਮਏ) ਦੇ ਸਕੱਤਰ ਸ਼ਾਹਿਦ ਮੋਹਿਦੀਨ ਦੇ ਹਵਾਲੇ ਨਾਲ ਕਿਹਾ ਹੈ ਕਿ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ 100 ਲੋਕਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੌਤ ਦੀ ਗਿਣਤੀ ਵੱਧ ਸਕਦੀ ਹੈ।

Earthquake in Pakistan: Death tolls rises to 30Earthquake in Pakistan: Death tolls rises to 30

ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਦੇ ਚੇਅਰਮੈਨ ਲੈਫਟੀਨੈਂਟ ਜਨਰਲ ਮੁਹੰਮਦ ਅਫਜ਼ਲ ਨੇ ਇਸਲਾਮਾਬਾਦ ਵਿਚ ਇਕ ਮੀਟਿੰਗ ਵਿਚ ਦਸਿਆ ਕਿ 200 ਟੈਂਟ, 800 ਕੰਬਲ, 200 ਰਸੋਈ ਮਾਲ ਦੀਆਂ ਸੈਟਾਂ ਅਤੇ 100 'ਮੈਡੀਕਲ ਕਿੱਟਾਂ' ਸਮੇਤ ਰਾਹਤ ਸਮਾਨ ਨਾਲ ਭਰੇ ਹੋਏ ਟਰੱਕ ਜਲਦ ਹੀ ਭੁਚਾਲ ਨਾਲ ਪ੍ਰਭਾਵਿਤ ਲੋਕਾਂ ਤਕ ਪਹੁੰਚਨਗੇ।

Earthquake in Pakistan: Death tolls rises to 30Earthquake in Pakistan: Death tolls rises to 30

ਉਨ੍ਹਾਂ ਕਿਹਾ, “ਐਨਡੀਐਮਏ ਸਟਾਕ ਵਿਚ ਮੌਜੂਦ ਦਵਾਈਆਂ, ਖਾਣ ਪੀਣ ਦੀਆਂ ਵਸਤਾਂ ਅਤੇ ਟੈਂਟਾਂ ਦੇ ਭੰਡਾਰ ਪੀੜਤਾਂ ਨੂੰ ਮੁਹੱਈਆ ਕਰਵਾ ਰਿਹਾ ਹੈ।” ਅਫਜ਼ਲ ਨੇ ਕਿਹਾ ਕਿ 452 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚੋਂ 160 ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।450 ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਫਿਰਦਾਸ ਅਵਾਨ ਨੇ ਕਿਹਾ ਕਿ ਸਰਕਾਰ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਵਾਰਾਂ ਨੂੰ ਮੁਆਵਜ਼ੇ ਦੇ ਨਾਲ-ਨਾਲ ਨੁਕਸਾਨੇ ਮਕਾਨਾਂ ਦੀ ਮੁੜ ਉਸਾਰੀ ਵਿਚ ਸਹਾਇਤਾ ਕਰੇਗੀ।  

Earthquake in Pakistan: Death tolls rises to 30Earthquake in Pakistan: Death tolls rises to 30

ਸੰਯੁਕਤ ਰਾਸ਼ਟਰ ਮਹਾਂਸਭਾ ਦੀ ਬੈਠਕ ਵਿਚ ਸ਼ਾਮਲ ਹੋਣ ਲਈ ਨਿਊਯਾਰਕ ਗਏ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਲੋਕਾਂ ਦੀਆਂ ਮੌਤਾਂ 'ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਭੂਚਾਲ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿਤੇ। ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਸ਼ੋਕ ਜ਼ਾਹਰ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement