
ਸਾਰੀਆਂ ਪ੍ਰਕਿਰਿਆਵਾਂ ਮੁਕੰਮਲ ਕਰਨ ਤੋਂ ਬਾਅਦ ਪਾਏ ਐਸਜੀਪੀਸੀ ਦੇ ਖਾਤੇ ਵਿਚ ਪੈਸੇ
ਪੰਜਾਬ- ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਲੰਗਰ 'ਤੇ ਜੀਐਸਟੀ ਦੇ ਸੰਬੰਧ ਵਿਚ ਅਹਿਮ ਫੈਸਲਾ ਲਿਆ ਹੈ। ਕੈਪਟਨ ਸਰਕਾਰ ਨੇ ਲੰਗਰ 'ਤੇ ਲੱਗਦੇ ਜੀ. ਐਸ. ਟੀ. ਦਾ ਭੁਗਤਾਨ ਕਰ ਦਿੱਤਾ ਹੈ ਤੇ ਇਹ ਭੁਗਤਾਨ ਕੈਪਟਨ ਸਰਕਾਰ ਨੇ ਸਾਰੀ ਲੋੜੀਂਦੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਾਤੇ 'ਚ 1,96,57,190 ਰੁਪਏ ਤਬਦੀਲ ਕਰ ਦਿੱਤੇ ਹਨ ਤੇ ਹੁਣ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਹੋ ਗਿਆ ਹੈ। ਇਸ ਤੋਂ ਪਹਿਲਾ ਬਿਕਰਮ ਮਜੀਠੀਆ ਨੇ ਵੀ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਜ਼ਿੰਮੇਵਾਰੀਆਂ ਤੋਂ ਭੱਜ ਰਿਹਾ ਹੈ
captain amrinder singh
ਅਤੇ ਸ੍ਰੀ ਦਰਬਾਰ ਸਾਹਿਬ ਅਤੇ ਸੂਬੇ ਦੇ ਬਾਕੀ ਧਾਰਮਿਕ ਸੰਸਥਾਨਾਂ ਲਈ ਲੰਗਰ 'ਤੇ ਸਟੇਟ ਜੀ. ਐੱਸ. ਟੀ. ਦਾ ਹਿੱਸਾ ਰੀਫੰਡ ਕਰਨ ਦੇ ਵਾਅਦੇ ਤੋਂ ਮੁੱਕਰ ਕੇ ਪੁਰਾਣੇ ਅਪਰਾਧੀਆਂ ਵਾਂਗ ਵਰਤਾਓ ਕਰ ਰਿਹਾ ਹੈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਲੰਗਰ 'ਤੇ ਲੱਗੀ ਜੀਐਸਟੀ ਦੀ ਰਾਸ਼ੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਾਤੇ ਵਿਚ ਪਾ ਦਿਤੀ ਹੈ। ਜਾਣਕਾਰੀ ਦਿੰਦੇ ਹੋਏ ਸੂਬੇ ਦੇ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ. ਬੀ. ਐਸ. ਸਿੱਧੂ ਨੇ ਦੱਸਿਆ ਕਿ ਜੀਐਸਟੀ ਦੀ ਰਾਸ਼ੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਾਤੇ 'ਚ ਪਾ ਦਿੱਤੀ ਗਈ ਹੈ
ਤੇ ਇਸ ਨਾਲ ਐਸ. ਜੀ. ਪੀ. ਸੀ. ਵੱਲ ਸੂਬੇ ਦੀ ਕੋਈ ਵੀ ਦੇਣਦਾਰੀ ਬਾਕੀ ਨਹੀਂ ਰਹਿ ਗਈ ਤੇ ਪੰਜਾਬ ਸਰਕਾਰ ਵਲੋਂ 1,96,57,190 ਰੁਪਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਖਾਤੇ 'ਚ ਤਬਦੀਲ ਕੀਤੇ ਗਏ ਹਨ। ਇਸਦੇ ਨਾਲ ਹੀ ਓਹਨਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਾਸ਼ੀ ਵਾਪਸ ਕਰਨ ਦੇ ਨਾਲ ਨਾਲ ਸੂਬਾ ਸਰਕਾਰ ਵਲੋਂ ਦੋ ਹੋਰ ਧਾਰਮਿਕ ਸਥਾਨਾਂ ਸ੍ਰੀ ਦੁਰਗਿਆਣਾ ਮੰਦਰ, ਅੰਮ੍ਰਿਤਸਰ ਅਤੇ ਸ੍ਰੀ ਵਾਲਮੀਕ ਸਥਲ ਰਾਮ ਤੀਰਥ, ਅੰਮ੍ਰਿਤਸਰ ਪਾਸੋਂ ਸਰਕਾਰ ਨੇ ਅਜੇ ਤੱਕ ਕੋਈ ਵੀ ਕਲੇਮ ਹਾਸਲ ਨਹੀਂ ਕੀਤਾ,
SGPC
ਜਿਸ ਲਈ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮਈ ਮਹੀਨੇ 'ਚ ਚਾਰ ਕਰੋੜ ਰੁਪਏ ਦੀ ਰਾਸ਼ੀ ਸੌਂਪ ਦਿੱਤੀ ਸੀ। ਜੀ. ਐਸ. ਟੀ. ਬਿੱਲਾਂ ਦੇ ਬਕਾਏ ਦੇ ਭੁਗਤਾਨ ਲਈ ਰਾਸ਼ੀ ਦੀ ਕੀਤੀ ਵੰਡ ਮੁਤਾਬਕ ਸ੍ਰੀ ਦਰਬਾਰ ਸਾਹਿਬ ਲਈ 3.5 ਕਰੋੜ ਰੁਪਏ ਰੱਖੇ ਗਏ ਸਨ, ਜਦੋਂ ਕਿ ਦੁਰਗਿਆਣਾ ਮੰਦਰ ਲਈ 35 ਹਜ਼ਾਰ ਰੁਪਏ ਅਤੇ ਬਾਕੀ ਰਹਿੰਦੀ ਰਕਮ ਵਾਲਮੀਕਿ ਸਥਲ ਰਾਮ ਤੀਰਥ ਲਈ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਲੋਂ ਵੀ ਪ੍ਰੈਸ ਕਾਂਨਫਰੰਸ ਕਰਕੇ ਕੈਪਟਨ ਅਮਰਿੰਦਰ ਸਿੰਘ ਤੇ ਜੀਐਸਟੀ ਦੀ ਰਾਸ਼ੀ ਵਾਪਸੀ ਨਾ ਕਰਨ ਦੇ ਇਲਜ਼ਾਮ ਲਗਾਏ ਗਏ ਸਨ।
GST
ਓਹਨਾਂ ਕਿਹਾ ਸੀ ਕਿ ਮੁ੍ੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਬੇਵਕੂਫ ਬਣਾ ਰਿਹਾ ਹੈ ਜੋ ਕਿ ਇਕ ਮੁਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਓਹਨਾਂ ਕਿਹਾ ਸੀ ਕਿ ਕਾਂਗਰਸ ਸਰਕਾਰ ਨੂੰ ਜੀ. ਐੱਸ. ਟੀ. ਰੀਫੰਡ ਦਾ ਵਾਅਦਾ ਪੂਰਾ ਕਰਨ ਲਈ ਕਹਿਣ ਵਾਲੀ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਝੂਠਾ ਕਰਾਰ ਦੇ ਰਿਹਾ ਹੈ। ਇਸਦੇ ਨਾਲ ਹੀ ਓਹਨਾਂ ਇਹ ਵੀ ਕਿਹਾ ਸੀ ਕਿ ਮੁੱਖ ਮੰਤਰੀ ਦੀ ਮੀਡੀਆ ਟੀਮ ਇਹ ਸਵੀਕਾਰ ਕਰਨ ਲਈ ਵਧਾਈ ਦੀ ਹੱਕਦਾਰ ਹੈ
Harsimrat Badal
ਕਿ 3.27 ਕਰੋੜ ਰੁਪਏ ਦਾ ਬਕਾਇਆ ਜੀ. ਐੱਸ. ਟੀ. ਰੀਫੰਡ ਅਜੇ ਤਕ ਐੱਸ. ਜੀ. ਪੀ. ਸੀ. ਨੂੰ ਨਹੀਂ ਦਿੱਤਾ ਗਿਆ ਹੈ। ਇਸ ਤੋਂ ਸਾਬਿਤ ਹੁੰਦਾ ਹੈ ਕਿ ਬੀਬਾ ਬਾਦਲ ਨੇ ਮੁੱਖ ਮੰਤਰੀ ਨੂੰ ਆਪਣਾ ਵਾਅਦਾ ਪੂਰਾ ਕਰਨ ਲਈ ਕਹਿ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਪ੍ਰਗਟਾਇਆ ਸੀ। ਜਿਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਜੀਐਸਟੀ ਦੀ ਰਾਸ਼ੀ ਅਦਾ ਕਰ ਦਿੱਤੀ ਹੈ।