
ਪੰਜਾਬ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਅਪਣੇ ਓ.ਐਸ.ਡੀ. ਅਤੇ ਚੇਅਰਮੈਨ ਨੂੰ ...
ਜਲੰਧਰ (ਬਲਵਿੰਦਰ ਸਿੰਘ) : ਪੰਜਾਬ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਅਪਣੇ ਓ.ਐਸ.ਡੀ. ਅਤੇ ਚੇਅਰਮੈਨ ਨੂੰ ਮੋਟੀਆਂ ਤਨਖ਼ਾਹਾਂ ਦੇਣ ਲਈ ਪੈਸੇ ਹਨ ਪਰ ਆਮ ਜਨਤਾ ਨੂੰ ਦੇਣ ਲਈ ਨਹੀਂ। ਉਨ੍ਹਾਂ ਕਿਹਾ ਕਿ ਆਗਾਮੀ ਜ਼ਿਮਨੀ ਚੋਣਾਂ 'ਚ ਅਸੀਂ ਕੈਪਟਨ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦਿਆਂਗੇ।
ਮਲਿਕ ਨੇ ਕਿਹਾ ਕਿ ਕਾਂਗਰਸ ਅਪਣੇ ਸਾਲ-2017 ਦੇ ਚੋਣ ਮੈਨੀਫ਼ੈਸਟੋ ਨੂੰ ਭੁੱਲ ਗਈ ਹੈ, ਜਿਸ ਕਾਰਨ ਹੀ ਉਸ ਨੂੰ ਬਹੁਮਤ ਮਿਲਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੈਨੀਫ਼ੈਸਟੋ ਦੇ ਵਾਅਦੇ ਝੂਠੇ ਸਾਬਤ ਹੋਏ ਹਨ।। ਸ਼੍ਰੀ ਮਲਿਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅਪਣੇ ਤਿੰਨ ਸਾਲਾਂ ਦੇ ਕਾਰਜ ਕਾਲ ਦੌਰਾਨ ਅਤਿਆਚਾਰ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ, ਰੇਤ ਮਾਫ਼ੀਆ, ਤੇਲ ਮਾਫ਼ੀਆ, ਸ਼ਰਾਬ ਮਾਫ਼ੀਆ ਅਤੇ ਅਪਰਾਧੀਆਂ ਦੇ ਦਬਾਅ ਵਿਚ ਕੰਮ ਕਰ ਰਹੀ ਹੈ।