6ਵਾਂ ਸੂਬਾ ਪਧਰੀ ਰੋਜ਼ਗਾਰ ਮੇਲਾ ਸ਼ੁਰੂ, ਚਰਨਜੀਤ ਸਿੰਘ ਚੰਨੀ ਨੇ ਵੀਡੀਉ ਕਾਨਫ਼ਰੰਸ ਰਾਹੀਂ ਕੀਤਾ ਉਦਘਾਟਨ
Published : Sep 25, 2020, 2:51 am IST
Updated : Sep 25, 2020, 2:51 am IST
SHARE ARTICLE
image
image

6ਵਾਂ ਸੂਬਾ ਪਧਰੀ ਰੋਜ਼ਗਾਰ ਮੇਲਾ ਸ਼ੁਰੂ, ਚਰਨਜੀਤ ਸਿੰਘ ਚੰਨੀ ਨੇ ਵੀਡੀਉ ਕਾਨਫ਼ਰੰਸ ਰਾਹੀਂ ਕੀਤਾ ਉਦਘਾਟਨ

50,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਲਦ ਦਿਤਾ ਜਾਵੇਗਾ: ਚੰਨੀ
 

ਚੰਡੀਗੜ੍ਹ, 24 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਤਹਿਤ ਅੱਜ 6ਵਾਂ ਸੂਬਾ ਪਧਰੀ ਨੌਕਰੀ ਮੇਲਾ ਸ਼ੁਰੂ ਹੋ ਗਿਆ। ਪੰਜਾਬ ਦੇ ਤਕਨੀਕੀ ਸਿਖਿਆ ਤੇ ਰੁਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਫ਼ਤਾ ਭਰ ਚਲਣ ਵਾਲੇ ਇਸ ਸੂਬਾ ਪਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਵੀਡੀਉ ਕਾਨਫ਼ਰੰਸ ਰਾਹੀਂ ਕੀਤਾ ਗਿਆ। ਅੱਜ ਪਹਿਲੇ ਦਿਨ ਮੇਲਾ ਅੱਜ 13 ਜ਼ਿਲ੍ਹਿਆਂ ਵਿਚ ਸ਼ੁਰੂ ਹੋ ਗਿਆ। ਵਰਚੁਅਲ ਪਲੇਟਫ਼ਾਰਮ ਦੀ ਸਹੂਲਤ ਸਾਰੇ 22 ਜ਼ਿਲ੍ਹਿਆਂ ਵਿਚ ਸ਼ੁਰੂ ਹੋ ਗਈ ਹੈ। ਇਸ ਵਰਚੁਅਲ ਉਦਘਾਟਨੀ ਸਮਾਗਮ ਵਿਚ ਵੱਡੀ ਗਿਣਤੀ ਨਿਯੋਜਕਾਂ ਸਮੇਤ ਸੂਬੇ ਦੇ ਛੇ ਜ਼ਿਲ੍ਹਿਆਂ ਪਟਿਆਲਾ, ਫ਼ਰੀਦਕੋਟ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ/ਵਧੀਕ ਡਿਪਟੀ ਕਮਿਸ਼ਨਰਾਂ ਨੇ ਵੀਡੀਉ ਕਾਨਫ਼ਰੰਸਿੰਗ ਰਾਹੀਂ ਹਿੱਸਾ ਲਿਆ।
ਰੁਜ਼ਗਾਰ ਉਤਪਤੀ ਮੰਤਰੀ ਚੰਨੀ ਨੇ ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਸ਼ਵ ਭਰ ਵਿਚ ਕੋਵਿਡ -19 ਮਹਾਂਮਾਰੀ ਕਾਰਨ ਸਰਕਾਰੀ ਅਤੇ ਨਿਜੀ ਖੇਤਰ ਵਿਚ ਨੌਕਰੀਆਂ ਦੇ ਮੌਕੇ ਸੀਮਤ ਹੋ ਗਏ ਹਨ, ਪਰ ਪੰਜਾਬ ਸਰਕਾਰ ਵਲੋਂ ਦਿਤੀ ਜਾ ਰਹੀ ਸਹੂਲਤ ਇਨ੍ਹਾਂ ਔਖੇ ਸਮਿਆਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਲੋੜੀਂਦੇ ਮੌਕੇ ਮੁਹਈਆ ਕਰਵਾਉਣ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਨੌਕਰੀ ਮੇਲੇ ਲਈ ਨਿਜੀ ਖੇਤਰ ਵਿਚ 90,000 ਅਸਾਮੀਆਂ ਵਾਸਤੇ 1.40 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਚਾਹਵਾਨਾਂ ਲਈ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਪਧਰੀ ਰੋਜ਼ਗਾਰ ਮੇਲੇ ਦੀਆਂ ਬਹੁਤ ਸਾਰੀਆਂ ਸਹੂਲਤਾਂ ਵਰਚੁਅਲ ਪਲੇਟਫਾਰਮ ਰਾਹੀਂ ਦਿਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕੋਵਿਡ -19 ਦੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ 69 ਥਾਵਾਂ 'ਤੇ ਇਹ ਮੇਲੇ ਲਗਾਏ ਜਾ ਰਹੇ ਹਨ, ਜਿਥੇ ਨਿਜੀ ਤੌਰ 'ਤੇ ਲੋਕ ਸ਼ਾਮਲ ਹੋ ਸਕਣਗੇ। ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਇਸ ਸਾਲ ਦੌਰਾਨ ਪੰਜਾਬ ਸਰਕਾਰ ਇਕ ਲੱਖ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਭਰੇਗੀ, ਜਿਨ੍ਹਾਂ ਵਿਚੋਂ 50,000 ਸਰਕਾਰੀ ਨੌਕਰੀਆਂ ਸਬੰਧੀ ਇਸ਼ਤਿਹਾਰ ਜਲਦ ਦਿਤਾ ਜਾਵੇਗਾ ਜਿਸ ਲਈ ਕਾਗ਼ਜ਼ੀ ਕਾਰਵਾਈ ਲਗਭਗ ਮੁਕੰਮਲ ਕਰ ਲਈ ਗਈ ਹੈ ਅਤੇ ਹੋਰ 50 ਹਜ਼ਾਰ ਸਰਕਾਰੀ ਨੌਕਰੀਆ ਸਬੰਧੀ ਇਸ਼ਤਿਹਾਰ ਦੇਣ ਲਈ ਕਾਗ਼ਜ਼ੀ ਕਾਰਵਾਈ ਤੇਜ਼ੀ ਨਾਲ ਪੂਰੀ ਕੀਤੀ ਜਾ ਰਹੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਲੱਖ ਸਰਕਾਰੀ ਨੌਕਰੀਆਂ ਭਰਨ ਦੀ ਪੂਰੀ ਪ੍ਰਗਤੀ ਦਾ ਜਾਇਜ਼ਾ ਸਮੇਂ-ਸਮੇਂ 'ਤੇ ਖ਼ੁਦ ਲੈ ਰਹੇ ਹਨ।
ਵੀਡੀਉ ਕਾਨਫ਼ਰੰਸ ਵਿਚ ਹਿੱਸਾ ਲੈਣ ਵਾਲੇ ਡਿਪਟੀ ਕਮਿਸਨਰਾਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਕੋਵਿਡ -19 ਸਬੰਧੀ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 6ਵੇਂ ਸੂਬਾ ਪਧਰੀ ਨੌਕਰੀ ਮੇਲੇ ਨੂੰ ਸਫ਼ਲਤਾ ਪੂਰਵਕ ਕਰਵਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਨੌਕਰੀ ਮੇਲੇ ਵਿਚ ਤਨਖ਼ਾਹ ਦੀ ਸੀਮਾ 1 ਲੱਖ ਤੋਂ ਲੈ ਕੇ 43 ਲੱਖ ਪ੍ਰਤੀ ਸਾਲ ਤਕ ਹੈ ਅਤੇ ਇਸ ਵਿਚ ਹਿੱਸਾ ਲੈਣ ਵਾਲੇ ਪ੍ਰਮੁੱਖ ਨਿਯੋਜਕਾਂ ਵਿਚ ਐਚਡੀਐਫ਼ਸੀ ਬੈਂਕ, ਹੈਵੈਲਜ਼ ਇੰਡੀਆ ਲਿਮਟਿਡ, ਰਿਲਾਇੰਸ ਇੰਡਸਟਰੀਜ਼, ਆਈ.ਸੀ.ਆਈ.ਸੀ.ਆਈ. ਬੈਂਕ, ਫਲਿੱਪਕਾਰਟ, ਟੈੱਕ ਮਹਿੰਦਰਾ, ਵਰਧਮਾਨ ਯਰਨ ਐਂਡ ਥ੍ਰੈਡਸ ਲਿਮਟਿਡ, ਟਰਾਈਡੈਂਟ ਗਰੁਪ, ਮਾਈਕ੍ਰੋਸਾਫ਼ਟ ਆਦਿ ਅਤੇ ਹੋਰ ਕਈ ਸਥਾਨਕ ਨਿਯੋਜਕ ਸ਼ਾਮਲ ਹਨ।

 

90,000 ਨੌਕਰੀਆਂ ਲਈ 1.40 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ

imageimage

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement