ਖੇਤੀ ਬਿੱਲ: ਅਕਾਲੀ ਦਲ ਦੀ ਪਿਛੋਂ ਆ ਜ਼ਿਆਦਾ ਨੰਬਰ ਬਣਾਉਣ ਦੀ ਨੀਤੀ ਨੇ ਵਧਾਈ ਚਿੰਤਾ, ਟਕਰਾਅ ਟਲਿਆ!
Published : Sep 25, 2020, 6:54 pm IST
Updated : Sep 25, 2020, 6:54 pm IST
SHARE ARTICLE
Farmers Protest
Farmers Protest

ਪੁਲਿਸ ਪ੍ਰਸ਼ਾਸਨ ਦੀ ਮੁਸ਼ਤੈਦੀ ਕਾਰਨ ਟਲਿਆ ਟਕਰਾਅ

ਹੁਸ਼ਿਆਰਪੁਰ : ਖੇਤੀ ਬਿੱਲਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ। ਖ਼ਾਸ ਕਰ ਕੇ ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਧਿਰਾਂ ਵੀ ਕਿਸਾਨਾਂ ਦੇ ਹੱਕ 'ਚ ਨਿਤਰ ਆਈਆਂ ਹਨ। ਕਿਸਾਨੀ ਸੰਘਰਸ਼ ਨੂੰ ਜਿੰਨਾ ਜ਼ਿਆਦਾ ਸਮਰਥਨ ਮਿਲ ਰਿਹਾ ਹੈ, ਉਨੇ ਹੀ ਤੌਖਲੇ ਵੀ ਵੱਧ ਗਏ ਹਨ। ਖ਼ਾਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਕਾਂਗਰਸ ਸਮੇਤ ਆਪ ਆਗੂਆਂ ਵਲੋਂ ਸ਼ੰਕੇ ਜ਼ਾਹਰ ਕੀਤੇ ਗਏ ਸਨ। ਇਹ ਸ਼ੰਕਿਆਂ ਨੂੰ ਉਸ ਵੇਲੇ ਹਵਾ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸਮਾਨੰਤਰ ਚੱਕਾ ਜਾਮ ਦਾ ਐਲਾਨ ਕਰ ਦਿਤਾ।

Farmers ProtestFarmers Protest

ਜ਼ਾਹਰ ਕੀਤੇ ਤੌਖਲੇ ਅੱਜ ਉਸ ਵੇਲੇ ਸੱਚ ਹੁੰਦੇ ਪ੍ਰਤੀਤ ਹੋਏ ਜਦੋਂ ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਹਮੋ-ਸਾਹਮਣੇ ਹੋ ਗਏ। ਅੱਡਾ ਚੱਬੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਗੂੰਜਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵੀ ਮੌਕੇ 'ਤੇ ਮੌਜੂਦ ਸਨ। ਧਰਨਾ ਸਥਾਨ 'ਤੇ ਪਹਿਲਾਂ ਤੋਂ ਤਾਇਨਾਤ ਭਾਰੀ ਪੁਲਸ ਫੋਰਸ ਨੇ ਸਮਾਂ ਰਹਿੰਦੇ ਸਥਿਤੀ ਨੂੰ ਅਪਣੀ ਸੂਝ-ਬੂਝ ਨਾਲ ਕਾਬੂ ਕਰ ਲਿਆ।

Kisan Union PtotestKisan Union Ptotest

ਕਿਸਾਨ ਜਥੇਬੰਦੀਆਂ ਦਾ ਕਹਿਣਾ ਸੀ ਕਿ ਇਕ ਪਾਸੇ ਤਾਂ ਸ਼੍ਰੋਮਣੀ ਅਕਾਲੀ ਦਲ ਖੁਦ ਨੂੰ ਕਿਸਾਨ ਹਿਤੈਸ਼ੀ ਦੱਸਦਾ ਹੈ ਪਰ ਦੂਜੇ ਪਾਸੇ ਇਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਜਾ ਰਿਹਾ ਹੈ। ਉਧਰ ਭੜਕੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਹੋਰਨਾਂ ਆਗੂਆਂ ਨੇ ਪੁਲਿਸ ਨੂੰ ਬੇਨਤੀ ਕੀਤੀ ਕਿਸਾਨ ਜਥੇਬੰਦੀਆਂ ਨੂੰ ਇੱਥੋਂ ਹੋਰ ਜਗ੍ਹਾ 'ਤੇ ਬਦਲਿਆ ਜਾਵੇ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਦੋਵਾਂ ਧਿਰਾਂ ਨੂੰ  ਸਮਝਾਉਂਦੇ ਹੋਏ ਟਕਰਾਅ 'ਤੇ ਕਾਬੂ ਪਾਇਆ।

Farmers ProtestFarmers Protest

ਕਾਬਲੇਗੌਰ ਹੈ ਕਿ ਕਿਸਾਨਾਂ ਦੇ ਧਰਨੇ ਨੂੰ ਜਿੱਥੇ ਹਰ ਵਰਗ ਦਾ ਸਾਥ ਮਿਲ ਰਿਹਾ ਹੈ, ਉਥੇ ਹੀ ਕੁੱਝ ਸਿਆਸੀ ਧਿਰਾਂ ਵਲੋਂ ਸਿਆਸਤ ਚਮਕਾਉਣ ਦੀ ਕੋਸ਼ਿਸ਼ ਵੀ ਕੀਤੀ ਜਾਣ ਲੱਗੀ ਹੈ। ਖ਼ਾਸ ਕਰ ਕੇ ਕਿਸਾਨਾਂ ਦੇ ਹੱਕ 'ਚ ਸਭ ਤੋਂ ਬਾਅਦ ਨਿਤਰਿਆ ਸ਼੍ਰੋਮਣੀ ਅਕਾਲੀ ਦਲ ਪਿਛੋਂ ਆ ਕੇ ਪਹਿਲਾਂ ਨੰਬਰ ਬਣਾਉਣ ਦੇ ਚੱਕਰ 'ਚ ਜ਼ਿਆਦਾ ਤੇਜ਼ੀ ਵਿਖਾਉਂਦਾ ਪ੍ਰਤੀਤ ਹੋ ਰਿਹਾ ਹੈ। ਕਿਸਾਨਾਂ ਦੇ 25 ਸਤੰਬਰ ਨੂੰ ਦਿਤੇ ਪੰਜਾਬ ਬੰਦ ਦੇ ਸੱਦੇ ਵਾਲੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਚੱਕਾ ਜਾਮ ਦਾ ਐਲਾਨ ਕਰ ਦਿਤਾ ਗਿਆ।

Sukhbir Singh Badal Sukhbir Singh Badal

ਇੰਨਾ ਨਹੀਂ, ਅਕਾਲੀ ਲੀਡਰਸ਼ਿਪ ਚੱਕਾ ਜਾਮ ਵੀ ਟਰੈਕਟਰਾਂ 'ਤੇ ਚੜ੍ਹ ਕਰ ਕਰਨ ਗਈ। ਸ਼੍ਰੋਮਣੀ ਅਕਾਲੀ ਦਲ ਵਲੋਂ ਅਪਣੀ ਭਾਈਵਾਲ ਪਾਰਟੀ 'ਤੇ ਦਬਾਅ ਪਾਉਣ ਦੀ ਥਾਂ ਕਾਂਗਰਸ ਵੱਲ ਨਿਸ਼ਾਨੇ ਜ਼ਿਆਦਾ ਸਾਧੇ ਜਾ ਰਹੇ ਹਨ, ਜੋ ਵਿਰੋਧੀਆਂ ਦੇ ਸ਼ੰਕਿਆਂ ਨੂੰ ਪੁਖਤਾ ਕਰਦੇ ਪ੍ਰਤੀਤ ਹੁੰਦੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਪਹਿਲਾਂ ਹੀ ਅਕਾਲੀ ਦਲ ਦੀ ਲੇਟ ਐਂਟਰੀ 'ਤੇ ਸਵਾਲ ਖੜ੍ਹੇ ਕਰ ਚੁੱਕੇ ਹਨ। ਕਿਸਾਨ ਯੂਨੀਅਨ ਆਗੂਆਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਵੱਖਰਾ ਸੰਘਰਸ਼ ਕਰਨ ਦੇ ਸਟੈਂਡ 'ਤੇ ਚਿੰਤਾ ਜਾਹਰ ਕੀਤੀ ਸੀ। ਕਿਸਾਨਾਂ ਦੀ ਗੱਲ ਕਹਿਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਅਪਣੀ ਸਿਆਸੀ ਥਾਂ ਪਕੇਰੀ ਕਰਦਾ ਪ੍ਰਤੀਤ ਹੋ ਰਿਹਾ ਹੈ। ਕੇਂਦਰ ਤੋਂ ਜ਼ਿਆਦਾ ਪੰਜਾਬ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰਨਾ ਅਤੇ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਲਾਉਣਾ ਵੀ ਸੰਘਰਸ਼ੀ ਜਥੇਬੰਦੀਆਂ ਨੂੰ ਹਜ਼ਮ ਨਹੀਂ ਹੋ ਰਿਹਾ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement