
ਪੁਲਿਸ ਵੱਲੋਂ ਚੱਪੇ-ਚੱਪੇ ਤੇ ਦਿੱਤਾ ਜਾ ਰਿਹਾ ਹੈ ਪਹਿਰਾ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Farmer Protest
ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਨੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰੱਥਨ ਦਿੱਤਾ। ਬਟਾਲਾ ਸ਼ਹਿਰ ਵਿੱਚ ਪੂਰੀ ਤਰ੍ਹਾਂ ਚੁੱਪੀ ਛਾਈ ਹੋਈ ਹੈ। ਸ਼ਹਿਰ ਵਿਚ ਜ਼ਰੂਰੀ ਵਸਤੂਆਂ ਦੁੱਧ ਅਤੇ ਸਬਜ਼ੀਆਂ ਵੀ ਨਹੀਂ ਆਈਆਂ।
Farmers Protest
ਦੁੱਧ ਕੰਪਨੀਆਂ ਨੇ ਸਪਲਾਈ ਵੀ ਬੰਦ ਰੱਖੀ ਗਈ। ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਚੱਪੇ-ਚੱਪੇ ਤੇ ਪਹਿਰਾ ਦਿੱਤਾ ਜਾ ਰਿਹਾ ਹੈ।