ਮੋਰਚੇ ਵਿਚ ਬੋਲੇ ਮਜੀਠੀਆ, ‘ਕੇਂਦਰੀ ਮੰਤਰੀ ਦਾ ਅਹੁਦਾ ਛੱਡਣਾ ਕੋਈ ਛੋਟੀ ਗੱਲ ਨਹੀਂ’
Published : Sep 25, 2020, 4:27 pm IST
Updated : Sep 25, 2020, 4:27 pm IST
SHARE ARTICLE
Bikram Singh Majithia
Bikram Singh Majithia

ਜੇਕਰ ਕੇਜਰੀਵਾਲ ਅਸਤੀਫ਼ਾ ਦਵੇਗਾ ਤਾਂ ਪੂਰੀ ਅਕਾਲੀ ਦਲ ਅਸਤੀਫ਼ਾ ਦੇਣ ਨੂੰ ਤਿਆਰ- ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ: ਕਿਸਾਨ ਵਿਰੋਧੀ ਬਿਲਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਵਿਚ ਸਮਰਥਨ ਦੇਣ ਲਈ ਅਕਾਲੀ ਦਲ ਆਗੂ ਬਿਕਰਮਜੀਤ ਸਿੰਘ ਮਜੀਠੀਆ ਸਮੇਤ ਕਈ ਹੋਰ ਆਗੂ ਧਰਨੇ ਵਿਚ ਸ਼ਾਮਲ ਹੋਏ। ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਸੰਤੁਸ਼ਟੀ ਹੈ ਕਿ ਉਹਨਾਂ ਨੇ ਕੇਂਦਰ ਸਰਕਾਰ ਕੋਲ ਕਿਸਾਨਾਂ ਦੀ ਗੱਲ ਪਹੁੰਚਾਈ ਪਰ ਅਖੀਰ ਵਿਚ ਸੰਤੁਸ਼ਟੀ ਨਹੀਂ ਹੋ ਸਕੀ।

Shiromani Akali Dal Shiromani Akali Dal

ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਖੇਤੀ ਬਿਲਾਂ ਨੂੰ ਸਲੈਕਟਿਵ ਕਮੇਟੀ ਕੋਲ ਭੇਜਿਆ ਜਾਵੇ ਪਰ ਅਜਿਹਾ ਨਹੀਂ ਹੋਇਆ।ਮਜੀਠੀਆ ਨੇ ਕਿਹਾ ਕਿ ਜਦੋਂ ਬਿਲ ਸਦਨ ਵਿਚ ਪੇਸ਼ ਹੋਏ ਤਾਂ ਵਿਰੋਧ ਵਜੋਂ ਅਕਾਲੀ ਦਲ ਨੇ ਕੇਂਦਰੀ ਕੈਬਨਿਟ ਵਿਚੋਂ ਅਸਤੀਫ਼ਾ ਦੇ ਦਿੱਤਾ। ਉਹਨਾਂ ਕਿਹਾ ਕਿ ਇਸ ਮੁੱਦੇ ‘ਤੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।

Bikram Singh MajithiaBikram Singh Majithia

ਉਹਨਾਂ ਕਿਹਾ ਇਸ ਵਿਚ ਕੋਈ ਸਿਆਸਤ ਨਹੀਂ ਕੀਤੀ ਜਾ ਰਹੀ। ਇਹਨਾਂ ਬਿਲਾਂ ਨਾਲ ਪੰਜਾਬ ਦੀ ਅਰਥਵਿਵਸਥਾ, ਪੰਜਾਬ ਦੀ ਕਿਸਾਨੀ ਅਤੇ ਕਾਰੋਬਾਰ ਨੂੰ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਪ੍ਰਾਈਵੇਟ ਅਦਾਰੇ ਇਸ ਵਿਚ ਦਖਲ ਨਾ ਦੇਣ ਇਹ ਬਹੁਤ ਵੱਡਾ ਮੁੱਦਾ ਹੈ।

Bharat Band by farmers against farm billsFarmer Protest 

ਹਰਸਿਮਰਤ ਬਾਦਲ ਦੇ ਅਸਤੀਫ਼ੇ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ ਦਾ ਜਵਾਬ ਦਿੰਦਿਆ ਮਜੀਠੀਆ ਨੇ ਕਿਹਾ ਕਿ ਪ੍ਰੋਟੋਕੋਲ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਕੇਂਦਰ ਸਰਕਾਰ ਵਿਚ ਕੈਬਨਿਟ ਮੰਤਰੀ ਦਾ ਅਹੁਦਾ ਮੁੱਖ ਮੰਤਰੀ ਨਾਲੋਂ ਵੱਡਾ ਹੁੰਦਾ ਹੈ ਤੇ ਅਕਾਲੀ ਦਲ ਨੇ ਇੰਨਾ ਵੱਡਾ ਅਹੁਦਾ ਛੱਡਿਆ ਹੈ, ਇਹ ਬਹੁਤ ਵੱਡੀ ਗੱਲ ਹੈ।

Arvind KejriwalArvind Kejriwal

ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਦੇ ਕੇ ਇਕੱਠੇ ਹੋਣ ਲਈ ਕਿਹਾ। ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਦਿਆਂ ਉਹਨਾਂ  ਕਿਹਾ ਕਿ ਪੰਜਾਬ ਵਿਚ ਆਪ ਪਾਰਟੀ ਬੋਲ ਰਹੀ ਹੈ ਪਰ ਕੇਜਰੀਵਾਲ ਦਾ ਇਕ ਵੀ ਬਿਆਨ ਨਹੀਂ ਆਇਆ। ਉਹਨਾਂ ਕਿਹਾ ਕਿ ਜੇਕਰ ਕੇਜਰੀਵਾਲ ਅਸਤੀਫ਼ਾ ਦੇਣਗੇ ਤਾਂ ਪੂਰਾ ਅਕਾਲੀ ਦਲ ਅਸਤੀਫ਼ਾ ਦੇਣ ਲਈ ਤਿਆਰ ਹੈ। ਉਹਨਾਂ ਕਿਹਾ ਕਿ 2019 ਦਾ ਮੈਨੀਫੈਸਟੋ ਦੇਖ ਕੇ ਕਾਂਗਰਸ ਦਾ ਚਿਹਰਾ ਨੰਗਾ ਹੋ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਲੈ ਕੇ ਪੰਜਾਬ ਵਿਚ ਦੌਗਲੀ ਰਾਜਨੀਤੀ ਹੋ ਰਹੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement