ਕੋਵਿਡ ਤੇ ਗਰਮੀ ਨਾਲ ਜੂਝਦੇ ਕਿਸਾਨਾਂ ਦੀਆਂ ਤਸਵੀਰਾਂ ਨਾਲ CM ਨੂੰ ਕੇਂਦਰ ਦਾ ਦਿਲ ਪਿਘਲਣ ਦੀ ਉਮੀਦ
Published : Sep 25, 2020, 6:37 pm IST
Updated : Sep 25, 2020, 6:37 pm IST
SHARE ARTICLE
Captain Amarinder Singh
Captain Amarinder Singh

ਖੇਤੀਬਾੜੀ ਨੂੰ ਤਬਾਹੀ ਦੇ ਰਾਹ ਪਾਉਣ ਲਈ ਬਣਾਏ ਗਏ ਕਾਲੇ ਬਿੱਲਾਂ ਉਤੇ ਮੋਹਰ ਨਾ ਲਾਉਣ ਦੀ ਰਾਸ਼ਟਰਪਤੀ ਨੂੰ ਗੁਹਾਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਖੇਤੀਬਾੜੀ ਬਿੱਲਾਂ ਖਿਲਾਫ ਕੋਵਿਡ ਅਤੇ ਅੰਤਾਂ ਦੀ ਗਰਮੀ ਦੀ ਪਰਵਾਹ ਨਾ ਕਰਦੇ ਹੋਏ ਰੋਸ ਮੁਜ਼ਾਹਰਾ ਕਰਨ ਵਾਲੇ ਕਿਸਾਨਾਂ ਦਾ ਦਰਦ ਕੇਂਦਰ ਸਰਕਾਰ ਤੱਕ ਪੁੱਜੇਗਾ ਅਤੇ ਉਹ ਖੇਤੀਬਾੜੀ ਖੇਤਰ ਦੀ ਉਕਾ ਵੀ ਫਿਕਰ ਨਾ ਕਰਦੇ ਹੋਏ ਉਸ ਨੂੰ ਤਬਾਹੀ ਦੇ ਜਿਸ ਰਸਤੇ ਪਾਉਣ 'ਤੇ ਤੁਲੀ ਹੈ, ਉਸ ਤੋਂ ਗੁਰੇਜ਼ ਕਰੇਗੀ।

Farmer Protest Farmer Protest

ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਜੋ ਕਿ ਪੰਜਾਬ ਦੀ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ, ਨਾਲ ਜੁੜੇ ਕਿਸਾਨਾਂ ਦੀ ਹਾਲਤ ਉਤੇ ਗਹਿਰੀ ਚਿੰਤਾ ਜ਼ਾਹਰ ਕਰਦੇ ਹੋਏ ਅੱਗੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਬੁਰੀ ਮਾਨਸਿਕਤਾ ਨਾਲ ਤਿਆਰ ਕੀਤੇ ਗੈਰ ਸੰਵਿਧਾਨਕ ਖੇਤੀ ਕਾਨੂੰਨਾਂ ਨੇ ਕਿਸਾਨਾਂ ਨੂੰ ਹਾਸ਼ੀਏ ਵੱਲ ਧੱਕ ਦਿੱਤਾ ਹੈ ਜਿਸ ਕਾਰਨ ਉਹ ਕੋਵਿਡ ਮਹਾਂਮਾਰੀ ਦੇ ਦੌਰਾਨ ਸੜਕਾਂ ਉਤੇ ਆ ਕੇ ਆਪਣੀਆਂ ਜ਼ਿੰਦਗੀਆਂ ਖਤਰੇ ਵਿੱਚ ਪਾਉਣ ਉਤੇ ਮਜਬੂਰ ਹੋ ਗਏ ਹਨ।

Farmer Protest Farmer Protest

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ, ''ਸ਼ਾਇਦ ਪੰਜਾਬ ਅਤੇ ਕਈ ਹੋਰਨਾਂ ਸੂਬਿਆਂ ਵਿੱਚ ਸੈਂਕੜੇ ਹੀ ਸਥਾਨਾਂ ਉਤੇ ਹਜ਼ਾਰਾਂ ਦੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮਾੜੀ ਹਾਲਤ ਵੇਖ ਕੇ ਕੇਂਦਰ ਸਰਕਾਰ ਦਾ ਦਿਲ ਪਿਘਲ ਜਾਵੇ।'' ਉਨ੍ਹਾਂ ਅੱਗੇ ਕਿਹਾ ਕਿ ਸ਼ਾਇਦ ਹੁਣ ਭਾਰਤੀ ਜਨਤਾ ਪਾਰਟੀ ਨੂੰ ਗਲਤੀ ਦਾ ਅਹਿਸਾਸ ਹੋਵੇਗਾ।

farmer Protest Farmer Protest 

ਆਪਣੇ ਆਖਰੀ ਸਾਹਾਂ ਤੱਕ ਇਨ੍ਹਾਂ ਕਾਲੇ ਕਾਨੂੰਨਾਂ ਦਾ ਡਟ ਕੇ ਵਿਰੋਧ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਇਨ੍ਹਾਂ  ਬਿੱਲਾਂ ਉਤੇ ਮਨਜ਼ੂਰੀ ਦੀ ਮੋਹਰ ਨਾ ਲਗਾਈ ਜਾਵੇ। ਇਹ ਕਾਨੂੰਨ ਬਣਾਏ ਹੀ ਇਸ ਲਈ ਗਏ ਹਨ ਤਾਂ ਜੋ ਭਾਰਤ ਦੇ ਅਰਥਚਾਰੇ ਨੂੰ ਬਰਬਾਦ ਕੀਤਾ ਜਾ ਸਕੇ ਅਤੇ ਦੇਸ਼ ਦੀਆਂ ਅੰਨ ਸੁਰੱਖਿਆ ਨੂੰ ਖਤਰੇ ਵਿੱਚ ਪਾਇਆ ਜਾਵੇ ਜਿਸ ਨਾਲ ਲੱਖਾਂ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਇਲਾਵਾ ਆਪਣੇ ਗੁਜ਼ਾਰੇ ਲਈ ਖੇਤੀਬਾੜੀ ਖੁਰਾਕ ਲੜੀ ਉਤੇ ਨਿਰਭਰ ਕਰਦੇ ਲੋਕਾਂ ਨੂੰ ਤੰਗੀਆਂ ਤੁਰਸ਼ੀਆਂ ਦਾ ਸਾਹਮਣਾ ਹੋ ਸਕੇ।

Captain Amarinder SinghCaptain Amarinder Singh

ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਹ ਬਿੱਲ ਲਾਗੂ ਹੋ ਗਏ ਤਾਂ ਇਨ੍ਹਾਂ  ਨਾਲ ਸਰਹੱਦੀ ਸੂਬੇ ਪੰਜਾਬ ਲਈ ਬਹੁਤ ਭੈੜੇ ਸਿੱਟੇ ਨਿਕਲਣਗੇ। ਉਨ੍ਹਾਂ ਕੇਂਦਰ ਸਰਕਾਰ ਉਤੇ ਪੂੰਜੀਵਾਦੀ ਤਾਕਤਾਂ ਦੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਵੀ ਲਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਕਾਂਗਰਸ ਵੱਲੋਂ ਇਨ੍ਹਾਂ  ਬਿੱਲਾਂ ਦਾ ਵਿਰੋਧ ਕਰਨ ਲਈ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਿ•ਆ ਜਾਵੇਗਾ ਅਤੇ ਅਦਾਲਤਾਂ ਵਿੱਚ ਜਾਣ ਸਮੇਤ ਜੋ ਵੀ ਕਦਮ ਜ਼ਰੂਰੀ ਹੋਣ, ਉਹ ਚੁੱਕੇ ਜਾਣਗੇ ਤਾਂ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਨੈਟਵਰਕ ਨੂੰ ਢਾਹੁਣ ਦੇ ਕੇਂਦਰ ਸਰਕਾਰ ਦੇ ਖਤਰਨਾਕ ਮਨਸੂਬਿਆਂ ਨੂੰ ਨੱਥ ਪਾਈ ਜਾ ਸਕੇ।

Narendra ModiNarendra Modi

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਉਤੇ ਵੀ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਇਨ੍ਹਾਂ  ਬਿੱਲਾਂ ਸਬੰਧੀ ਲੋਕਾਂ ਸਾਹਮਣੇ ਸਿਰਫ ਡਰਾਮਾ ਹੀ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸਾਨ ਵੀ ਪੂਰੀ ਤਰ੍ਹਾਂ  ਸਮਝਦੇ ਹੋਏ ਮੱਗਰਮੱਛ ਦੇ ਹੰਝੂ ਗਰਦਾਨ ਚੁੱਕੇ ਹਨ। ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਵੱਲੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਉਤੇ ਹਮਲੇ ਕਰਨ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਇਕ ਅਜਿਹਾ ਪੈਂਤੜਾ ਦੱਸਿਆ ਜਿਸ ਨਾਲ ਇਨ੍ਹਾਂ  ਦੋਵਾਂ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹਿਣ ਅਤੇ ਖੇਤੀਬਾੜੀ ਆਰਡੀਨੈਂਸਾਂ ਦੀ ਭਰਵੀਂ ਹਮਾਇਤ ਕਰਕੇ ਕੇਂਦਰ ਸਰਕਾਰ ਵਿੱਚ ਬੇਸ਼ਰਮੀ ਨਾਲ ਭਾਈਵਾਲ ਬਣੇ ਰਹਿਣ ਵਰਗੇ ਸ਼ਰਮਨਾਕ ਕਾਰਿਆਂ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ।

Shiromani Akali Dal Shiromani Akali Dal

ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਅਪਣਾਏ ਜਾਂਦੇ ਦੋਹਰੇ ਮਾਪਦੰਡਾਂ ਦਾ ਪੂਰੀ ਤਰ੍ਹਾਂ   ਪਰਦਾਫਾਸ਼ ਹੋ ਗਿਆ ਹੈ ਜੋ ਕਿ ਉਨ੍ਹਾਂ ਦੇ ਕੇਂਦਰ ਵਿਚਲੇ ਕਿਸਾਨ ਵਿਰੋਧੀ ਸੱਤਾਧਾਰੀ ਗਠਜੋੜ ਦਾ ਹਿੱਸਾ ਬਣੇ ਰਹਿਣ ਤੋਂ ਸਾਫ ਜ਼ਾਹਰ ਹੁੰਦਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅਕਾਲੀ ਅਜੇ ਤੱਕ ਵੀ ਕੇਂਦਰ ਸਰਕਾਰ ਦੀ ਜਨਤਕ ਤੌਰ 'ਤੇ ਆਲੋਚਨਾ ਕਰਨ ਤੋਂ ਇਨਕਾਰੀ ਹਨ। ਹਰਸਿਮਰਤ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫਾ ਦੇਣ ਦਾ ਇਹ ਨਾਟਕ ਸ਼੍ਰੋਮਣੀ ਅਕਾਲੀ ਦਲ ਦੀ ਸੰਜੀਦਗੀ ਦਾ ਕਿਸਾਨਾਂ ਨੂੰ ਅਹਿਸਾਸ ਕਰਵਾਉਣ ਲਈ ਨਾਕਾਫੀ ਹੈ।

Harsimrat Kaur Badal Harsimrat Kaur Badal

ਕੇਂਦਰ 'ਤੇ ਕਾਬਜ਼ ਸੱਤਾਧਾਰੀ ਗਠਜੋੜ ਐਨ.ਡੀ.ਏ. ਵਿੱਚੋਂ ਬਾਹਰ ਆਉਣ ਤੋਂ ਲਗਾਤਾਰ ਨਾਂਹ ਕਰਨ ਲਈ ਸੁਖਬੀਰ ਬਾਦਲ ਉਤੇ ਸਵਾਲ ਖੜ•ੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਹੱਥਕੰਡਿਆਂ ਤੋਂ ਪੰਜਾਬ ਦੇ ਕਿਸਾਨ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ ਅਤੇ ਅਕਾਲੀਆਂ ਨੂੰ ਹੁਣ ਇਸ ਡਰਾਮੇ ਤੋਂ ਕੋਈ ਵੀ ਲਾਹਾ ਲੈਣ ਦੀ ਇਜਾਜ਼ਤ ਨਹੀਂ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement