ਸੁਮੇਧ ਸੈਣੀ : ਕੱਲ੍ਹ ਲਗਾਇਆ ਕੋਰੋਨਾ ਦਾ ਬਹਾਨਾ, ਅੱਜ ਚੁੱਪ ਚਪੀਤੇ ਮੁਹਾਲੀ ਦੀ ਅਦਾਲਤ 'ਚ ਪੇਸ਼
Published : Sep 25, 2020, 3:20 pm IST
Updated : Sep 25, 2020, 3:20 pm IST
SHARE ARTICLE
sumedh singh saini
sumedh singh saini

ਅੱਜ ਸਿੱਟ ਸਾਹਮਣੇ ਪੇਸ਼ ਹੋਣ ਦੀ ਜਾਣਕਾਰੀ ਗਲਤ

ਮੁਹਾਲੀ : ਪੰਜਾਬ ਪੁਲਿਸ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਕੇਸ ਵਿਚ ਅੱਜ ਚੁਪ ਚੁਪੀਤੇ ਹੀ ਆਪਣੇ ਵਕੀਲ ਏ ਪੀ ਐਸ ਦਿਓਲ ਨਾਲ ਮੁਹਾਲੀ ਦੀ ਅਦਾਲਤ ਵਿਚ ਪੇਸ਼ ਹੋਏ। ਪਰ ਨਾਲ ਹੀ ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਸੁਮੇਧ ਸੈਣੀ ਅੱਜ ਸਿੱਟ ਸਾਹਮਣੇ ਵੀ ਪੇਸ਼ ਹੋਏ ਹਨ ਜੋ ਕਿ ਗਲਤ ਜਾਣਕਾਰੀ ਹੈ।

Sumedh Singh SainiSumedh Singh Saini

ਸੁਮੇਧ ਸੈਣੀ ਨੇ 30 ਸਤੰਬਰ ਨੂੰ ਸਿੱਟ ਸਾਹਮਣੇ ਪੇਸ਼ ਹੋਣ ਦੀ ਹਾਮੀ ਜਰੂਰ ਭਰੀ ਹੈ ਪਰ ਉਹ ਅੱਜ ਸਿੱਟ ਸਾਹਮਣੇ ਪੇਸ਼ ਨਹੀਂ ਹੋਏ ਹਨ। ਉਹਨਾਂ ਨੇ ਅੱਜ ਅਦਾਲਤ ਨੂੰ ਬੇਨਤੀ ਕੀਤੀ ਕਿ ਉਸ ਖਿਲਾਫ਼ ਜਾਰੀ ਕੀਤੇ ਗਏ ਗੈਰ ਜ਼ਮਾਨਤੀ ਵਾਰੰਟ ਵਾਪਸ ਲਏ ਜਾਣ। ਸੈਣੀ ਵੱਲੋਂ ਅਦਾਲਤ ਵਿਚ ਦਾਇਰ ਕੀਤੀ ਅਰਜ਼ੀ ਵਿਚ ਬੇਨਤੀ ਕੀਤੀ ਗਈ ਕਿ ਉਸ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ, ਇਸ ਨੂੰ ਵੇਖਦੇ ਹੋਏ ਮੁਹਾਲੀ ਦੀ ਅਦਾਲਤ ਵੱਲੋਂ ਉਸ ਖਿਲਾਫ 12 ਸਤੰਬਰ ਨੂੰ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ ਜਿਹਨਾਂ ਤਹਿਤ ਉਸਨੂੰ 25 ਸਤੰਬਰ ਤੱਕ ਗ੍ਰਿਫਤਾਰ ਕਰ ਕੇ ਪੇਸ਼ ਕਰਨ ਵਾਸਤੇ ਕਿਹਾ ਗਿਆ ਸੀ ਉਹ ਵਾਪਸ ਲਏ ਜਾਣ।

Sumedh Singh SainiSumedh Singh Saini

ਸੈਣੀ ਨੇ ਅਰਜ਼ੀ ਵਿਚ ਇਹ ਵੀ ਲਿਖਿਆ ਹੈ ਕਿ ਉਹ 30 ਸਤੰਬਰ ਨੂੰ ਜਾਂਚ ਟੀਮ ਨਾਲ ਸਹਿਯੋਗ ਕਰਨ ਤੇ ਜਾਂਚ ਵਿਚ ਸ਼ਾਮਲ ਹੋਣ ਲਈ ਤਿਆਰ ਹੈ। ਅਦਾਲਤ ਨੇ ਸਰਕਾਰੀ ਤੇ ਮੁਦਈ ਧਿਰ ਨੂੰ 30 ਸਤੰਬਰ ਲਈ ਨੋਟਿਸ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਸੈਣੀ ਖਿਲਾਫ਼ ਮਟੌਰ ਥਾਣੇ ਵਿਚ ਧਾਰਾ 302, 364, 201, 344, 330, 219 ਅਤੇ 120 ਬੀ ਆਈ ਪੀ ਸੀ ਤਹਿਤ ਅਗਵਾਕਾਰੀ ਤੇ ਕਤਲ ਦਾ ਮੁਕੱਦਮਾ ਦਰਜ ਹੈ।

SHARE ARTICLE

ਏਜੰਸੀ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement