
ਕਿਸਾਨਾਂ ਨੂੰ ਮੁਸ਼ਕਿਲ ਆਉਣ 'ਤੇ ਦੁਕਾਨਦਾਰਾਂ ਵੱਲੋਂ ਦਿੱਤਾ ਜਾਵੇਗਾ ਪੂਰਾ ਸਹਿਯੋਗ
ਤਰਨਤਾਰਨ- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Tarn Taran
ਇਸ ਦਾ ਅਸਰ ਤਰਨ ਤਾਰਨ ਸ਼ਹਿਰ ਵਿਚ ਮੁਕੰਮਲ ਤੌਰ ਤੇ ਦੇਖਣ ਨੂੰ ਮਿਲ ਰਿਹਾ ਹੈ। ਤਰਨ ਤਾਰਨ ਦੇ ਦੁਕਾਨਦਾਰਾਂ ਵੱਲੋਂ ਅੱਜ ਕਿਸਾਨਾਂ ਦੇ ਹੱਕ ਵਿਚ ਪੂਰਨ ਤੌਰ 'ਤੇ ਬੰਦ ਰੱਖਣ ਦਾ ਵੀ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ 'ਤੇ ਦੁਕਾਨਦਾਰਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।