
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਕਿਸਾਨਾਂ ਦੀ ਹਮਾਇਤ 'ਚ ਆਏ
ਲੁਧਿਆਣਾ, 23 ਸਤੰਬਰ (ਆਰ. ਪੀ. ਸਿੰਘ): ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗਹੋਰ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਵਿਰੁਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਸਹਿਮਤ ਨਹੀਂ ਹੁੰਦੇ ਤਾਂ ਫਿਰ ਮੋਦੀ ਸਰਕਾਰ ਕਿਸਾਨੀ ਵਿਰੋਧੀ ਬਿੱਲਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਿਉ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਭਰ ਦੇ ਕਿਸਾਨ ਸੜਕਾਂ 'ਤੇ ਹਨ ਪਰ ਕਲ• ਨੂੰ ਸਰਕਾਰ ਵੀ ਸੜਕਾ 'ਤੇ ਆ ਸਕਦੀ ਹੈ। ਜੇ ਸਰਕਾਰ ਅਪਣੀ ਜ਼ਿੱਦ 'ਤੇ ਅੜੀ ਰਹਿੰਦੀ ਹੈ ਤਾਂ ਦੇਸ਼ ਵਿਚ ਘਰੇਲੂ ਯੁੱਧ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।
image