ਨਰਿੰਦਰ ਮੋਦੀ ਹਨ ਐਮ.ਐਸ.ਪੀ. ਪੱਖੀ? ਤਾਂ ਇਸ ਸਬੰਧੀ ਨਵਾਂ ਕਾਨੂੰਨ ਬਣਾਉਣ : ਪੀ. ਸਾਈਨਾਥ
Published : Sep 25, 2020, 2:32 am IST
Updated : Sep 25, 2020, 2:32 am IST
SHARE ARTICLE
image
image

ਨਰਿੰਦਰ ਮੋਦੀ ਹਨ ਐਮ.ਐਸ.ਪੀ. ਪੱਖੀ? ਤਾਂ ਇਸ ਸਬੰਧੀ ਨਵਾਂ ਕਾਨੂੰਨ ਬਣਾਉਣ : ਪੀ. ਸਾਈਨਾਥ

ਕਿਹਾ, ਕਾਨੂੰਨ ਬਣਾਉਣ ਤੋਂ ਮੋਦੀ ਨੂੰ ਕੌਣ ਰੋਕ ਸਕਦੈ
 

ਨਵੀਂ ਦਿੱਲੀ, 24 ਸਤੰਬਰ :  ਭਾਰਤੀ ਮੈਗਸਾਸੇ ਐਵਾਰਡ ਜੇਤੂ ਪੱਤਰਕਾਰ ਡਾ. ਪੀ. ਸਾਈਨਾਥ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੀ ਆਲੋਚਨਾ ਕੀਤੀ ਹੈ। ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ 3 ਖੇਤੀਬਾੜੀ ਬਿਲਾਂ ਨੂੰ ਲੈ ਕੇ ਉਨ੍ਹਾਂ ਵਲੋਂ 5 ਟਵੀਟ ਕੀਤੇ ਗਏ ਹਨ। ਇਨ੍ਹਾਂ ਟਵੀਟਸ ਵਿਚ ਉਨ੍ਹਾਂ ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜੇ ਸੱਚ ਵਿਚ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ ਤਾਂ ਉਨ੍ਹਾਂ ਨੂੰ ਇਕ ਨਵਾਂ ਖੇਤੀਬਾੜੀ ਬਿਲ ਲੈ ਕੇ ਆਉਣਾ ਚਾਹੀਦਾ ਹੈ।  
ਸਾਈਨਾਥ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿੰਦੇ ਹੋਏ ਕਿਹਾ ਹੈ ਕਿ ਉਹ ਕਦੇ ਵੀ ਐਮ.ਐਸ.ਪੀ. ਨੂੰ ਖ਼ਤਮ ਨਹੀਂ ਹੋਣ ਦੇਣਗੇ, ਤਾਂ ਫਿਰ ਉਹ ਇਸ ਸਬੰਧੀ ਕੋਈ ਕਾਨੂੰਨ ਲਿਆ ਕੇ ਇਹ ਯਕੀਨੀ ਕਿਉਂ ਨਹੀਂ ਕਰਦੇ?  ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਉਹ 2022 ਤਕ ਕਿਸਾਨਾਂ ਦੀ ਆਮਦਨੀ ਦੁਗਣੀ ਕਰ ਦੇਣਗੇ, ਜੋ ਚੰਗੀ ਗੱਲ ਹੈ। ਇਨ੍ਹਾਂ ਦਾਅਵਿਆਂ ਨੂੰ ਇਕ ਬਿਲ 'ਚ ਪਾਸ ਕਰਨ ਤੋਂ ਉਨ੍ਹਾਂ ਨੂੰ ਕੌਣ ਰੋਕ ਰਿਹਾ ਹੈ।
ਸਾਈਨਾਥ ਨੇ ਅੱਗੇ ਕਿਹਾ ਕਿ ਇਸ ਬਿਲ ਦਾ ਮਤਲਬ ਇਹ ਹੋਣਾ ਚਾਹੀਦਾ ਹੈ ਕਿ ਐਮ.ਐਸ.ਪੀ. ਦੀ ਗਾਰੰਟੀ ਭਾਵ ਸਵਾਮੀਨਾਥਨ ਫ਼ਾਰਮੂਲਾ, ਜਿਸ ਦਾ ਭਾਜਪਾ ਨੇ 2014 ਵਿਚ ਵਾਅਦਾ ਕੀਤਾ ਸੀ, ਨੂੰ ਵੱਡੇ ਵਪਾਰੀ, ਕੰਪਨੀਆਂ ਜਾਂ ਕੋਈ ਹੋਰ ਨਵਾਂ ਖ਼ਰੀਦਦਾਰ ਐਮ.ਐਸ.ਪੀ. ਤੋਂ ਹੇਠਾਂ ਚੀਜ਼ਾਂ ਨਹੀਂ ਖ਼ਰੀਦ ਸਕਣਗੇ। ਉਨ੍ਹਾਂ ਕਿਹਾ ਕਿ ਸੱਭ ਤੋਂ ਖ਼ਾਸ ਗੱਲ ਇਹ ਹੈ ਕਿimageimage ਕਿਸਾਨਾਂ ਨੂੰ ਖ਼ੁਦ ਮੁਖ਼ਤਿਆਰੀ ਦੀ ਆਜ਼ਾਦੀ ਹੋਣੀ ਚਾਹੀਦੀ ਹੈ ਤਾਕਿ ਐਮ.ਐਸ.ਪੀ. ਕਿਸਾਨਾਂ ਲਈ ਮਜ਼ਾਕ ਬਣ ਕੇ ਨਾ ਰਹਿ ਜਾਵੇ। (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement