
ਕਿਸਾਨਾਂ ਵਿਰੁਧ ਕੋਈ ਐਫ਼ਆਈਆਰ ਦਰਜ ਨਹੀਂ ਕੀਤੀ ਜਾਵੇਗੀ : ਮੁੱਖ ਮੰਤਰੀ
ਚੰਡੀਗੜ੍ਹ, 24 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖੇਤੀ ਬਿਲਾਂ ਵਿਰੁਧ ਬੰਦ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਕੋਵਿਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਬਿਲਾਂ ਵਿਰੁਧ ਕਿਸਾਨਾਂ ਦੇ ਸੰਘਰਸ਼ ਵਿਚ ਸੂਬਾ ਸਰਕਾਰ ਉਨ੍ਹਾਂ ਨਾਲ ਖੜੀ ਹੈ ਅਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫ਼.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ ਪਰ ਬੰਦ ਦੌਰਾਨ ਅਮਨ-ਕਾਨੂੰਨ ਵਿਚ ਵਿਘਨ ਨਹੀਂ ਪੈਣਾ ਚਾਹੀਦਾ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਬੰਦ ਦੌਰਾਨ ਖ਼ਾਸ ਕਰ ਕੇ ਕੋਵਿਡ ਦੇ ਸੰਕਟ ਮੌਕੇ ਪੰਜਾਬ ਦੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਮੁੱਖ ਮੰਤਰੀ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ।
All Images
image