ਸੁਖਬੀਰ ਬਾਦਲ ਪੰਜਾਬੀਆਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰ ਰਿਹੈ -ਬਲਬੀਰ ਸਿੱਧੂ
Published : Sep 25, 2020, 6:44 pm IST
Updated : Sep 25, 2020, 6:44 pm IST
SHARE ARTICLE
Figment & absurd statements of Sukhbir Badal is a conspiracy to sabotage 'Kisan Sangharsh': Balbir Sidhu
Figment & absurd statements of Sukhbir Badal is a conspiracy to sabotage 'Kisan Sangharsh': Balbir Sidhu

‘ਕਾਂਗਰਸ ਸਰਕਾਰ ਪੰਜਾਬ ਵਿਚ ਇਹ ਕਿਸਾਨ ਮਾਰੂ ਕਾਨੂੰਨ ਲਾਗੂ ਨਹੀਂ ਹੋਣ ਦੇਵੇਗੀ’

ਚੰਡੀਗੜ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਸਮੂਹ ਪੰਜਾਬੀਆਂ ਵਲੋਂ ਪੰਜਾਬ ਅਤੇ ਕਿਸਾਨ ਮਾਰੂ ਬਿਲਾਂ ਨੂੰ ਰੱਦ ਕਰਾਉਣ ਲਈ ਵਿੱਢੇ ਗਏ ਫੈਸਲਾਕੁੰਨ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਹ ਇਸ ਸੰਘਰਸ ਦੀ ਧਾਰ ਆਪਣੀ ਭਾਈਵਾਲ ਪਾਰਟੀ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਹਟਾ ਕੇ ਕਾਂਗਰਸ ਵੱਲ ਸੇਧਤ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।

Sukhbir BadalSukhbir Badal

ਸ. ਸਿੱਧੂ ਨੇ ਸੁਖਬੀਰ ਸਿੰਘ ਬਾਦਲ ਨੂੰ ਸਿਰੇ ਦਾ ਮੌਕਾਪ੍ਰਸਤ ਵਿਅਕਤੀ ਗਰਦਾਨਦਿਆਂ ਕਿਹਾ ਕਿ ਸਿਆਸੀ ਮੌਕਾਪ੍ਰਸਤੀ ਦੀ ਇਸ ਤੋਂ ਵੱਡੀ ਉਦਾਹਰਣ ਕੀ ਹੋ ਸਕਦੀ ਹੈ ਕਿ ਪੂਰੇ ਚਾਰ ਮਹੀਨੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਨ ਤੋਂ ਬਾਅਦ ਜਦੋਂ ਲੋਕਾਂ ਦਾ ਰੋਹ ਅਸਮਾਨੀ ਚੜਦਾ ਦਿੱਸਿਆ ਤਾਂ ਉਸਨੇ ਝੱਟ ਗਿਰਗਟ ਵਾਂਗ ਰੰਗ ਬਦਲ ਕੇ ਆਰਡੀਨੈਂਸਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

farmer Protest Farmer Protest

ਸੁਖਬੀਰ ਸਿੰਘ ਬਾਦਲ ਉੱਤੇ ਦੋਗਲੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ, ਉਹਨਾਂ ਕਿਹਾ ਕਿ  ਅੱਜ ਵੀ ਉਹ ਇਕ ਪਾਸੇ ਖੇਤੀ ਬਿਲਾਂ ਦਾ ਵਿਰੋਧ ਕਰ ਰਿਹਾ ਹੈ ਅਤੇ ਦੂਜੇ ਪਾਸੇ ਇਹ ਬਿਲ ਲਿਆ ਕੇ ਕਿਸਾਨੀ ਅਤੇ ਪੰਜਾਬ ਨੂੰ ਤਬਾਹ ਕਰਨ ਲਈ ਤਹੂ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗਠਜੋੜ ਤੋੜਣ ਨੂੰ ਤਿਆਰ ਨਹੀਂ ਹੈੈ।

Harsimrat Kaur Badal Harsimrat Kaur Badal

ਸਿਹਤ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਸਦੀ ਪਤਨੀ ਹਰਸਿਮਰਤ ਕੌਰ ਬਾਦਲ ਲੋਕਾਂ ਨੂੰ ਇਹ ਕਹਿਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅਕਾਲੀ ਦਲ ਨੇ ਤਾਂ ਪਹਿਲੇ ਦਿਨ ਤੋਂ ਹੀ ਇਹਨਾਂ ਬਿਲਾਂ ਉਤੇ ਇਤਰਾਜ ਪ੍ਰਗਟਾਏ ਸਨ ਜਦੋਂ ਕਿ ਸੱਚ ਇਹ ਹੈ ਕਿ ਪਹਿਲਾਂ ਆਰਡੀਨੈਂਸ ਜਾਰੀ ਕਰਨ ਅਤੇ ਫਿਰ ਇਨਾਂ ਆਰਡੀਨੈਂਸਾਂ ਨੂੰ ਪਾਰਲੀਮੈਂਟ ਵਿਚ ਪੇਸ਼ ਕਰਨ ਦੀ ਪ੍ਰਵਾਨਗੀ ਦੇਣ ਸਮੇਂ ਕੇਂਦਰ ਸਰਕਾਰ ਦੇ ਮੰਤਰੀ ਮੰਡਲ ਦੀਆਂ ਹੋਈਆਂ ਮੀਟਿੰਗਾਂ ਵਿਚ ਹਰਸਿਮਰਤ ਕੌਰ ਬਾਦਲ ਨੇ ਵੀ ਇਹਨਾਂ ਬਿਲਾਂ ਦੀ ਹਮਾਇਤ ਕੀਤੀ ਸੀ।

Captain Amarinder SinghCaptain Amarinder Singh

ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਪੱਕਾ ਤਹੱਈਆ ਕੀਤਾ ਹੋਇਆ ਹੈ ਕਿ ਕਿਸਾਨੀ ਅਤੇ ਸਮੁੱਚੇ ਪੰਜਾਬ ਲਈ ਘਾਤਕ ਸਿੱਧ ਹੋਣ  ਵਾਲੇ ਇਨਾਂ ਕਾਨੂੰਨਾਂ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵਾਂਗੇ ਭਾਵੇਂ ਉੁਹਨਾਂ ਨੂੰ ਕਿਸੇ ਵੀ ਪੱਧਰ ਉਤੇ ਕੋਈ ਵੀ ਲੜਾਈ ਕਿਉਂ ਨਾ ਲੜਣੀ ਪਵੇ। ਉਹਨਾਂ ਅਕਾਲੀਆਂ ਨੂੰ ਯਾਦ ਕਰਾਇਆ ਕਿ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਹੀ ਆਪਣੀ ਪਿਛਲੀ ਪਾਰੀ ਵਿਚ ਪੰਜਾਬ ਉਤੇ ਠੋਸੇ ਗਏ ਦਰਿਆਈ ਪਾਣੀਆਂ ਬਾਰੇ ਸਾਰੇ ਸਮਝੌਤਿਆਂ ਨੂੰ ਰੱਦ ਕਰਕੇ ਸਤਲੁਜ-ਜਮਨਾ ਲਿੰੰਕ ਨਹਿਰ ਦੀ ਉਸਾਰੀ ਨੂੰ ਰੋਕਿਆ ਸੀ ਜੋ ਅੱਜ ਤੱਕ ਵੀ ਰੁਕੀ ਹੋਈ ਹੈ।

BJPBJP

ਸਿਹਤ ਮੰਤਰੀ ਨੇ ਕਿਹਾ ਕਿ ਜਿਹੜਾ ਅਕਾਲੀ ਦਲ ਅੱਜ ਇਹਨਾਂ ਕਾਨੂੰਨਾਂ ਵਿਰੁੱਧ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋ ਕੇ ਸੰਘਰਸ ਕਰਨ ਦੀ ਦੁਹਾਈ ਦੇ ਰਿਹਾ ਹੈ ਇਸੇ ਅਕਾਲੀ ਦਲ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬਪਾਰਟੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਵਲੋਂ ਲਿਆਂਦੇ ਗਏ ਮਤੇ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ ਸੀ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਨਾਂ ਆਰਡੀਨੈਂਸਾਂ  ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਸਮੇਂ ਅਕਾਲੀ ਦਲ ਦੇ ਸਾਰੇ ਮੈਂਬਰ ਜਾਣ ਬੁੱਝ ਕੇ ਗੈਰਹਾਜ਼ਰ ਹੋ ਗਏ ਸਨ ਜਦੋਂ ਕਿ ਅਕਾਲੀਆਂ ਦੀ ਜੋਟੀਦਾਰ ਭਾਜਪਾ ਨੇ ਇਸ ਮਤੇ ਦਾ ਵਿਰੋਧ ਕੀਤਾ ਸੀ।

Balbir Sidhu Balbir Sidhu

ਸ. ਸਿੱਧੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਚ ਕੇਂਦਰ ਸਰਕਾਰ ਵਿਰੁੱਧ ਲੜਣ ਦਾ ਨਾ ਮਾਦਾ ਹੈ ਅਤੇ ਨਾ ਹੀ ਇਰਾਦਾ ਹੈ, ਇਸ ਲਈ ਉਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਬੂਲ ਕਰ ਲੈਣੀ ਚਾਹੀਦੀ ਹੈ ਜਿਨਾਂ ਨੇ ਇਨਾਂ ਕਾਲੇ ਕਾਨੂੰਨਾਂ ਰੱਦ ਕਰਾਉਣ ਦਾ ਪੱਕਾ ਤਹੱਈਆ ਕੀਤਾ ਹੋਇਆ ਹੈ।

SHARE ARTICLE

ਏਜੰਸੀ

Advertisement

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM
Advertisement