
ਵਿੱਤ ਵਿਭਾਗ ਵਲੋਂ 4.20 ਕਰੋੜ ਦੇ ਫੰਡਾਂ ਨੂੰ ਮਨਜ਼ੂਰੀ
ਚੰਡੀਗੜ੍ਹ : ਅੱਜ ਪੰਜਾਬ ਮੰਤਰੀ ਮੰਡਲ ਦੀ ਨਵੀਂ ਟੀਮ 'ਤੇ ਮੋਹਰ ਲੱਗ ਗਈ ਹੈ ਤੇ ਇਹ ਟੀਮ ਐਤਵਾਰ ਸ਼ਾਮ ਸਾਢੇ 4 ਵਜੇ ਸਹੁੰ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨਵੀਂ ਕੈਬਨਿਟ ਦੇ ਵਿਸਥਾਰ ਮਗਰੋਂ ਵਿਧਾਇਕਾਂ ਨੂੰ ਨਵੀਆਂ ਇਨੋਵਾ ਗੱਡੀਆਂ ਦਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿੱਤ ਮਹਿਕਮੇ ਵੱਲੋਂ ਇਨ੍ਹਾਂ ਗੱਡੀਆਂ ਦੀ ਖ਼ਰੀਦ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਟਰਾਂਸਪੋਰਟ ਮਹਿਕਮੇ ਨੇ ਵਿੱਤ ਮਹਿਕਮੇ ਤੋਂ 4.27 ਕਰੋੜ ਦੇ ਫੰਡ ਮੰਗੇ ਸਨ ਪਰ ਵਿੱਤ ਮਹਿਕਮੇ ਨੇ ਇਨਕਾਰ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਹੁਣ ਵਿੱਤ ਮਹਿਕਮੇ ਵੱਲੋਂ ਗੱਡੀਆਂ ਖ਼ਰੀਦਣ ਲਈ ਫੰਡ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਜੁਲਾਈ ਮਹੀਨੇ 'ਚ 22 ਦੇ ਕਰੀਬ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਇਨੋਵਾ ਗੱਡੀਆਂ ਦਿੱਤੀਆਂ ਗਈਆਂ ਸਨ।