CM ਚੰਨੀ ਦੀ ਨਵੀਂ ਕੈਬਿਨਟ 'ਤੇ ਲੱਗੀ ਮੋਹਰ, 7 ਨਵੇਂ ਚਿਹਰਿਆਂ ਨੂੰ ਮਿਲੀ ਕੈਬਨਿਟ 'ਚ ਐਂਟਰੀ
Published : Sep 25, 2021, 1:36 pm IST
Updated : Sep 25, 2021, 1:54 pm IST
SHARE ARTICLE
Punjab Chief Minister Charanjit Singh Channi
Punjab Chief Minister Charanjit Singh Channi

8 ਮੰਤਰੀਆਂ ਦੀ ਹੋਈ ਵਾਪਸੀ

 

ਚੰਡੀਗੜ੍ਹ:  ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਸੂਚੀ ਫਾਈਨਲ ਹੋ ਗਈ ਹੈ। ਅਮਰਿੰਦਰ ਸਿੰਘ ਦੇ ਕਰੀਬੀ 5 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 8 ਮੰਤਰੀ ਵਾਪਸ ਪਰਤੇ ਹਨ। ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਵਿੱਚ 7 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ।

 

 

Punjab Chief Minister Charanjit Singh ChanniPunjab Chief Minister Charanjit Singh Channi

ਮੰਤਰੀਆਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਰਾਹੁਲ ਗਾਂਧੀ ਵਾਪਸ ਸ਼ਿਮਲਾ ਚਲੇ ਗਏ। ਉਹ ਮੀਟਿੰਗ ਕਰਨ ਲਈ  ਸ਼ਿਮਲੇ ਤੋਂ ਦਿੱਲੀ ਆਏ ਸਨ। ਮੁੱਖ ਮੰਤਰੀ ਚਰਨਜੀਤ ਚੰਨੀ ਵੀ ਪੰਜਾਬ ਪਰਤ ਆਏ। ਜਿਸ ਤੋਂ ਬਾਅਦ ਉਹ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਮਿਲੇ। ਸਾਰੇ ਮੰਤਰੀਆਂ ਨੂੰ ਐਤਵਾਰ ਸ਼ਾਮ 4.30 ਵਜੇ ਸਹੁੰ ਚੁਕਾਈ ਜਾਵੇਗੀ।

Charanjit Singh ChanniCharanjit Singh Channi

 

7 ਨਵੇਂ ਚਿਹਰਿਆਂ ਨੂੰ ਮਿਲੀ ਕੈਬਨਿਟ 'ਚ ਐਂਟਰੀ
 ਮੰਤਰੀ ਪਦ ਪਾਉਣ ਵਾਲਿਆਂ ਵਿਚ ਰਾਜਕੁਮਾਰ ਵੇਰਕਾ, ਪ੍ਰਗਟ ਸਿੰਘ, ਸੰਗਤ ਗਿਲਜੀਆਂ, ਗੁਰਕੀਰਤ ਕੋਟਲੀ, ਕੁਲਜੀਤ ਨਾਗਰਾ, ਰਾਣਾ ਗੁਰਜੀਤ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹਨ। ਰਾਜਕੁਮਾਰ ਵੇਰਕਾ ਕੈਪਟਨ ਦੇ ਕਰੀਬੀ ਰਹੇ ਪਰ ਉਨ੍ਹਾਂ ਨੂੰ ਮੰਤਰੀ ਨਹੀਂ ਬਣਾਇਆ ਗਿਆ। ਅੰਮ੍ਰਿਤਸਰ ਤੋਂ ਵਿਧਾਇਕ ਵੇਰਕਾ ਅਨੁਸੂਚਿਤ ਜਾਤੀਆਂ ਦੇ ਵੱਡੇ ਨੇਤਾ ਹਨ। ਪ੍ਰਗਟ ਸਿੰਘ ਸਿੱਧੂ ਦੇ ਕਰੀਬੀ ਹਨ। ਉਹ ਕੈਪਟਨ 'ਤੇ  ਲਗਾਤਾਰ ਹਮਲਾ ਬੋਲਦੇ ਰਹੇ। ਉਹਨਾਂ ਦਾ ਖੇਡ ਮੰਤਰੀ ਬਣਨਾ ਤੈਅ ਹੈ। 

ਗੁਰਕੀਰਤ ਕੋਟਲੀ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਚਚੇਰਾ ਭਰਾ ਹੈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਵਿੱਚੋਂ ਹੈ। ਕੁਲਜੀਤ ਨਾਗਰਾ ਕਾਰਜਕਾਰੀ ਮੁਖੀ ਹਨ। ਕੈਪਟਨ ਦੇ ਵਿਰੁੱਧ ਬਗਾਵਤ ਤੋਂ ਬਾਅਦ ਅਮਰਿੰਦਰ ਰਾਜਾ ਵੜਿੰਗ ਵੀ ਚੁੱਪ ਰਹੇ। ਇਸ ਤੋਂ ਪਹਿਲਾਂ ਉਹ ਪੰਜਾਬ ਦੇ  ਪ੍ਰਧਾਨ ਬਣਨ ਤੋਂ ਬਾਅਦ ਵੀ ਸਿੱਧੂ ਦਾ ਸਾਥ ਦਿੰਦੇ ਰਹੇ। ਰਾਣਾ ਗੁਰਜੀਤ ਪਹਿਲਾਂ ਕੈਪਟਨ ਦੇ ਮੰਤਰੀ ਮੰਡਲ ਵਿੱਚ ਸਨ, ਪਰ ਬਾਅਦ ਵਿੱਚ ਉਨ੍ਹਾਂ ਨੂੰ ਬਾਹਰ ਕਰ ਦਿੱਤਾ ਗਿਆ।

ਇਨ੍ਹਾਂ ਮੰਤਰੀਆਂ ਦੀ ਹੋਈ ਵਾਪਸੀ
ਮਨਪ੍ਰੀਤ ਬਾਦਲ, ਵਿਜੇਂਦਰ ਸਿੰਗਲਾ, ਰਜ਼ੀਆ ਸੁਲਤਾਨਾ, ਬ੍ਰਹਮ ਮਹਿੰਦਰਾ, ਅਰੁਣਾ ਚੌਧਰੀ, ਭਾਰਤ ਭੂਸ਼ਣ ਆਸ਼ੂ, ਤ੍ਰਿਪਤ ਰਜਿੰਦਰ ਬਾਜਵਾ ਅਤੇ ਸੁੱਖ ਸਰਕਾਰੀਆ ਦੀ ਪੰਜਾਬ ਮੰਤਰੀ ਮੰਡਲ ਵਿੱਚ ਵਾਪਸੀ ਹੋਈ ਹੈ। ਮਨਪ੍ਰੀਤ ਬਾਦਲ ਨੇ ਚੰਨੀ ਦੇ ਨਾਂ 'ਤੇ ਕਾਂਗਰਸ ਹਾਈਕਮਾਨ ਨੂੰ ਮਨਾਉਣ 'ਚ ਅਹਿਮ ਭੂਮਿਕਾ ਨਿਭਾਈ। ਵਿਜੇਂਦਰ ਸਿੰਗਲਾ ਦੇ ਸਿੱਖਿਆ ਮੰਤਰੀ ਹੋਣ ਦੇ ਸਮੇਂ ਪੰਜਾਬ ਸਕੂਲਾਂ ਵਿੱਚ ਪਹਿਲੇ ਨੰਬਰ 'ਤੇ ਆਇਆ ਸੀ।

ਰਜ਼ੀਆ ਸੁਲਤਾਨਾ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਦੀ ਪਤਨੀ ਹੈ। ਅਰੁਣਾ ਚੌਧਰੀ ਵੀ ਹਟਾਉਣ ਦੀ ਤਿਆਰੀ ਸੀ ਪਰ ਸੀਐਮ ਚੰਨੀ ਨਾਲ ਰਿਸ਼ਤੇਦਾਰੀ ਹੋਣ ਕਾਰਨ ਉਸ ਦੀ ਵਾਪਸੀ ਹੋ ਗਈ। ਭਾਰਤ ਭੂਸ਼ਣ ਆਸ਼ੂ ਕੈਪਟਨ ਦੇ ਬਹੁਤ ਨੇੜੇ ਨਹੀਂ ਸਨ ਪਰ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਤ੍ਰਿਪਤ ਰਜਿੰਦਰ ਬਾਜਵਾ ਅਤੇ ਸੁੱਖ ਸਰਕਾਰੀਆ ਉਨ੍ਹਾਂ ਸਮੂਹਾਂ ਵਿੱਚੋਂ ਸਨ ਜਿਨ੍ਹਾਂ ਨੇ ਕੈਪਟਨ ਵਿਰੁੱਧ ਬਗਾਵਤ ਕੀਤੀ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement