ਘਰ ’ਚ ਸੁੱਤੇ ਪਏ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ
Published : Sep 25, 2022, 1:19 pm IST
Updated : Sep 25, 2022, 1:19 pm IST
SHARE ARTICLE
 Brutally murdered kabaddi player sleeping at home
Brutally murdered kabaddi player sleeping at home

ਪਿਓ-ਪੁੱਤਰ ਘਰ 'ਚ ਸਨ ਇਕੱਲੇ

 

ਮਾਨਸਾ: ਬੁਢਲਾਡਾ ਦੇ ਪਿੰਡ ਸ਼ੇਰਖਾ ’ਚ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਘਰ 'ਚ ਵੜ ਕੇ ਸੁੱਤੇ ਪਏ ਨੌਜਵਾਨ ਦਾ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੂ (24) ਪੁੱਤਰ ਬਾਬੂ ਸਿੰਘ ਵਜੋਂ ਹੋਈ ਹੈ, ਜੋ ਕਿ ਕਬੱਡੀ ਦਾ ਖਿਡਾਰੀ ਸੀ।

ਬੀਤੀ ਰਾਤ ਘਰ 'ਚ ਸੁੱਤਾ ਪਿਆ ਜਗਜੀਤ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਘਰ ’ਚ ਦਾਖ਼ਲ ਹੋ ਕੇ ਤੇਜ਼ ਧਾਰ ਹਥਿਆਰਾਂ ਨਾਲ ਗਲ਼ਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਕਿਸ ਕਾਰਨਾਂ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਘਟਨਾ ਬਾਰੇ ਪਤਾ ਲੱਗਣ 'ਤੇ ਮ੍ਰਿਤਕ ਦੇ ਪਿਤਾ ਵੱਲੋਂ ਇਸ ਦੀ ਜਾਣਕਾਰੀ ਸਥਾਨਕ ਪੁਲਿਸ ਥਾਣੇ ਦਿੱਤੀ ਗਈ। ਜਿਸ ਤੋਂ ਬਾਅਦ ਡੀ.ਐੱਸ.ਪੀ. ਬੁਢਲਾਡਾ ਅਮਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। 

ਦੱਸ ਦੇਈਏ ਕਿ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਰਾਜਸਥਾਨ ਗਈ ਹੋਈ ਸੀ ਅਤੇ ਉਸ ਦਾ ਛੋਟਾ ਭਰਾ ਫ਼ੌਜ 'ਚ ਨੌਕਰੀ ਕਰਦਾ ਹੈ। ਇਸ ਦੇ ਚੱਲਦਿਆਂ ਦੋਵੋਂ ਪਿਓ-ਪੁੱਤਰ ਘਰ 'ਚ ਇਕੱਲੇ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ B.A. ਪਾਸ ਸੀ ਅਤੇ ਕਬੱਡੀ ਦਾ ਚੰਗਾ ਖਿਡਾਰੀ ਵੀ ਸੀ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement