ਜਲੰਧਰ 'ਚ 11 ਟਰੈਵਲ ਏਜੰਟਾਂ ਖਿਲਾਫ਼ FIR, ਠੱਗ ਮੀਆਂ-ਬੀਵੀ ਖਿਲਾਫ਼ 3 ਕੇਸ ਦਰਜ
Published : Sep 25, 2022, 2:25 pm IST
Updated : Sep 25, 2022, 2:26 pm IST
SHARE ARTICLE
File Photo
File Photo

 1320 ਏਜੰਸੀਆਂ ਨੇ ਨੋਟਿਸ ਦਾ ਨਹੀਂ ਦਿੱਤਾ ਜਵਾਬ

 

ਜਲੰਧਰ - ਪੰਜਾਬ ਦੇ ਜਲੰਧਰ ਸ਼ਹਿਰ ਦੀ ਪੁਲਿਸ ਧੋਖਾਧੜੀ ਦੇ ਵੱਧਦੇ ਮਾਮਲਿਆਂ ਤੋਂ ਬਾਅਦ ਹਰਕਤ ਵਿਚ ਆ ਗਈ ਹੈ। ਵੱਖ-ਵੱਖ ਥਾਣਿਆਂ ਵਿਚ ਦਰਜ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਨੇ 11 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਪੁਲਿਸ ਅਜੇ ਹੋਰ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ, ਜਿਸ 'ਤੇ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। 

ਪੁਲਿਸ ਵਿਭਾਗ ਨੇ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ, ਉਨ੍ਹਾਂ ਵਿਚੋਂ ਬਹੁਤੇ ਅਜਿਹੇ ਹਨ ਜਿਨ੍ਹਾਂ ਕੋਲ ਕੰਸਲਟੈਂਸੀ ਦਾ ਲਾਇਸੈਂਸ ਵੀ ਨਹੀਂ ਹੈ, ਫਿਰ ਵੀ ਉਹ ਲੋਕਾਂ ਨੂੰ ਫਰਜ਼ੀ ਤਰੀਕੇ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰ ਰਹੇ ਸਨ। ਕੁਝ ਅਜਿਹੇ ਵੀ ਹਨ ਜੋ ਲਾਇਸੈਂਸ ਦੀ ਆੜ ਵਿਚ ਧੋਖਾਧੜੀ ਦਾ ਕੰਮ ਚਲਾ ਰਹੇ ਸਨ। ਉਹ ਲੋਕਾਂ ਨੂੰ ਲਾਇਸੈਂਸ ਦਿਖਾ ਕੇ ਵਿਦੇਸ਼ ਭੇਜਣ ਦਾ ਭਰੋਸਾ ਦੇ ਰਹੇ ਸਨ

ਪਰ ਲੋਕਾਂ ਦੇ ਖੂਨ ਪਸੀਨੇ ਦੇ ਲੱਖਾਂ ਰੁਪਏ ਹੜੱਪ ਕੇ ਗਾਇਬ ਹੋ ਗਏ। ਪੁਲਿਸ ਨੇ ਹੁਣ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਹੈ, ਉਸ ਨਾਲ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਉਨ੍ਹਾਂ ਵਿਚ ਇਨਸਾਫ਼ ਮਿਲਣ ਦੀ ਵੀ ਕੁਝ ਆਸ ਬੱਝੀ ਹੈ ਪਰ ਪੁਲਿਸ ਵੱਲੋਂ ਦਰਜ ਕੀਤੇ ਗਏ 18 ਕੇਸਾਂ ਵਿਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਚਾਹੀਦਾ ਤਾਂ ਇਹ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ ਠੱਗ ਟਰੈਵਲ ਏਜੰਟ ਰੂਪੋਸ਼ ਹੋ ਗਏ ਹਨ ਅਤੇ ਅਗਾਊਂ ਜ਼ਮਾਨਤ ਲੈਣ ਲਈ ਵਕੀਲਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਬੰਟੀ-ਬਬਲੀ ਦੀ ਅਜਿਹੀ ਹੀ ਇਕ ਜੋੜੀ ਜਲੰਧਰ 'ਚ ਵੀ ਸਾਹਮਣੇ ਆਈ ਹੈ, ਜਿਨ੍ਹਾਂ ਖਿਲਾਫ਼ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ 3 ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਬੀਐਮਸੀ ਚੌਕ ਨੇੜੇ ਸੰਜੇ ਗਾਂਧੀ ਮਾਰਕੀਟ ਵਿਚ ਇੰਟਰਨੈਸ਼ਨਲ ਵੀਜ਼ਾ ਐਜੂਕੇਸ਼ਨ ਸਰਵਿਸ ਦੇ ਨਾਂ ’ਤੇ ਠੱਗੀ ਦੀ ਦੁਕਾਨ ਚਲਾਉਣ ਵਾਲੇ ਮੀਆਂ ਬੀਬੀ ਵਿਨੀਤ ਬੇਰੀ ਅਤੇ ਉਨ੍ਹਾਂ ਦੀ ਪਤਨੀ ਮੋਨਾ ਬੇਰੀ ’ਤੇ ਸਾਜ਼ਿਸ਼ ਰਚਣ ਦਾ ਦੋਸ਼ ਹੈ। 3 ਖਿਲਾਫ਼ ਥਾਣਾ ਬਾਰਾਂਦਰੀ ਵਿਚ ਹੀ ਆਈਪੀਸੀ ਦੀ ਧਾਰਾ 406, 420 ਅਤੇ 120ਬੀ ਤਹਿਤ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। 
ਜਲੰਧਰ ਜ਼ਿਲ੍ਹੇ ਵਿਚ 1470 ਲਾਇਸੈਂਸ ਧਾਰਕ ਟਰੈਵਲ ਏਜੰਟ ਹਨ। ਇਨ੍ਹਾਂ ਵਿਚੋਂ 1320 ਅਜਿਹੇ ਹਨ ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਸ਼ਿਕਾਇਤਾਂ ਜਾਂ ਹੋਰ ਕਾਰਨਾਂ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਪਰ ਹੈਰਾਨੀ ਦੀ ਗੱਲ ਹੈ ਕਿ ਅਜੇ ਤੱਕ ਉਨ੍ਹਾਂ ਦਾ ਜਵਾਬ ਕਿਸੇ ਨੇ ਨਹੀਂ ਦਿੱਤਾ। 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement