ਭਾਰੀ ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਬੱਚਿਆਂ ਸਣੇ 5 ਲੋਕ ਮਲਬੇ ’ਚ ਦੱਬੇ, ਇਕ ਮਹਿਲਾ ਦੀ ਮੌਤ
Published : Sep 25, 2022, 8:36 pm IST
Updated : Sep 25, 2022, 8:36 pm IST
SHARE ARTICLE
One Killed in Rain-triggered Roof Collapse
One Killed in Rain-triggered Roof Collapse

ਘਰ ਵਿਚ ਸੁੱਤੇ ਬੱਚਿਆਂ ਸਮੇਤ ਪੰਜ ਲੋਕ ਮਲਬੇ ਹੇਠ ਦੱਬ ਗਏ।


ਬਠਿੰਡਾ: ਭਾਰੀ ਮੀਂਹ ਕਾਰਨ ਬਠਿੰਡਾ ਵਿਚ ਮਕਾਨ ਦੀ ਛੱਤ ਡਿੱਗ ਗਈ। ਘਰ ਵਿਚ ਸੁੱਤੇ ਬੱਚਿਆਂ ਸਮੇਤ ਪੰਜ ਲੋਕ ਮਲਬੇ ਹੇਠ ਦੱਬ ਗਏ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਲੋਕਾਂ ਦੀ ਮਦਦ ਨਾਲ ਮਲਬੇ 'ਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਹਾਦਸੇ 'ਚ 4 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਦਕਿ ਇਕ ਔਰਤ ਦੀ ਮੌਤ ਹੋ ਗਈ।

ਬਠਿੰਡਾ ਦੀ ਧੋਬੀਆਣਾ ਬਸਤੀ ਵਿਚ ਸ਼ਨੀਵਾਰ ਰਾਤ ਕਰੀਬ 2 ਵਜੇ ਭਾਰੀ ਮੀਂਹ ਕਾਰਨ ਇਕ ਮਕਾਨ ਦੀ ਛੱਤ ਡਿੱਗ ਗਈ। ਇਸ ਦੌਰਾਨ ਛੱਤ ਹੇਠਾਂ ਸੁੱਤੇ ਪਏ 5 ਲੋਕ ਮਲਬੇ ਹੇਠਾਂ ਦੱਬ ਗਏ। ਹਾਦਸੇ ਦੀ ਸੂਚਨਾ ਸਹਾਰਾ ਹੈੱਡਕੁਆਰਟਰ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ 'ਤੇ ਪਹੁੰਚੀ। ਵਿਦਿਆ ਦੇਵੀ (60) ਪਤਨੀ ਰਾਮ ਸਿੰਘ ਵਾਸੀ ਚੱਕ ਫਤਿਹ ਸਿੰਘ ਵਾਲਾ ਦੀ ਮਲਬੇ ਹੇਠ ਦੱਬਣ ਕਾਰਨ ਮੌਤ ਹੋ ਗਈ।

ਜਦਕਿ ਸਤੀ ਸਿੰਘ (35) ਪੁੱਤਰ ਗੁਰਜੰਟ ਸਿੰਘ ਵਾਸੀ ਅਬਲੂ ਕੋਟਲੀ, ਰਮਨਦੀਪ ਕੌਰ (24), ਏਕਮ (5) ਪੁੱਤਰ ਮਨੀ ਸਿੰਘ, ਸਤਨਾਮ (3) ਪੁੱਤਰ ਯਾਦਵਿੰਦਰ ਗੰਭੀਰ ਜ਼ਖ਼ਮੀ ਹੋ ਗਏ | ਸਹਾਰਾ ਜਨ ਸੇਵਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਜ਼ਖਮੀ ਪਰਿਵਾਰ ਕੋਲ ਮ੍ਰਿਤਕ ਦਾ ਸਸਕਾਰ ਕਰਨ ਦਾ ਕੋਈ ਸਾਧਨ ਨਹੀਂ ਸੀ। ਪਤਾ ਲੱਗਣ 'ਤੇ ਸਹਾਰਾ ਜਨ ਸੇਵਾ ਸੰਦੀਪ ਗਿੱਲ, ਵਿੱਕੀ ਕੁਮਾਰ ਦੀ ਟੀਮ ਨੇ ਪੂਰੇ ਸਤਿਕਾਰ ਨਾਲ ਮ੍ਰਿਤਕ ਦਾ ਅੰਤਿਮ ਸਸਕਾਰ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement